ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵਲੋਂ ਕੇਂਦਰੀ ਜੇਲ ਪਟਿਆਲਾ ਦਾ ਅਚਾਨਕ ਨਿਰੀਖਣ

ਪਟਿਆਲਾ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਤਰਸੇਮ ਮੰਗਲਾ ਨੇ ਕੇਂਦਰੀ ਜੇਲ, ਪਟਿਆਲਾ ਦਾ ਅਚਾਨਕ ਨਿਰੀਖਣ ਕੀਤਾ। ਉਨ੍ਹਾਂ ਨੇ ਜੇਲ ਦੇ ਬੰਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਮਿਤ ਕੁਮਾਰ ਵੀ ਉਨ੍ਹਾਂ ਦੇ ਨਾਲ ਸਨ।

Advertisements

ਤਰਸੇਮ ਮੰਗਲਾ ਨੇ ਜੇਲ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਅਤੇ ਵਧੀਕ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਕੈਦੀਆਂ ਦੀ ਸਿਹਤ ਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਸੈਸ਼ਨਜ਼ ਜੱਜ ਨੇ ਜੇਲ ਦੇ ਜਨਾਨਾ ਅਹਾਤਾ ਦਾ ਦੌਰਾ ਵੀ ਕੀਤਾ। ਉਨ੍ਹਾਂ ਨੇ ਰਸੋਈ ਅਤੇ ਉਥੋਂ ਦਾ ਖਾਣਾ ਜੇਲ੍ਹ ਦੇ ਕੈਦੀਆਂ/ਬੰਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵਤਾ ਦਾ ਜਾਇਜ਼ਾ ਲਿਆ ਅਤੇ ਖਾਣੇ ਸੰਬੰਧੀ ਕੈਦੀਆਂ ਦੀ ਮੁਸ਼ਕਲਾਂ ਸੁਣੀਆਂ।

ਤਰਸੇਮ ਮੰਗਲਾ ਨੇ ਦੱਸਿਆ ਕਿ ਸਮੇਂ-ਸਮੇਂ ‘ਤੇ ਜ਼ਿਲ੍ਹਾ ਪਟਿਆਲਾ ਦੀਆਂ ਜੇਲਾਂ ਦਾ ਨਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਮੰਗਲਾ ਨੇ ਇਹ ਵੀ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਫੋਨ ਨੰਬਰ 0175-2306500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here