Friday, October 23, 2026
Home Punjab ਅਵੀ ਰਾਜਪੂਤ ਨੇ ਕਾਹਲੋਂ ਦੇ ਅਕਾਲ ਚਲਾਣੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ 

ਅਵੀ ਰਾਜਪੂਤ ਨੇ ਕਾਹਲੋਂ ਦੇ ਅਕਾਲ ਚਲਾਣੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ 

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਿਰਮਲ ਸਿੰਘ ਕਾਹਲੋਂ ਦਾ ਲੰਬੀ ਬਿਮਾਰੀ ਤੋਂ ਬਾਅਦ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ।ਉਨ੍ਹਾਂ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਵੀ ਰਾਜਪੂਤ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਨਿਰਮਲ ਸਿੰਘ ਕਾਹਲੋਂ ਨੂੰ ਇੱਕ ਸੁਹਿਰਦ ਸਿਆਸਤਦਾਨ ਅਤੇ ਲੋਕਾਂ ਦਾ ਆਗੂ ਦੱਸਿਆ,ਜਿਨ੍ਹਾਂ ਨੇ ਦੱਬੇ-ਕੁਚਲੇ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ।

Advertisements

ਉਨ੍ਹਾਂ ਕਿਹਾ ਕਿ ਕਾਹਲੋਂ ਸਾਹਿਬ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਸਨ।ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਇਸ ਦੁੱਖ ਦੀ ਘੜੀ ਵਿੱਚ ਅਸੀਂ ਕਾਹਲੋਂ ਦੇ ਪਰਿਵਾਰ ਦੇ ਨਾਲ ਖੜੇ ਹਾਂ। ਅਵੀ ਰਾਜਪੂਤ ਨੇ ਅੱਗੇ ਕਿਹਾ ਕਿ ਨਿਰਮਲ ਸਿੰਘ ਕਾਹਲੋਂ ਨੂੰ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜੇ ਰਹਿਣ ਕਰਕੇ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ ਨਾਲ ਸਿਆਸਤ ਦੇ ਖੇਤਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੁਖੀ ਪਰਿਵਾਰ,ਰਿਸ਼ਤੇਦਾਰਾਂ ਅਤੇ ਸਨੇਹੀਆਂ,ਨਾਲ ਦੁੱਖ ਸਾਂਝਾ ਕੀਤਾ। ਅਵੀ ਰਾਜਪੂਤ ਨੇ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਪ੍ਰਮਾਤਮਾ ਦੇ ਹੁਕਮਾਂ ਦੀ ਪਾਲਣਾ ਕਰਨ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

LEAVE A REPLY

Please enter your comment!
Please enter your name here