ਸੜਕ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸਨਰ ਨੇ ਕੀਤੀ ਮੀਟਿੰਗ

????????????????????????????????????

ਪਠਾਨਕੋਟ, (ਦ ਸਟੈਲਰ ਨਿਊਜ਼)। ਜਿਲ੍ਹਾ ਪਠਾਨਕੋਟ ਵਿੱਚ ਕੀਤੇ ਸੜਕ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਮਨਮੋਹਣ ਸਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਸਤੀਸ ਕੁਮਾਰ ਐਸ.ਸੀ. ਕਾਰਪੋਰੇਸਨ ਪਠਾਨਕੋਟ, ਊਸਾ ਜਿਲ੍ਹਾ ਬਾਲ ਸੁਰੱਖਿਆ ਅਫਸਰ ਪਠਾਨਕੋਟ ਅਤੇ ਹੋਰ ਵੱਖ ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Advertisements

ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਨੇਸਨਲ ਹਾਈਵੇ ਤੋਂ ਹਾਜਰ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਲਿਕਪੁਰ ਤੋਂ ਮਾਧੋਪੁਰ ਤੱਕ ਨੇਸਨਲ ਹਾਈਵੇ ਤੇ ਰੇਲਵੇ ਬਿ੍ਰਜ ਦੇ ਨਜਦੀਕ ਨੇਸਨਲ ਹਾਈਵੇ ਤੇ ਸੜਕ ਦੇ ਜੋੜ ਤੇ ਕਾਫੀ ਅੰਤਰ ਹੋਣ ਕਰਕੇ ਦੁਰਘਟਣਾਵਾਂ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ, ਇਸ ਸਥਾਨ ਤੇ ਰੋਡ ਨੂੰ ਇਸ ਢੰਗ ਨਾਲ ਬਣਾਇਆ ਜਾਵੇ ਕਿ ਕੋਈ ਵੀ ਦੁਰਘਟਣਾ ਨਾ ਹੋਵੇ। ਉਨ੍ਹਾਂ ਕਿਹਾ ਕਿ ਨੇਸਨਲ ਹਾਈਵੇ 54 ਤੇ ਮਲਿਕਪੁਰ ਤੋਂ ਲੈ ਕੇ ਪਠਾਨਕੋਟ ਜਿਲ੍ਹੇ ਦੀ ਹੱਦ ਵਿੱਚ ਆਉਂਣ ਵਾਲੇ ਰੋਡ ਤੇ ਜਗ੍ਹਾ ਜਗ੍ਹਾ ਤੇ ਪਏ ਖੱਡਿਆਂ ਨੂੰ ਭਰਿਆ ਜਾਵੇ ਅਤੇ ਸੜਕ ਦੀ ਰਿਪੇਅਰ ਕਰਵਾਈ ਜਾਵੇ । ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਹਾਈਵੇ ਤੇ ਲੋਕਾਂ ਵੱਲੋਂ ਬਹੁਤ ਜਿਆਦਾ ਕਬਜੇ ਕੀਤੇ ਹੋਏ ਹਨ ਅਤੇ ਜਗ੍ਹਾ ਜਗ੍ਹਾ ਤੇ ਇੱਟਾਂ, ਬੱਜਰੀ, ਰੇਤਾ, ਸਰੀਆ ਆਦਿ ਸਮਾਨ ਲਗਾ ਕੇ ਨੇਸਨਲ ਹਾਈਵੇ ਨੂੰ ਬਲਾਕ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਨ੍ਹਾਂ ਕਬਜਿਆਂ ਨੂੰ ਹਟਾਇਆ ਜਾਵੇ ਤਾਂ ਜੋ ਆਉਂਣ ਜਾਣ ਵਾਲੀ ਟ੍ਰੈਫਿਕ ਕਿਸੇ ਤਰ੍ਹਾਂ ਨਾਲ ਪ੍ਰਭਾਵਿਤ ਨਾ ਹੋਵੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਲਿਕਪੁਰ ਚੋਕ ਜਿੱਥੇ ਲੋਕਾਂ ਦੀ ਆਵਾਜਾਈ ਸਾਰਾ ਦਿਨ ਅਤੇ ਰਾਤ ਹੁੰਦੀ ਰਹਿੰਦੀ ਹੈ, ਜੰਮੂ ਤੋਂ ਆਉਂਣ ਵਾਲੀਆਂ ਬੱਸਾਂ ਵਿੱਚ ਰਾਤ ਦੇ ਸਮੇਂ ਵੀ ਸਵਾਰੀਆਂ ਇੱਥੇ ਰੁਕਦੀਆਂ ਹਨ ਅਤੇ ਰਾਤ ਹਨੇਰਾ ਜਿਆਦਾ ਹੋਣ ਕਰਕੇ ਲੋਕਾਂ ਨੂੰ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਕਿਹਾ ਕਿ ਇਸ ਚੋਕ ਵਿੱਚ ਇੱਕ ਹਾਈ ਮਾਸਕ ਲਾਈਟ ਲਗਾਈ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀ ਘਟਣਾ ਤੋਂ ਬਚਿਆ ਜਾ ਸਕੇ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਪਠਾਨਕੋਟ ਸਿਟੀ ਦੇ ਉਨ੍ਹਾਂ ਮਾਰਗਾਂ ਤੇ ਜਿੱਥੋ ਸਿਟੀ ਸੁਰੂ ਹੁੰਦੀ ਹੈ ਹਾਈ ਮਾਸਕ ਲਾਈਟਾਂ ਲਗਾਈਆਂ ਜਾਣ।

ਉਨ੍ਹਾਂ ਨੇਸਨਲ ਹਾਈਵੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਲਿਕਪੁਰ ਚੋਕ ਵਿੱਚ ਕੋਈ ਵੀ ਦਿਸਾ ਸੂਚਨਾ ਬੋਰਡ ਨਾ ਹੋਣ ਕਰਕੇ ਬਾਹਰ ਤੋਂ ਆਉਂਣ ਵਾਲੇ ਲੋਕਾਂ ਨੂੰ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਕਿਹਾ ਕਿ ਮਲਿਕਪੁਰ ਚੋਕ ਵਿੱਚ ਵਿਸੇਸ ਤੋਰ ਤੇ ਦਿਸਾ ਸੂਚਨਾਂ ਬੋਰਡ ਬਣਾ ਕੇ ਲਗਾਏ ਜਾਣ ਤਾਂ ਜੋ ਲੋਕਾਂ ਨੂੰ ਸਹੀ ਦਿਸਾ ਦਾ ਪਤਾ ਚੱਲ ਸਕੇ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਪਠਾਨਕੋਟ ਸਿਟੀ ਅੰਦਰ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਲਗਾਏ ਸਮਾਨ ਕਾਰਨ ਵੀ ਟ੍ਰੈਫਿਕ ਪ੍ਰਭਾਵਿਤ ਹੁੰਦੀ ਹੈ ਲੋਕਾਂ ਨੂੰ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਤੋਂ ਇਲਾਵਾ ਸਿਵਲ ਹਸਪਤਾਲ ਤੇ ਬਾਹਰ ਲਗੀਆਂ ਰੇਹੜੀਆਂ ਅਤੇ ਨਜਾਇਜ ਦੁਕਾਨਾਂ ਨੂੰ ਹਟਾਇਆ ਜਾਵੇ ਇਨ੍ਹਾਂ ਦੁਕਾਨਾਂ ਆਦਿ ਕਰਕੇ ਦੁਰਘਟਣਾਵਾਂ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। 

LEAVE A REPLY

Please enter your comment!
Please enter your name here