Friday, October 30, 2026
Home Latest ਸਾਗਰ ਸੇਤੀਆ ਆਈ.ਏ.ਐਸ ਨੇ ਵਧੀਕ ਡਿਪਟੀ ਕਮਿਸ਼ਨਰ (ਜ.) ਵਜੋਂ ਸੰਭਾਲਿਆ ਅਹੁੱਦਾ

ਸਾਗਰ ਸੇਤੀਆ ਆਈ.ਏ.ਐਸ ਨੇ ਵਧੀਕ ਡਿਪਟੀ ਕਮਿਸ਼ਨਰ (ਜ.) ਵਜੋਂ ਸੰਭਾਲਿਆ ਅਹੁੱਦਾ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਵਿਖੇ ਅੱਜ ਸਾਗਰ ਸੇਤੀਆ ਆਈ.ਏ.ਐਸ ਫਿਰੋਜ਼ਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁੱਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਫਾਜ਼ਿਲਕਾ ਜ਼ਿਲ੍ਹੇ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਡੀ) ਵਜੋਂ ਸੇਵਾਵਾਂ ਨਿਭਾ ਰਹੇ ਸਨ।

Advertisements

ਅਹੁੱਦਾ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਜ.) ਸਾਗਰ ਸੇਤੀਆ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਫਿਰੋਜ਼ਪੁਰ ਸ਼ਹੀਦਾਂ ਦੀ ਧਰਤੀ ਤੇ ਡਿਊਟੀ ਕਰਨ ਦਾ ਮੌਕਾ ਮਿਲੀਆ ਹੈ। ਉਨ੍ਹਾਂ ਇਸ ਦੌਰਾਨ ਆਪਣੇ ਸਟਾਫ ਨਾਲ ਪਲੇਠੀ ਜਾਣ-ਪਛਾਣ ਕੀਤੀ ਅਤੇ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਰਕਾਰੀ ਦੀਆਂ ਭਲਾਈ ਸਕੀਮਾਂ ਦਾ ਲੋਕਾਂ ਨੂੰ ਲਾਭ ਦੇਣ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ।  

LEAVE A REPLY

Please enter your comment!
Please enter your name here