ਪਾਵਰਕਾਮ ਸੀ.ਐੱਚ.ਬੀ ਕਾਮਿਆਂ ਦੀ ਜਥੇਬੰਦੀ ਵਲੋਂ ਕੁਲਤਾਰ ਸੰਧਵਾਂ ਨੂੰ ਘੇਰ ਕੀਤੇ ਸਵਾਲ ਜਬਾਬ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਪੰਜਾਬ ਡੈ17 ਜੁਲਾਈ 2022 ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਮੁੱਖ ਮੰਤਰੀ ਪੰਜਾਬ ਅਤੇ ਵਿਧਾਨ ਸਭਾ ਸਪੀਕਰ, ਕੈਬਨਿਟ ਮੰਤਰੀ ਨੂੰ ਕਪੂਰਥਲਾ ਪਹੁੰਚਣ ਤੇ ਸੀਐਚਬੀ ਤੇ ਡਬਲਿਊ ਠੇਕਾ ਕਾਮਿਆਂ ਨੇ ਕੁਲਤਾਰ ਸਿੰਘ ਸੰਧਵਾਂ ਨੂੰ ਠੇਕਾ ਕਾਮਿਆਂ ਪੱਖੀ ਸਵਾਲ ਜਵਾਬ ਕੀਤੇ। ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਇੰਦਰਪ੍ਰੀਤ ਸਿੰਘ ਕਪੂਰਥਲਾ ਸਰਕਲ ਪ੍ਰਧਾਨ ਜਗਤਾਰ ਸਿੰਘ ਨੇ ਦੱਸਿਆ ਕੇ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਦੇ ਬਣਾਏ ਜਾ ਰਹੇ ਨਵੇਂ ਕਾਨੂੰਨ ਚੋਂ ਆਊਟਸੋਰਸਿੰਗ ਕੰਪਨੀਆਂ ਠੇਕੇਦਾਰਾਂ ਰਾਹੀਂ ਕੰਮ ਕਰਦੇ ਕਾਮਿਆਂ ਨੂੰ ਨਵੇਂ ਬਣਾਏ ਜਾ ਰਹੇ ਕਾਨੂੰਨ ਚੋਂ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਸਰਕਾਰ ਕਰ ਰਹੀ ਹੈ । ਜੋ ਕਿਸੇ ਵੀ ਹੱਦ ਤੱਕ ਬਰਦਾਸ਼ਤ ਨਾ ਕਰਦੇ ਹੋਏ ਅੱਜ ਕਪੂਰਥਲਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਤੇ ਜਥੇਬੰਦੀ ਦੇ ਆਗੂਆਂ ਵੱਲੋਂ ਘੇਰ ਕੇ ਸਵਾਲ ਜਵਾਬ ਪੁੱਛੇ ਕਿ ਆਊਟਸੋਰਸਿੰਗ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਿਉਂ ਨਹੀਂ ਕੀਤਾ ਜਾ ਸਕਦਾ ਸਭ ਤੋਂ ਵੱਧ ਲੁੱਟ ਆਊਟਸੋਰਸਿੰਗ ਕੰਪਨੀਆਂ ਠੇਕੇਦਾਰਾਂ ਰਾਹੀਂ ਕੰਮ ਕਰਦੇ ਕਾਮਿਆਂ ਦੀ ਕੀਤੀ ਜਾ ਰਹੀ ਹੈ।

Advertisements

ਇਹ ਕਾਮੇ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰਦੇ ਆਪਣੀ ਜਾਨ ਜੋਖਮ ਚ ਪਾ ਕੇ ਬਿਜਲੀ ਸਪਲਾਈ ਨੂੰ ਬਹਾਲ ਰੱਖ ਰਹੇ ਹਨ ਕਰੰਟ ਲੱਗਣ ਕਾਰਨ ਸੈਂਕੜੇ ਕਾਮੇ ਮੌਤ ਦੇ ਮੂੰਹ ਪੈ ਗਏ ਤੇ ਕਈ ਕਾਮੇ ਅਪੰਗ ਹੋ ਗਏ ਜਿਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜਾ ਨੌਕਰੀ ਦਾ ਪ੍ਰਬੰਧ ਸਰਕਾਰ ਤੇ ਮੈਨੇਜਮੈਂਟ ਵੱਲੋਂ ਨਹੀਂ ਕੀਤਾ ਗਿਆ ਇਨ੍ਹਾਂ ਸਵਾਲਾਂ ਤੋਂ ਕੁਲਤਾਰ ਸਿੰਘ ਸੰਧਵਾਂ ਭੱਜਦੇ ਨਜ਼ਰ ਆਏ ਅਤੇ ਭਰੋਸਾ ਦੇ ਕੇ ਗਏ ਕਿ ਨਵੀਂ ਬਣੀ ਸਬ ਕਮੇਟੀ ਨਾਲ ਮੀਟਿੰਗ ਕਰਵਾ ਕੇ ਮਸਲੇ ਦਾ ਹੱਲ ਕੀਤਾ ਜਾਵੇਗਾ ਠੇਕਾ ਕਾਮਿਆਂ ਨੇ ਰੈਗੂਲਰ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕਰਦੇ ਹੋਏ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ ਗਈ ।

LEAVE A REPLY

Please enter your comment!
Please enter your name here