ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ 5 ਵਾਹਨਾਂ ਦੇ ਕੱਟੇ ਚਲਾਨ

ਪਟਿਆਲਾ(ਦ ਸਟੈਲਰ ਨਿਊਜ਼): ਵਿਦਿਆਰਥੀਆਂ ਦੇ ਸਕੂਲਾਂ ‘ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਟਿਆਲਾ ਵੱਲੋਂ ਵੱਖ-ਵੱਖ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਪੰਜ ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਮੌਕੇ ਲੀਗਲ  ਕਮ- ਪ੍ਰੋਬੇਸ਼ਨ ਅਫ਼ਸਰ ਰਣਜੀਤ ਕੌਰ, ਟਰਾਂਸਪੋਰਟ ਅਫ਼ਸਰ ਸ਼ਾਮ ਲਾਲ ਸ਼ਰਮਾ, ਡਾਟਾ ਐਨਾਲਿਸਟ ਪ੍ਰਦੀਪ ਕੁਮਾਰ, ਏ.ਐਸ.ਆਈ. ਹਰਵਿੰਦਰ ਸਿੰਘ ਤੇ ਚੰਨਪ੍ਰੀਤ ਸਿੰਘ ਮੌਜੂਦ ਸਨ। ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸਾਇਨਾ ਕਪੂਰ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਵਾਹਨਾਂ ਵੱਲੋਂ ਡਰਾਈਵਰ ਦੀ ਵਰਦੀ ਤੇ ਨੇਮ ਪਲੇਟ, ਅਟੈਂਡੈਂਟ ਨਾ ਹੋਣਾ, ਫਸਟ ਐਡ ਬਾਕਸ, ਅੱਗ ਬੁਝਾਊ ਯੰਤਰਾਂ ਸਮੇਤ ਸੇਫ਼ ਸਕੂਲ ਵਾਹਨ ਪਾਲਿਸੀ ਅਧੀਨ ਹਦਾਇਤਾਂ ਨੂੰ ਜੋ ਵਾਹਨ ਪੂਰੀ ਨਹੀਂ ਕਰਦੇ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ ਹਨ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਬਾਲ ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਇਆ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਜਿਹੜੀਆਂ ਸਕੂਲੀ ਬੱਸਾਂ ਵਿੱਚ ਬੱਚੇ ਸਫ਼ਰ ਕਰ ਰਹੇ ਹਨ, ਉਹ ਸੇਫ਼ ਸਕੂਲ ਵਾਹਨ ਪਾਲਿਸੀ ਮੁਤਾਬਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ। ਉਨ੍ਹਾਂ ਕਿਹਾ ਕਿ ਚਲਾਨ ਕੱਟੇ ਗਏ ਵਾਹਨਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ।

Advertisements

LEAVE A REPLY

Please enter your comment!
Please enter your name here