Saturday, October 17, 2026
Home Hoshiarpur ਅਮਿਤ ਮਹਾਜਨ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਅਮਿਤ ਮਹਾਜਨ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਮਿਤ ਮਹਾਜਨ ਨੇ ਅੱਜ ਹੁਸ਼ਿਆਰਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਫਿਰੋਜ਼ਪੁਰ ਵਿਖੇ ਏ.ਡੀ.ਸੀ. (ਜ) ਵਜੋਂ ਤਾਇਨਾਤ ਸਨ। ਅਮਿਤ ਮਹਾਜਨ ਸਕੱਤਰ, ਰਿਜ਼ਨਲ ਟਰਾਂਸਪੋਰਟ ਅਥਾਰਟੀ ਜਲੰਧਰ ਅਤੇ ਐਸ.ਡੀ.ਐਮ. ਵਜੋਂ ਮੁਕੇਰੀਆਂ ਤੇ ਹੁਸ਼ਿਆਰਪੁਰ ਵਿਖੇ ਵੀ ਸੇਵਾਵਾਂ ਨਿਭਾਅ ਚੁੱਕੇ ਹਨ।

Advertisements

ਅਹੁਦਾ ਸੰਭਾਲਦਿਆਂ ਮਹਾਜਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ ਵਿਚ ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਸੇਵਾਵਾਂ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here