ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ  

ਪਠਾਨਕੋਟ(ਦ ਸਟੈਲਰ ਨਿਊਜ਼)। ਜਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਸਬੰਧਤ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਇੱਕ ਰੀਵਿਓ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਅਰਵਿੰਦਰ ਪਾਲ ਸਿੰਘ ਡੀ.ਆਰ.ਓ. ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਰਜਨੀਸ ਕੌਰ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ, ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਧਿਕਾਰੀ ਪਠਾਨਕੋਟ, ਯੁਧਵੀਰ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ ਅਤੇ ਸਬੰਧਤ ਵਿਭਾਗੀ ਅਧਿਕਾਰੀ ਹਾਜਰ ਸਨ।
ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਜਿਵੈਂ ਕਿ ਅੱਜ ਕੱਲ ਬਾਰਿਸ ਦਾ ਮੋਸਮ ਚਲ ਰਿਹਾ ਹੈ ਅਤੇ ਜਿਲ੍ਹਾ ਪਠਾਨਕੋਟ ਦੇ ਕੂਝ ਖੇਤਰ ਦਰਿਆਵਾਂ ਦੇ ਕਿਨਾਰੇ ਤੇ ਸਥਿਤ ਹੋਣ ਕਰਕੇ ਇਨ੍ਹਾਂ ਪਿੰਡਾਂ ਅੰਦਰ ਸੰਭਾਵਿਤ ਹੜ੍ਹਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਅਜਿਹੀ ਸਥਿਤੀ ਲਈ ਪੂਰੀ ਤਰ੍ਹਾਂ ਨਾਲ ਤਿਆਰ ਰਿਹਾ ਜਾਵੇ। ਉਨ੍ਹਾਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਹਰੇਕ ਅਧਿਕਾਰੀ ਸੂਚੇਤ ਰਹੇਗਾ ਤਾਂ ਜੋ ਲੋੜ ਪੈਣ ਤੇ ਉਹ ਅਪਣੇ ਕਾਰਜ ਨੂੰ ਪੂਰੀ ਇਮਾਨਦਾਰੀ ਅਤੇ ਜਿਮ੍ਹੇਵਾਰੀ ਨਾਲ ਪੂਰਾ ਕਰ ਸਕੇ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਜਿਲ੍ਹੇ ਅੰਦਰ ਜੋ ਵੀ ਸਮਾਨ ਜਿਵੈਂ ਵੋਟਸ, ਇੰਜਣ, ਲਾਈਫ ਜੈਕਿਟ ਆਦਿ ਸਮਾਨ ਨੂੰ ਤਿਆਰ ਕਰਕੇ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਜਰੂਰਤ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉੱਜ ਦਰਿਆ ਦੇ ਨਜਦੀਕ ਲਗਦੇ ਪਿੰਡਾਂ ਅਤੇ ਬਲਾਕ ਬਮਿਆਲ ਅਧੀਨ ਸੰਭਾਵਿਤ ਹੜ੍ਹਾਂ ਦੀ ਮਾਰ ਹੇਠ ਆਉਂਣ ਵਾਲੇ ਪਿੰਡਾਂ ਨੂੰ ਲੈ ਕੇ ਪੂਰੀ ਤਰ੍ਹਾਂ ਨਾਲ ਤਿਆਰ ਰਿਹਾ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਅੰਦਰ ਜੋ ਕੈਂਪ ਬਣਾਉਂਣ ਲਈ ਤਿਆਰੀਆਂ ਕੀਤੀਆਂ ਗਈਆਂ ਹਨ ਉਨ੍ਹਾਂ ਦਾ ਇੱਕ ਵਾਰ ਫਿਰ ਤੋਂ ਜਾਇਜਾ ਲਿਆ ਜਾਵੇ ਅਤੇ ਉਨ੍ਹਾਂ ਸੰਭਾਵਿਤ ਕੈਂਪਾਂ ਅੰਦਰ ਬਿਜਲੀ, ਪਾਣੀ, ਪਖਾਨਿਆਂ ਆਦਿ ਦੀ ਜਾਂਚ ਕਰ ਲਈ ਜਾਵੇ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਅੰਦਰ ਕੰਟਰੋਲ ਰੂਮ ਵੀ ਸਥਾਪਤ ਕਰ ਲਏ ਗਏ ਹਨ ਅਤੇ ਅਧਿਕਾਰੀਆਂ ਦੀ ਵੀ ਡਿਊਟੀ ਲਗਾ ਦਿੱਤੀ ਗਈ ਹੈ। ਉਨ੍ਹਾਂ ਪਸੁ ਪਾਲਣ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦੋਰਾਨ ਪਸੂਆਂ ਦੇ ਲਈ ਚਾਰੇ ਸਬੰਧੀ ਅਗੇਤੇ ਪਬੰਧ ਵੀ ਕੀਤੇ ਜਾਣ ਤਾਂ ਜੋ ਲੋੜ ਪੈਣ ਤੇ ਪਸੁਆਂ ਨੂੰ ਚਾਰਾ ਦਿੱਤਾ ਜਾ ਸਕੇ।

Advertisements

LEAVE A REPLY

Please enter your comment!
Please enter your name here