ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਨੇ ਚੁੰਕੀ ਸਹੁੰ, ਬਿਹਤਰੀ ਲਈ ਕੰਮ ਕਰਨ ਦਾ ਕੀਤਾ ਵਾਅਦਾ

ਨਵੀਂ ਦਿੱਲੀ : (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸੋਮਵਾਰ ਨੂੰ ਅਹੁਦੇ ਦੀ ਸਹੁੰ ਚੁੱਕਦੇ ਹੋਏ ਸੰਵਿਧਾਨ ਵਿੱਚ ਵਿਸ਼ਵਾਸ ਜਤਾਇਆ। ਇਸ ਮੌਕੇ ਮਾਨ ਨੇ ਸਹੁੰ ਚੁੱਕਦਿਆਂ ਕਿਹਾ ਕਿ ਉਹ ਭਾਰਤੀ ਸੰਵਿਧਾਨ ਵਿੱਚ ਵਿਸ਼ਵਾਸ ਦੀ ਪੁਸ਼ਟੀ ਕਰਦਾ ਹੈ। ਮਾਨ ਨੇ ਸੰਗਰੂਰ ਦੀ ਬਿਹਤਰੀ ਲਈ ਕੰਮ ਕਰਨ ਦਾ ਵਾਅਦਾ ਵੀ ਕੀਤਾ। ਇਸ ਮੌਕੇ ਮਾਨ ਦੀ ਕ੍ਰਿਪਾਨ ਗਾਇਬ ਦਿਸੀ, ਜਿਸਨੂੰ ਉਹ ਪਹਿਲਾਂ ਪਾਰਲੀਮੈਂਟ ਵਿੱਚ ਲੈ ਕੇ ਜਾਣ ਲਈ ਕਹਿੰਦੇ ਸਨ। ਦੱਸ ਦਈਏ ਕਿ ਮਾਨ ਨੇ ਹਾਲ ਹੀ ਵਿੱਚ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ‘ਆਪ’ ਦੇ ਗੁਰਮੇਲ ਸਿੰਘ ਨੂੰ ਹਰਾਇਆ, 5,800 ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਅਤੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਭਾਰੀ ਜਿੱਤ ਤੋਂ ਕੁਝ ਮਹੀਨਿਆਂ ਬਾਅਦ ਹੀ ‘ਆਪ’ ਨੂੰ ਸਦਮੇ ਵਿੱਚ ਪਾ ਦਿੱਤਾ।

Advertisements

ਮਾਨ, ਇੱਕ ਸਾਬਕਾ ਪੁਲਿਸ ਅਧਿਕਾਰੀ ਸਨ, ਜਿੰਨਾਂ ਨੇ 1984 ਵਿੱਚ ਸਾਕਾ ਨੀਲਾ ਤਾਰਾ ਤੋਂ ਬਾਅਦ ਸੇਵਾ ਛੱਡ ਦਿੱਤੀ ਸੀ ਅਤੇ ਗੈਰਹਾਜ਼ਰੀ ਵਿੱਚ 1989 ਦੀਆਂ ਆਮ ਚੋਣਾਂ ਵਿੱਚ ਵੱਡੀ ਜਿੱਤ ਦਰਜ ਕੀਤੀ ਸੀ। ਉਹ ਤਰਨਤਾਰਨ ਤੋਂ 4.6 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤੇ ਸਨ। 1999 ਵਿੱਚ ਉਨ੍ਹਾਂ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਅਕਾਲੀ ਆਗੂ ਸੁਰਜੀਤ ਸਿੰਘ ਬਰਨਾਲਾ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ। ਹੁਣ ਮਾਨ ਆਪਣੇ ਭਗਤ ਸਿੰਘ ਬਾਰੇ ਦਿੱਤੇ ਅਤਿਵਾਦੀ ਵਾਲੀ ਵਿਵਾਦਿਤ ਬਿਆਨ ਤੇ ਕਾਇਮ ਹੈ। ਉਨ੍ਹਾਂ ਨੇ ਸਾਫ ਤੌਰ ਤੇ ਮੁਆਫ਼ੀ ਮੰਗਣ ਤੋਂ ਇਨਕਾਰ ਕੀਤਾ ਹੈ। ਸੱਚ ਬੋਲਣ ਲਈ ਨਹੀਂ ਮੰਗਾਂਗਾ ਮੁਆਫ਼ੀ। ਦੱਸ ਦੇਈਏ ਕਿ ਸਿਮਰਨਜੀਤ ਮਾਨ ਨੇ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ।

LEAVE A REPLY

Please enter your comment!
Please enter your name here