Tuesday, November 17, 2026
Home Punjab ਜਿਲ੍ਹੇ ਅੰਦਰ ਚਲਾਏ ਜਾ ਰਹੇ ਪ੍ਰੋਗਰਾਮ ਡੈਪੋ ਅਤੇ ਬੱਡੀਜ ਗਰੁੱਪ ਦਾ ਡਿਪਟੀ...

ਜਿਲ੍ਹੇ ਅੰਦਰ ਚਲਾਏ ਜਾ ਰਹੇ ਪ੍ਰੋਗਰਾਮ ਡੈਪੋ ਅਤੇ ਬੱਡੀਜ ਗਰੁੱਪ ਦਾ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ ਰੀਵਿਓ

????????????????????????????????????

ਪਠਾਨਕੋਟ, (ਦ ਸਟੈਲਰ ਨਿਊਜ਼): ਨੋਜਵਾਨਾਂ ਨੂੰ ਨਸੇ ਦੀ ਦਲਦਲ ਚੋਂ ਬਾਹਰ ਕੱਢਣ ਲਈ ਅਤੇ ਨਸਿਆਂ ਖਿਲਾਫ ਜਾਗਰੂਕ ਕਰਨ ਲਈ ਜਿਲ੍ਹਾ ਪਠਾਨਕੋਟ ਅੰਦਰ ਚਲਾਏ ਜਾ ਰਹੇ ਪ੍ਰੋਗਰਾਮ ਡੈਪੋ ਅਤੇ ਬੱਡੀਜ ਗਰੂੱਪ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜਾਇਜਾ ਲੈਣ ਲਈ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਅਪਣੇ ਦਫਤਰ ਵਿਖੇ ਇੱਕ ਰੀਵਿਓ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਮੇਜਰ ਡਾ. ਸੁਮਿਤ ਮੁਧ ਸਹਾਇਕ ਕਮਿਸਨਰ ਜਰਨਲ, ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਡਾ. ਆਦਿੱਤੀ ਸਲਾਰੀਆ ਸਹਾਇਕ ਸਿਵਲ ਸਰਜਨ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਰਾਜੇਸਵਰ ਸਿੰਘ ਸਲਾਰੀਆਂ ਡਿਪਟੀ ਡੀ.ਈ.ਓ. ਪਠਾਨਕੋਟ ਅਤੇ ਹੋਰ ਵੱਖ ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Advertisements

ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਜਿਲ੍ਹੇ ਅੰਦਰ ਸਰਕਾਰ ਵੱਲੋਂ ਦੋ ਪ੍ਰੋਗਰਾਮ ਚਲਾਏ ਜਾ ਰਹੇ ਹਨ ਜਿਸ ਵਿੱਚ ਡੈਪੋ ਅਤੇ ਬੱਡੀਜ ਗਰੁਪ ਹਨ। ਉਨ੍ਹਾਂ ਦੱਸਿਆ ਕਿ ਡੈਪੋ ਪ੍ਰੋਗਰਾਮ ਅਧੀਨ ਜਿਲ੍ਹੇ ਅੰਦਰ ਨਸੇ ਦੇ ਕਾਰੋਬਾਰ ਤੇ ਸਖਤੀ ਕਰਦਿਆਂ ਨਸਾ ਬੰਦ ਕਰਵਾਉਂਣਾ ਅਤੇ ਜੋ ਨੋਜਵਾਨ ਨਸੇ ਦੀ ਦਲਦਲ ਵਿੱਚ ਫਸ ਚੁੱਕੇ ਹਨ ਉਨ੍ਹਾਂ ਦਾ ਓੁਟ ਸੈਂਟਰਾਂ ਵਿੱਚ ਇਲਾਜ ਕਰਵਾ ਕੇ ਉਨ੍ਹਾਂ ਨੂੰ ਨਸਾ ਰਹਿਤ ਚੰਗੀ ਜਿੰਦਗੀ ਜੀਉਂਣ ਲਈ ਪ੍ਰੇਰਿਤ ਕਰਨਾ। ਇਸੇ ਹੀ ਤਰ੍ਹਾਂ ਸਕੂਲਾਂ ਅੰਦਰ ਬਣਾਏ ਗਏ ਬੱਡੀਜ ਗਰੁਪ ਦਾ ਵੀ ਇਹ ਹੀ ਉਦੇਸ ਹੈ ਕਿ ਬੱਚਿਆਂ ਨੂੰ ਨਸੇ ਤੋਂ ਦੂਰ ਰਹਿਣ ਲਈ ਜਾਗਰੁਕ ਕੀਤਾ ਜਾਵੇ ਅਤੇ ਉਹ ਵਿਦਿਆਰਥੀ ਅਪਣੇ ਗਲੀ ਮੁਹੱਲਿਆਂ, ਘਰ੍ਹਾਂ ਅੰਦਰ ਆਦਿ ਸਥਾਨਾਂ ਤੇ ਨਸੇ ਤੋਂ ਦੂਰ ਰਹਿਣ ਲਈ ਜਾਗਰੁਕ ਕਰ ਸਕਣ।

ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸੇ ਦੇ ਆਦਿ ਨੋਜਵਾਨ ਜੋ ਨਸਾ ਛੱਡਣਾ ਚਾਹੁੰਦੇ ਹਨ ਉਨ੍ਹਾਂ ਨੂੰ ਜਾਗਰੁਕ ਕੀਤਾ ਜਾਵੇ ਉਨ੍ਹਾਂ ਦੀ ਕੌਸਲਿੰਗ ਕਰਕੇ ਉਨ੍ਹਾਂ ਨੂੰ ਨਸੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਜਿਲ੍ਹੇ ਅੰਦਰ ਨਸੇ ਦੇ ਕਾਰੋਬਾਰ ਨੂੰ ਰੋਕਣ ਲਈ ਗਤੀਵਿਧੀਆਂ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਨਸੇ ਨੂੰ ਜਿਲ੍ਹੇ ਅੰਦਰੋਂ ਪੂਰੀ ਤਰ੍ਹਾ ਨਾਲ ਖਤਮ ਕੀਤਾ ਜਾ ਸਕੇ।  ਉਨ੍ਹਾਂ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਜੋ ਸਕੂਲਾਂ ਅੰਦਰ ਬੱਡੀਜ ਗਰੁੱਪ ਬਣਾਏ ਗਏ ਹਨ ਉਨ੍ਹਾਂ ਨੂੰ ਤਿਆਰ ਕਰਕੇ ਨੁਕੜ ਨਾਟਕ ਆਦਿ ਹੋਰ ਪ੍ਰੋਗਰਾਮ ਕਰਵਾ ਕੇ ਲੋਕਾਂ ਨੂੰ ਨਸੇ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਫਤੇ ਵਿੱਚ ਦੋ ਦਿਨ ਬੱਡੀਜ ਗਰੁਪ ਵੱਲੋਂ ਸਕੂਲ ਅੰਦਰ ਛੋਟੇ ਛੋਟੇ ਪ੍ਰੋਗਰਾਮ ਕਰਵਾ ਕੇ ਵਿਦਿਆਰਥੀਆਂ ਨੂੰ ਵੀ ਨਸੇ ਤੋਂ ਦੂਰ ਰਹਿਣ ਲਈ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪ੍ਰਤੀਦਿਨ ਸਕੂਲਾਂ ਅੰਦਰ ਨਸੇ ਤੋਂ ਦੂਰ ਰਹਿਣ ਲਈ ਸਲੋਗਨ ਵੀ ਲਿਖੇ ਜਾਣ ਤਾਂ ਜੋ ਵਿਦਿਆਰਥੀ ਉਨ੍ਹਾਂ ਸਲੋਗਨਾਂ ਨੂੰ ਪੜ ਕੇ ਜਾਗਰੂਕ ਹੋ ਸਕਣ।

LEAVE A REPLY

Please enter your comment!
Please enter your name here