ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸਮਾਣਾ ਹਲਕੇ ‘ਚ ਲਗਾਏ ਜਾਣਗੇ 50 ਹਜ਼ਾਰ ਬੂਟੇ: ਚੇਤਨ ਸਿੰਘ ਜੌੜਾਮਾਜਰਾ

ਸਮਾਣਾ/ਪਟਿਆਲਾ(ਦ ਸਟੈਲਰ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਵਾਤਾਵਰਣ ਨੂੰ ਸ਼ੁੱਧ ਬਣਾਉਣ ਦੇ ਲਏ ਅਹਿਦ ਤਹਿਤ ਸ਼ੁਰੂ ਕੀਤੀ ਗਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਦੀ ਪਟਿਆਲਾ ਜ਼ਿਲ੍ਹੇ ‘ਚ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਬੂਟਿਆਂ ਨਾਲ ਭਰੀ ਗੱਡੀ ਨੂੰ ਵੀ ਹਰੀ ਝੰਡੀ ਦੇਕੇ ਰਵਾਨਾ ਕੀਤਾ।
  ਐਸ.ਆਰ.ਐਸ. ਸਕੂਲ ਫਤਿਹਪੁਰ ਵਿਖੇ ਬੂਟਾ ਲਗਾਕੇ ਮੁਹਿੰਮ ਦੀ ਸ਼ੁਰਆਤ ਕਰਨ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਬੂਟੇ ਲਗਾਉਣ ਤੋਂ ਬਾਅਦ ਉਨ੍ਹਾਂ ਦੀ ਸਾਂਭ ਸੰਭਾਲ ਕਰਨਾ ਸਾਡਾ ਸਭ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਦੇ ਵਾਤਾਵਰਨ ਨੂੰ ਸਵੱਛ ਤੇ ਹਰਿਆ ਭਰਿਆ ਬਣਾਉਣ ਲਈ ਇਹ ਮੁਹਿੰਮ ਆਰੰਭੀ ਗਈ ਹੈ ਜਿਸ ਵਿਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਦੇ ਸੁਰੱਖਿਅਤ ਭਵਿੱਖ ਲਈ ਵਾਤਾਵਰਣ ਦੀ ਸੰਭਾਲ ਲਈ ਸੁਹਿਰਦ ਯਤਨ ਕਰਨ ਦੀ ਲੋੜ ਹੈ। ਉਨ੍ਹਾ ਕਿਹਾ ਕਿ ਇਸ ਮੁਹਿੰਮ ਤਹਿਤ  ਸਮਾਣਾ ਹਲਕੇ ਵਿੱਚ 50 ਹਜ਼ਾਰ ਰਵਾਇਤੀ ਬੂਟੇ ਲਗਾਏ ਜਾਣਗੇ। ਮੁਹਿੰਮ ‘ਚ ਹਿੱਸਾ ਪਾਉਂਦਿਆ ਸਕੂਲ ਵਿਦਿਆਰਥੀਆਂ ਵੱਲੋਂ ਵੀ ਇਸ ਮੌਕੇ ਬੂਟੇ ਲਗਾਏ ਗਏ।
ਇਸ ਮੌਕੇ ਡਵੀਜ਼ਨਲ ਜੰਗਲਾਤ ਅਫ਼ਸਰ ਵਿੱਦਿਆਸਾਗਰੀ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਚਲਾਈ ਗਈ ਇਸ ਮੁਹਿੰਮ ਤਹਿਤ ਪੰਜਾਬ ਦੇ ਹਰ ਹਲਕੇ ‘ਚ 50 ਹਜ਼ਾਰ ਬੂਟੇ ਅਤੇ 115 ਤ੍ਰਿਵੇਣੀ ਲਗਾਈਆਂ ਜਾਣਗੀਆਂ। ਇਸ ਮੌਕੇ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ ਤੇ ਡੀ.ਐਸ.ਪੀ. ਸੌਰਭ ਜਿੰਦਲ, ਵਣ ਰੇਂਜ ਅਫ਼ਸਰ ਇਕਬਾਲ ਸਿੰਘ, ਫਾਰੈਸਟਰ ਜਗਦੀਪ ਸਿੰਘ ਕਾਲੇਕਾ, ਮਲਕੀਤ ਸਿੰਘ, ਸਤਪਾਲ ਸਿੰਘ, ਬਲਵਿੰਦਰ ਸਿੰਘ, ਜਸਵੀਰ ਸਿੰਘ ਸਮੇਤ ਪਿੰਡਾਂ ਦੇ ਪੰਚ, ਸਰਪੰਚ ਅਤੇ ਹੋਰਨਾਂ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

Advertisements

LEAVE A REPLY

Please enter your comment!
Please enter your name here