ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਮਨਾਇਆ ਵਿਸ਼ਵ ਯੁਵਾ ਹੁਨਰ ਦਿਵਸ

ਪਟਿਆਲਾ, (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਈਸ਼ਾ ਸਿੰਘਲ ਦੀ ਅਗਵਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ, ਪਟਿਆਲਾ ਵੱਲੋਂ ਵਿਸ਼ਵ ਯੁਵਾ ਹੁਨਰ ਦਿਵਸ ਮਨਾਇਆ ਗਿਆ। ਇਸ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ, ਪਟਿਆਲਾ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਬਲਾਕ ਮਿਸ਼ਨ ਮੈਨੇਜਰ ਗਗਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੋਗਰਾਮ ਮੈਨੇਜਮੈਂਟ ਯੂਨਿਟ ਵੱਲੋਂ ਇਕ ਹਫ਼ਤੇ ਦੌਰਾਨ ਜੀ.ਸੀ.ਐਸ ਅਤੇ ਸੌਲੀਟੇਅਰ ਸਕਿੱਲ ਟ੍ਰੇਨਿੰਗ ਸੈਂਟਰ ਦੇ ਸਿੱਖਿਆਰਥੀਆਂ ਨਾਲ ਰਲ ਕੇ ਸਕਿੱਲ ਬਾਰੇ ਜਾਣੂ ਕਰਾਉਣ ਸਬੰਧੀ ਰੈਲੀ ਕੱਢੀ। ਮਾਰਕੰਡੇਸ਼ਵਰ ਸਕਿੱਲ ਟ੍ਰੇਨਿੰਗ ਸੈਂਟਰ ਦੇ ਸਿੱਖਿਆਰਥੀਆਂ ਨੇ ਪਲਾਸਟਿਕ ਦੀਆਂ ਖਾਲੀ ਬੋਤਲਾਂ ‘ਤੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਰੰਗਾ ਨਾਲ ਕਲਾਕਾਰੀ ਵੀ ਕੀਤੀ।

Advertisements

ਜ਼ਿਲ੍ਹਾ ਪ੍ਰੋਗਰਾਮ ਮੈਨੇਜਮੈਂਟ ਯੂਨਿਟ ਦੇ ਮੈਂਬਰ ਗਗਨਦੀਪ ਕੌਰ, ਹਰਲੀਨ ਕੌਰ ਅਤੇ ਉਪਕਾਰ ਸਿੰਘ ਨੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਮੁਫ਼ਤ ਸਕਿੱਲ ਟਰੇਨਿੰਗ ਬਾਰੇ ਬੱਚਿਆਂ ਨੂੰ ਦੱਸਿਆ। ਪਿੰਡ ਰੌਗਲਾ ਵਿੱਚ ਮੋਬਲਾਈਜ਼ੇਸ਼ਨ ਕੈਂਪ ਲਗਾਇਆ ਗਿਆ ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸਕਿੱਲ ਕੋਰਸਾਂ ਬਾਰੇ ਬੱਚਿਆਂ ਨੂੰ ਜਾਗਰੂਕ ਕੀਤਾ ਅਤੇ ਸਕਿੱਲ ਕੋਰਸਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਨੂੰ ਕਿਹਾ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਜ਼ਿਲ੍ਹਾ ਸਟਾਫ਼ ਪੀ.ਐਸ.ਡੀ.ਐਮ ਵੱਲੋਂ ਸਕੇਤ ਹਸਪਤਾਲ ਵਿੱਚ ਜਾ ਕੇ ਡਰੱਗ ਅੱਡਿਕਟ ਬੱਚਿਆਂ ਲਈ ਸਕਿੱਲ ਕੋਰਸਾਂ ਦੀ ਸ਼ੁਰੂਆਤ ਕੀਤੀ ਅਤੇ ਸਕਿੱਲ ਕੋਰਸ ਦੇ ਫ਼ਾਇਦੇ ਦੱਸੇ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਹਿੱਸਾ ਲੈਣ ਲਈ ਕਿਹਾ। ਇਸ ਮੌਕੇ ਐਚ.ਐਸ.ਡੀ.ਸੀ, ਪਟਿਆਲਾ ਵਿਖੇ ਪਲੇਸਮੈਂਟ ਕੈਂਪ ਰੱਖਿਆ ਗਿਆ ਜਿਸ ਵਿੱਚ ਵੱਖ ਵੱਖ ਕੰਪਨੀਆਂ ਜਿਵੇਂ ਕਿ ਸੇਵਾ ਕੇਂਦਰ, ਪੀਜ਼ਾ ਹੱਟ, ਏਰੀਅਲ ਟੈਲੀਕਾਮ, ਕਰੈਡਿਟ ਬਜ਼ਾਰ, ਆਸਥਾ ਹੋਮ ਕੇਅਰ ਅਤੇ ਹੋਰ ਕੰਪਨੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚ 280 ਬੱਚਿਆਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚੋਂ 133 ਬੱਚੇ ਨੌਕਰੀ ਲਈ ਸ਼ਾਰਟਲਿਸਟ ਕੀਤੇ ਗਏ।

LEAVE A REPLY

Please enter your comment!
Please enter your name here