ਪੁਲਿਸ ਨੇ ਗਾਇਕ ਦਲੇਰ ਮਹਿੰਦੀ ਨੂੰ 2003 ਦੇ ਮਨੁੱਖੀ ਤਸਕਰੀ ਮਾਮਲੇ ਵਿੱਚ ਕੀਤਾ ਗ੍ਰਿਫ਼ਤਾਰ, ਦੋ ਸਾਲ ਦੀ ਸਜ਼ਾ

ਚੰਡੀਗੜ੍ਹ ( ਦ ਸਟੈਲਰ ਨਿਊਜ਼)। ਪੰਜਾਬ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਪੁਲਿਸ ਨੇ 2003 ਦੇ ਮਨੁੱਖੀ ਤਸਕਰੀ (ਕਬੂਤਰਬਾਜ਼ੀ) ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਪੁਲਿਸ ਨੇ ਅੱਜ ਪਟਿਆਲਾ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਗ੍ਰਿਫਤ ‘ਚ ਲਿਆ। ਮਿਲੀ ਜਾਣਕਾਰੀ ਦੇ ਅਨੁਸਾਰ, ਦਲੇਰ ਮਹਿੰਦੀ ਅਤੇ ਉਸਦੇ ਭਰਾ ਸ਼ਮਸੇਰ ਸਿੰਘ ਨੂੰ ਅਦਾਲਤ ਨੇ 2 ਸਾਲ ਦੀ ਸਜ਼ਾ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਅੱਜ 2003 ਕਬੂਤਰਬਾਜ਼ੀ ਮਾਮਲੇ ‘ਚ ਪਟਿਆਲਾ ਅਦਾਲਤ ‘ਚ ਪੇਸ਼ੀ ਸੀ, ਜਿਸ ਵਿੱਚ ਸੁਣਵਾਈ ਦੌਰਾਨ ਅਦਾਲਤ ਨੇ ਮਹਿੰਦੀ ਦੀ ਸਜ਼ਾ ਨੂੰ ਬਰਕਰਾਰ ਰੱਖਣ ਦਾ ਫੈਸਲਾ ਸੁਣਾਇਆ ਹੈ।

Advertisements

ਜਦਕਿ ਇਸੇ ਮਾਮਲੇ ਵਿੱਚ ਮੁਲਜ਼ਮ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਸੀ। ਕਾਬਿਲ-ਏ-ਗੌਰ ਹੈ ਕਿ ਥਾਣਾ ਸਦਰ ਪਟਿਆਲਾ ਪੁਲਿਸ ਨੇ 19 ਅਕਤੂਬਰ, 2003 ਨੂੰ ਪਿੰਡ ਬਲਬੇੜਾ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਸੀ। ਮਾਮਲੇ ਵਿੱਚ ਪਹਿਲਾ ਮੁਕਦਮਾ ਅਮਰੀਕਾ ਵਿੱਚ ਦਰਜ ਕੀਤਾ ਸੀ, ਕਿਉਂਕਿ ਜ਼ਿਆਦਾਤਰ ਵਿਅਕਤੀ ਅਮਰੀਕਾ ਭੇਜੇ ਗਏ ਸਨ। ਇਸਤੋਂ ਇਲਾਵਾ ਦਲੇਰ ਮਹਿੰਦੀ ਤੇ ਉਸਦੇ ਭਰਾ ‘ਤੇ ਲਗਭਗ 31 ਅਜਿਹੇ ਕੇਸ ਦਰਜ ਹਨ।

LEAVE A REPLY

Please enter your comment!
Please enter your name here