‘ਫਿਊਚਰ ਟਾਈਕੂਨਸ’ ਦਾ ਗਰੈਂਡ ਫਿਨਾਲੇ 15 ਜੁਲਾਈ ਨੂੰ ਜਾਵੇਗਾ ਕਰਵਾਇਆ

ਪਟਿਆਲਾ, (ਦ ਸਟੈਲਰ ਨਿਊਜ਼)। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਰੀਏ ਕਰਵਾਏ ਗਏ ਦੇਸ਼ ਭਰ ‘ਚੋਂ ਆਪਣੀ ਕਿਸਮ ਦੇ ਨਿਵੇਕਲੇ ਪ੍ਰਾਜੈਕਟ ‘ਫਿਊਚਰ ਟਾਈਕੂਨਸ’ ਦਾ ਗਰੈਂਡ ਫਿਨਾਲੇ 15 ਜੁਲਾਈ ਨੂੰ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ ਕਰਵਾਇਆ ਜਾਵੇਗਾ।

Advertisements

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਟੀਮ ਪਟਿਆਲਾ ਨੇ ਵਿਦਿਆਰਥੀਆਂ, ਨੌਜਵਾਨਾਂ, ਸਵੈ-ਸਹਾਇਤਾ ਗਰੁੱਪਾਂ, ਮਹਿਲਾਵਾਂ, ਦਿਵਿਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ ਜਾਂ ਆਮ ਲੋਕਾਂ ‘ਚੋਂ ਕਿਸੇ ਦੇ ਵੀ ਆਪਣੇ ਸੁਪਨਮਈ ਪ੍ਰਾਜੈਕਟ ਦੇ ਨਵੇਂ ਸੰਕਲਪਾਂ ਅਤੇ ਯੋਜਨਾਵਾਂ ਨੂੰ ਅੱਗੇ ਲਿਆ ਕੇ ਅਸਲ ‘ਚ ਰੂਪਮਾਨ ਕਰਨ ਲਈ ਇੱਕ ਢੁੱਕਵਾਂ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ‘ਭਵਿੱਖ ਦੇ ਕਾਰੋਬਾਰੀ: ਸਟਾਰਟ-ਅੱਪ ਚੈਲੈਂਜ’ ਪ੍ਰਾਜੈਕਟ, ‘ਚ 131 ਮਹਿਲਾਵਾਂ, 7 ਦਿਵਿਆਂਗਜਨਾਂ ਤੇ 175 ਨੌਜਵਾਨਾਂ ਸਮੇਤ 102 ਆਮ ਲੋਕਾਂ ਨੇ ਆਪਣੀਆਂ ਭਵਿੱਖੀ ਯੋਜਨਾਵਾਂ ਤੇ ਨਵੇਂ ਆਈਡੀਆਜ਼ ਪੇਸ਼ ਕੀਤੇ, ਜਿਸ ‘ਚੋਂ 16 ਨਵੇਂ ਸੰਕਲਪਾਂ ਦੀ ਚੋਣ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 13 ਮਈ ਨੂੰ ਲਾਂਚ ਕੀਤੇ ਗਏ ਫਿਊਚਰ ਟਾਈਕੂਨਸ ‘ਚ ਸਿਹਤ ਤੇ ਤੰਦਰੁਸਤੀ, ਸਿੱਖਿਆ, ਖੇਤੀਬਾੜੀ ਤੇ ਸਹਾਇਕ ਧੰਦੇ, ਫੂਡ ਪ੍ਰਾਸੈਸਿੰਗ, ਸੂਚਨਾ ਤੇ ਤਕਨੀਕ, ਬਾਇਓ ਟੈਕਨੋਲੋਜੀ, ਸਰਵਿਸ ਸੈਕਟਰ, ਟ੍ਰੈਵਲ, ਸੋਸ਼ਲ ਸੈਕਟਰ, ਵਾਤਾਵਰਣ ਐਂਡ ਏਨਰਜੀ ਆਦਿ ‘ਚ ਨਵੇਂ ਆਈਡੀਆਜ਼ ਪੇਸ਼ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਕੇ ਪਟਿਆਲਾ, ਪੰਜਾਬ ਹੀ ਨਹੀਂ ਬਲਕਿ ਦੇਸ਼ ਦਾ ਅਜਿਹਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ, ਜੋਕਿ ਸਮਾਜ ਦੇ ਉਨ੍ਹਾਂ ਲੋਕਾਂ, ਜੋਕਿ ਰੇਹੜੀ-ਫੜੀ ਲਗਾਉਂਦੇ ਹਨ ਜਾਂ ਸਵੈ-ਸਹਾਇਤਾ ਗਰੁੱਪਾਂ ਦੇ ਮੈਂਬਰ ਹਨ ਅਤੇ ਆਪਣਾ ਕੋਈ ਛੋਟਾ-ਵੱਡਾ ਕਾਰੋਬਾਰ ਕਰਦੇ ਹਨ, ਨੂੰ ਆਪਣੇ ਕਾਰੋਬਾਰ, ਸਨਅਤ ਜਾਂ ਉਦਮ ਨੂੰ ਹੋਰ ਪ੍ਰਫੁਲਤ ਲਈ ਇੱਕ ਢੁਕਵਾਂ ਮੰਚ ਪ੍ਰਦਾਨ ਕੀਤਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਤੇ ਗ਼ੈਰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਨਾਲ-ਨਾਲ ਆਪਣੇ ਉਦਮ ਸ਼ੁਰੂ ਕਰਨ ਲਈ ਸੁਖਾਵਾਂ ਤੇ ਹਾਂ ਪੱਖੀ ਮਾਹੌਲ ਵੀ ਮੁਹੱਈਆ ਕਰਵਾਉਣ ਦਾ ਟੀਚਾ ਹੈ। ਇਸ ਟੀਚੇ ਦੀ ਪੂਰਤੀ ਲਈ ਜ਼ਿਲ੍ਹਾ ਪਟਿਆਲਾ ਵੱਲੋਂ ‘ਫਿਊਚਰ ਟਾਈਕੂਨਜ਼’ ਸਟਾਰਟ-ਅੱਪ ਚੈਲੈਂਜ ਪ੍ਰਾਜੈਕਟ, ਸ਼ੁਰੂ ਕਰਨ ਦਾ ਉਪਰਾਲਾ, ਇਕੱਲੇ ਪੰਜਾਬ ਹੀ ਨਹੀਂ ਬਲਕਿ ਦੇਸ਼ ਭਰ ‘ਚੋਂ ਹੀ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ।

LEAVE A REPLY

Please enter your comment!
Please enter your name here