ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਸ਼ਹਿਰ ਵਾਸੀ ਕਰਨ ਸਹਿਯੋਗ: ਰਣਬੀਰ ਭੁੱਲਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਜਿੱਥੇ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਸ਼ਹਿਰ ਸਾਫ- ਸੁਥਰਾ ਅਤੇ ਸੁੰਦਰ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉੱਥੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿੰਗਲ ਯੂਜ਼ ਪਲਾਸਟਿਕ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹਨਾਂ ਦੀ ਵਿਕਰੀ ਅਤੇ ਵਰਤੋਂ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੱਖ- ਵੱਖ ਪ੍ਰਕਾਰ ਦੀਆਂ ਆਇਟਮਸ ਤੇ ਪਾਬੰਦੀ ਲਗਾਈ ਹੈ। ਪਲਾਸਟਿਕ ਸਟਿਕ,ਪਲਾਸਟਿਕ ਸਟਿਕ ਵਾਲੇ ਗੁਬਾਰੇ, ਪਲਾਸਟਿਕ ਦੇ ਝੰਡੇ, ਕੁਲਫੀ ਦੀ ਡੰਡੀ ਪਲਾਸਟਿਕ ਵਾਲੀ, ਆਇਸ ਕਰੀਮ ਸਟਿਕ,ਪਲਾਸਟਿਕ/ ਥਰਮੋਕੋਲ ਦੇ ਫੁੱਲਾਂ ਵਾਲੀ ਸਜਾਵਟ, ਪਲੇਟ, ਕੱਪ, ਕਾਂਟੇ, ਚਮਚੇ,ਚਾਕੂ,ਸਟਰਾਅ, ਟਰੇਅ, ਰੈਪਿੰਗ, ਜਾਂ ਪੈਕਿੰਗ ਮਟੀਰੀਅਲ, ਮਠਾਈ ਦੇ ਡੱਬੇ ਉੱਤੇ ਪਲਾਸਟਿਕ ਰੈਪ, ਇਨਵੀਟੇਸ਼ਨ ਕਾਰਡ, ਸਿਗਰੇਟ, ਪੈਕਿੰਗ ਪਲਾਸਟਿਕ ਜਾਂ ਪੀ.ਵੀ.ਸੀ ਬੈਨਰ ਪਲਾਸਟਿਕ ਆਇਟਮ, ਪਲਾਸਟਿਕ ਬੋਤਲ ਪਾਣੀ ਵਾਲੀ, ਸਟੋਰ ਕਰਨ ਲਈ ਬਰਤਨ, ਖਾਣੇ ਨੂੰ ਪੈਕ ਕਰਨ ਵਾਲਾ ਰੈਪ, ਸਿੰਗਲ ਯੂਜ਼ ਪਲਾਸਟਿਕ ਬੋਤਲ ਪਾਣੀ ਵਾਲੀ ਵਰਤੋਂ ਤੇ ਮਨਾਹੀ ਕੀਤੀ ਗਈ ਹੈ। ਇਸ ਸਬੰਧੀ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਦੁਕਾਨਦਾਰਾ ਅਤੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਮੁਨਾਦੀ, ਡੋਰ ਟੂ ਡੋਰ ਅਤੇ ਨੋਟਿਸ ਰਾਹੀ ਸਰਕਾਰ ਦੀਆਂ ਹਦਾਇਤਾਂ ਅਤੇ ਗਾਇਡਲਾਇਨਸ ਸ਼ਹਿਰ ਵਾਸੀਆ ਅਤੇ ਦੁਕਾਨਦਾਰਾ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ।

Advertisements

  ਇਸ ਸਬੰਧੀ ਫਿਰੋਜ਼ਪੁਰ ਸ਼ਹਿਰ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾ ਨੂੰ ਅਪੀਲ ਕੀਤੀ ਗਈ ਹੈ ਕਿ ਸ਼ਹਿਰ ਨੂੰ ਸਾਫ- ਸੁਥਰਾ ਅਤੇ ਕੱਚਰਾ ਮੁਕਤ ਬਣਾਉਣ ਲਈ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾਂ ਕੀਤੀ ਜਾਵੇ। ਇੱਕ ਵਾਰ ਵਰਤੋਂ ਕਰਨ ਵਾਲੇ ਪਲਾਸਟਿਕ ਦੀ ਵਿਕਰੀ ਅਤੇ ਵਰਤੋਂ ਨੂੰ ਤਰੁੰਤ ਰੋਕਿਆ ਜਾਵੇ ਤਾਂ ਜੋ ਸ਼ਹਿਰ ਅੰਦਰ ਕੱਚਰੇ ਦੀ ਪੈਦਾਵਾਰ ਘੱਟ ਹੋਵੇ ਅਤੇ ਸ਼ਹਿਰ ਹੋਰ ਵਧੇਰੇ ਸਾਫ- ਸੁਥਰਾ ਬਣ ਸਕੇ। ਇਸ ਮੌਕੇ ਤੇ ਫਿਰੋਜ਼ਪੁਰ ਵਧਾਇਕ ਤੋਂ ਇਲਾਵਾ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਸੰਜੇ ਬਾਂਸਲ, ਚੀਫ ਸੈਨਟਰੀ ਇੰਸਪੈਕਟਰ ਗੁਰਿੰਦਰ ਸਿੰਘ ਅਤੇ ਸੈਨਟਰੀ ਇੰਸਪੈਕਟਰ ਸੁਖਪਾਲ ਸਿੰਘ ਤੋਂ ਇਲਾਵਾ ਮਨਮੀਤ ਸਿੰਘ ਮਿੱਠੂ, ਗਗਨ ਕੰਨਤੋੜ, ਹਰਪ੍ਰੀਤ ਬਾਠ ਤੋਂ ਇਲਾਵਾ ਕਈ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।  

LEAVE A REPLY

Please enter your comment!
Please enter your name here