ਬੋਹਣ ਸਕੂਲ ਵਿਖੇ ਅੱਠਵੀ, ਦੱਸਵੀ ਅਤੇ ਬਾਰਵੀ ਜਮਾਤ ਦੇ ਟਾਪਰ ਸਨਮਾਨਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਦੀ ਅੱਠਵੀ, ਦੱਸਵੀ ਅਤੇ ਬਾਰ੍ਹਵੀਂ ਜਮਾਤ ਵਿੱਚੋ 90 ਪ੍ਰਤੀਸ਼ਤ ਤੋ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ਼੍ਰੀ ਭੁਪਿੰਦਰ ਸਿੰਘ, ਸਕੂਲ ਪ੍ਰਿੰਸੀਪਲ ਮੈਡਮ ਡਿੰਪੀ ਸ਼ਰਮਾ ਅਤੇ ਬੀ.ਐਮ. ਸ਼੍ਰੀਮਤੀ ਰੁਪਿੰਦਰ ਕੌਰ ਨੇ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਚੰਗੇ ਭਵਿਖ ਲਈ ਸ਼ੁਭਕਾਮਨਾਵਾਂ ਦਿੱਤੀਆ।ਇਸ ਮੌਕੇ ਲੈਕਚਰਾਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਬਾਰਵੀਂ ਜਮਾਤ ਦੇ ਸਾਰੇ ਵਿਦਿਆਰਥੀ 75 ਪ੍ਰਤੀਸ਼ਤ ਤੋ ਵੱਧ ਅੰਕ ਲੈ ਕੇ ਪਾਸ ਹੋਏ। ਸਕੂਲ ਦੀ ਵਿਦਿਆਰਥਣ ਰਾਜਿੰਦਰ ਕੌਰ ਨੇ 94 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ, ਸਿਮਰਨਦੀਪ ਕੌਰ ਅਤੇ ਸੁਖਮਣੀ ਨੇ 91 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਜਦਕਿ ਹਰਮਨਜੋਤ ਅਤੇ ਦੀਕਸ਼ਾ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਸਕੂਲ ਦੇ ਹੋਰ ਹੋਣਹਾਰ ਵਿਦਿਆਰਥੀਆਂ ਆਸ਼ਾ ਰਾਣੀ, ਅਵਤਾਰ ਸਿੰਘ, ਗੌਰਵ ਸਿੰਘ, ਰਾਜਵੀਰ, ਖੁਸ਼ਬੂ, ਸਿਮਰਨ ਭਾਟੀਆਂ, ਨਰਿੰਦਰ ਕੁਮਾਰ ਅਤੇ ਬਲਕਾਰ ਸਿੰਘ ਨੇ ਵੀ ਵੱਖ ਵੱਖ ਵਿਸ਼ਿਆ ਵਿੱਚ 95 ਪ੍ਰਤੀਸ਼ਤ ਤੋ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ।

Advertisements

ਇਸੇ ਪ੍ਰਕਾਰ ਦੱਸਵੀ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਪ੍ਰਿੰਸ ਭਾਟੀਆ , ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਹੀਨਾ ਭਾਟੀਆਂ ਅਤੇ ਅਨਾਮਿਕਾ ਸੈਣੀ, ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਸੰਤ ਰਾਮ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ  ਪੰਚ ਸ਼੍ਰੀ ਸੁਖਵੰਤ ਸਿੰਘ, ਜੀ.ਓ.ਜੀ ਸ਼੍ਰੀ ਸੁਰਜੀਤ ਸਿੰਘ, ਲੈਕਚਰਾਰ ਮੁਨੀਸ਼ ਮੋਦਗਿਲ, ਲੈਕਚਰਾਰ ਪ੍ਰਭਜੋਤ ਸਿੰਘ, ਲੈਕਚਰਾਰ ਗੁਰਪ੍ਰੀਤ ਕੌਰ, ਲੈਕਚਰਾਰ ਹਰਵਿੰਦਰ ਕੌਰ, ਲੈਕਚਰਾਰ ਕੁਲਵਿੰਦਰਾ ਦੇਵੀ, ਪੀ.ਟੀ.ਆਈ ਅਮਰਜੀਤ ਰਾਏ, ਕੰਪਿਊਟਰ ਫੈਕਿਲਟੀ ਸੀਮਾ ਰਾਣੀ, ਸ੍ਰੀਮਤੀ ਅਮਨਪ੍ਰੀਤ ਕੌਰ, ਸ੍ਰੀਮਤੀ ਮੋਨਿਕਾ ਲਾਂਬਾ, ਸ੍ਰੀਮਤੀ ਸ਼ਬਨਮ, ਕੁਮਾਰੀ ਬਲਜਿੰਦਰ ਕੌਰ, ਸ੍ਰੀਮਤੀ ਰਜਨੀ ਰਾਣੀ, ਸ੍ਰੀਮਤੀ ਹਰਮੇਸ਼ ਕੁਮਾਰੀ, ਸ਼੍ਰੀ ਬਲਵੀਰ ਸਿੰਘ, ਸ਼੍ਰੀ ਜ਼ਸਵਿੰਦਰ ਸਿੰਘ, ਸ੍ਰੀਮਤੀ ਸੁਨੀਤਾ ਦੇਵੀ ਅਤੇ ਸ਼੍ਰੀ ਪਰਮਿੰਦਰ ਸਿੰਘ ਨੇ ਇਹਨਾਂ ਵਿਦਿਆਰਥੀਆਂ ਦੇ ਚੰਗੇ ਭਵਿਖ ਦੀ ਕਾਮਨਾ ਕਰਦੇ ਹੋਏ ਵਧਾਈ ਦਿੱਤੀ।

LEAVE A REPLY

Please enter your comment!
Please enter your name here