ਸਰਕਾਰੀ ਸਹੂਲਤਾਂ ਦਾ ਲਾਭ ਹਰੇਕ ਤੱਕ ਪੁੱਜਦਾ ਕਰਨਾ ਸਰਕਾਰ ਦੀ ਪਹਿਲੀ ਤਰਜੀਹ: ਜੌੜਾਮਾਜਰਾ

ਪਟਿਆਲਾ (ਦ ਸਟੈਲਰ ਨਿਊਜ਼): ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਰਕਾਰੀ ਸਹੂਲਤਾਂ ਦਾ ਲਾਭ ਹਰੇਕ ਲੋੜਵੰਦ ਤੱਕ ਪੁੱਜਦਾ ਕਰਨਾ ਪੰਜਾਬ ਸਰਕਾਰ ਦੀਆਂ ਪਹਿਲੀਆਂ ਤਰਜੀਹਾਂ ‘ਚ ਹੈ। ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਰਾਂ ਨੇੜੇ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੇ ਜਨ ਸੁਵਿਧਾ ਕੈਂਪਾਂ ਤਹਿਤ ਪਟਿਆਲਾ ਜ਼ਿਲ੍ਹੇ ‘ਚ ਚੌਥਾ ਜਨ ਸੁਵਿਧਾ ਕੈਂਪ ਲਗਾਇਆ ਗਿਆ ਹੈ। ਸ. ਚੇਤਨ ਸਿੰਘ ਜੌੜਾਮਾਜਾਰਾ ਨੇ ਸਮਾਣਾ ਵਿਖੇ ਲੱਗੇ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੰਡਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਤੇ ਲੋੜਵੰਦਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ, ਜਿਸ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ।

Advertisements


ਇਸੇ ਦੌਰਾਨ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ, ਹਰਮੀਤ ਸਿੰਘ ਪਠਾਣਮਾਜਰਾ, ਨੀਨਾ ਮਿੱਤਲ, ਗੁਰਦੇਵ ਸਿੰਘ ਦੇਵ ਮਾਨ, ਗੁਰਲਾਲ ਘਨੌਰ ਤੇ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਨਾ ਹੋਣ ਕਾਰਨ ਉਹ ਇਨ੍ਹਾਂ ਸਕੀਮਾਂ ਦਾ ਲਾਭ ਉਠਾਉਣ ਤੋਂ ਵਾਂਝੇ ਰਹਿ ਜਾਂਦੇ ਸਨ ਪਰੰਤੂ ਜਨ ਸੁਵਿਧਾ ਕੈਂਪਾਂ ਨੇ ਜਿਥੇ ਸਹੂਲਤਾਂ ਲੋਕਾਂ ਨੂੰ ਘਰਾਂ ਨੇੜੇ ਹੀ ਪ੍ਰਦਾਨ ਕੀਤੀਆਂ, ਉਥੇ ਹੀ ਵਿਭਾਗਾਂ ਵੱਲੋਂ ਲੋਕ ਭਲਾਈ ਸਕੀਮਾਂ ਪ੍ਰਤੀ ਵੀ ਜਾਗਰੂਕ ਕੀਤਾ ਹੈ, ਜਿਸ ਸਦਕਾ ਹੁਣ ਉਹ ਇਨ੍ਹਾਂ ਸਕੀਮਾਂ ਦਾ ਲਾਭ ਉਠਾਉਣ ਲੱਗੇ ਹਨ।


ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ‘ਚ ਅੱਜ ਚੌਥੇ ਮਹੀਨੇ ਲਗਾਤਾਰ 9 ਜਨ ਸੁਵਿਧਾ ਕੈਂਪ ਸਫ਼ਲਤਾ ਪੂਰਵਕ ਲਗਾਏ ਗਏ, ਜਿਸ ਦਾ ਬਰਸਾਤ ਦੇ ਬਾਵਜੂਦ ਵੱਡੀ ਗਿਣਤੀ ਲੋਕਾਂ ਨੇ ਲਾਭ ਉਠਾਇਆ। ਸਾਕਸ਼ੀ ਸਾਹਨੀ ਨੇ ਕਿਹਾ ਨੋਡਲ ਅਫ਼ਸਰ ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਐਸ.ਡੀ.ਐਮਜ਼ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਡਾ. ਸੰਜੀਵ ਕੁਮਾਰ, ਕੰਨੂ ਗਰਗ, ਕਿਰਪਾਲ ਵੀਰ ਸਿੰਘ ਤੇ ਨਵਦੀਪ ਕੁਮਾਰ ਦੀ ਦੇਖ-ਰੇਖ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਗਿਆ।

LEAVE A REPLY

Please enter your comment!
Please enter your name here