ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਆਈ.ਸੀ.ਏ.ਆਰ ਫਾਊਂਡੇਸ਼ਨ ਦਿਨ ਮਨਾਇਆ

ਪਟਿਆਲਾ (ਦ ਸਟੈਲਰ ਨਿਊਜ਼): ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਪਟਿਆਲਾ (ਰੌਣੀ) ਵੱਲੋਂ ਕੇ.ਵੀ.ਕੇ. ਕੈਂਪਸ ਵਿਖੇ ਮਿਤੀ 16.7.2022 ਨੂੰ ਆਈ.ਸੀ.ਏ.ਆਰ ਫਾਊਂਡੇਸ਼ਨ ਦਿਨ ਅਤੇ ਇਨਾਮ ਵੰਡ ਸਮਾਰੋਹ ਮਨਾਇਆ ਗਿਆ। ਇਸ ਮੌਕੇ ਲਗਭਗ 70 ਕਿਸਾਨ ਵੀਰਾਂ ਅਤੇ ਬੀਬੀਆਂ ਨੇ ਭਾਗ ਲਿਆ। ਡਾ. ਰਚਨਾ ਸਿੰਗਲਾ ਨੇ ਆਏ ਹੋਏ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਦਾ ਸਵਾਗਤ ਕੀਤਾ। ਇਸ ਸਮਾਗਮ ਵਿਚ ਆਈ.ਸੀ.ਏ.ਆਰ ਵੱਲੋਂ 75000 ਅਗਾਂਹਵਧੂ ਕਿਸਾਨਾਂ ਦੀ 1 ਕਿਤਾਬ ਵੀ ਵਰਚੂਅਲ ਮੋਡ ਰਾਹੀਂ ਜਾਰੀ ਕੀਤੀ ਗਈ।
ਇਸ ਮੌਕੇ ਡਾ. ਹਰਦੀਪ ਸਭਿਖੀ ਨੇ ਕਿਸਾਨਾਂ ਨੂੰ ਆਪਣੀ ਕਮਾਈ ਵਿਚ ਵਾਧਾ ਕਰਨ ਲਈ ਮੱਧੂ-ਮੱਖੀ ਦੇ ਧੰਦੇ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਡਾ. ਰਜਨੀ ਗੋਇਲ ਨੇ ਕਿਸਾਨਾਂ ਨੂੰ ਆਪਣੀ ਫਸਲ ਵਿਚ ਮੁੱਲ-ਵਾਧਾ ਕਰਨ ਲਈ ਨਵੀਂਆਂ ਤਕਨੀਕਾਂ ਨਾਲ ਜਾਣੂ ਕਰਵਾਇਆ। ਇਸ ਪ੍ਰੋਗਰਾਮ ਨੂੰ ਮੀਡੀਆ ਅਤੇ ਆਲ ਇੰਡੀਆ ਰੇਡੀਓ ਵੱਲੋਂ ਵੀ ਕਵਰ ਕੀਤਾ ਗਿਆ।  ਅੰਤ ਵਿਚ ਡਾ. ਪਰਮਿੰਦਰ ਸਿੰਘ ਨੇ ਆਏ ਹੋਏ ਕਿਸਾਨ ਵੀਰਾਂ ਅਤੇ ਬੀਬੀਆਂ ਦਾ ਧੰਨਵਾਦ ਕੀਤਾ। 

Advertisements

LEAVE A REPLY

Please enter your comment!
Please enter your name here