ਨਰਮਦਾ ਨਦੀ ਵਿੱਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ, ਕਈ ਜ਼ਖਮੀ

ਧਾਰ-ਖਰਗੋਨ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਮੱਧ ਪ੍ਰਦੇਸ਼ ਦੇ ਧਾਰ-ਖਰਗੋਨ ਦੀ ਸਰਹੱਦ ‘ਤੇ ਸਥਿਤ ਖਲਘਾਟ ਵਿਖੇ ਇੱਕ ਯਾਤਰੀ ਬੱਸ ਨਰਮਦਾ ਨਦੀ ਵਿੱਚ ਡਿੱਗ ਜਾਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਇਹ ਬੱਸ ਇੰਦੌਰ ਤੋਂ ਪੂਨੇ ਜਾ ਰਹੀ ਸੀ। ਇਸ ਹਾਦਸੇ ਵਿੱਚ ਕਰੀਬ 12 ਲੋਕਾਂ ਦੀ ਮੌਤ ਹੋ ਗਈ ਜਦਕਿ ਬਾਕੀ ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ ।

Advertisements

ਮੁੱਖ-ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਸਮੇਤ ਕਈ ਮੰਤਰੀਆਂ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਚੌਹਾਨ ਨੇ ਬੱਸ ਹਾਦਸੇ ਦਾ ਤੁਰੰਤ ਨੋਟਿਸ ਲਿਆ। ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਬੱਸ ਅਤੇ ਉਸ ਵਿੱਚ ਫਸੇ ਲੋਕਾਂ ਨੂੰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਜ਼ਖਮੀਆਂ ਦੇ ਇਲਾਜ ਦਾ ਯੋਗ ਪ੍ਰਬੰਧ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ।

LEAVE A REPLY

Please enter your comment!
Please enter your name here