ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ 25 ਤੋਂ ਸ਼ੁਰੂ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਲੈਫ: ਕਰਨਲ (ਰਿਟਾ:) ਪਰਮਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ 25 ਜੁਲਾਈ 2022 ਤੋਂ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੇਡਰ ਵਿਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਿਸ ਵਿਚ ਭਰਤੀ ਦੀ ਟ੍ਰੇਨਿੰਗ ਦਿੱਤੀ ਜਾਵੇਗੀ।

Advertisements

ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਮ ਰਜਿਸਟਰ ਕਰਵਾਉਣ।

LEAVE A REPLY

Please enter your comment!
Please enter your name here