ਸੁਤੰਤਰਤਾ ਦਿਵਸ ਮੌਕੇ ਲੁਧਿਆਣਾ ‘ਚ ਤਿਰੰਗਾ ਲਹਿਰਾਉਣਗੇ ਮੁੱਖ ਮੰਤਰੀ ਮਾਨ

ਚੰਡੀਗੜ, (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ 15 ਅਗਸਤ, 2022 ਨੂੰ ਸੁਤੰਤਰਤਾ ਦਿਵਸ ਮੌਕੇ ਲੁਧਿਆਣਾ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿਖੇ ਮੁੱਖ ਮਹਿਮਾਨ ਹੋਣਗੇ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਅੰਮਿ੍ਰਤਸਰ ਵਿਖੇ ਤਿਰੰਗਾ ਲਹਿਰਾਉਣਗੇ।

Advertisements

ਉਨਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ ਸੂਬੇ ਭਰ ਦੇ ਵੱਖ-ਵੱਖ ਜ਼ਿਲਾ ਹੈੱਡਕੁਆਰਟਰਾਂ ‘ਤੇ ਸੁਤੰਤਰਤਾ ਦਿਵਸ ਸਮਾਗਮਾਂ ਦੀ ਪ੍ਰਧਾਨਗੀ ਕਰਨ ਲਈ ਆਪਣੇ ਕੈਬਨਿਟ ਮੰਤਰੀਆਂ ਨੂੰ ਤਾਇਨਾਤ ਕੀਤਾ ਹੈ। ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਵਿਖੇ ਤਿਰੰਗਾ ਲਹਿਰਾਉਣਗੇ, ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀਆਂ ਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਮਾਨਸਾ ਵਿਖੇ, ਲੋਕ ਨਿਰਮਾਣ ਵਿਭਾਗ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਫਿਰੋਜਪੁਰ ਵਿਖੇ, ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵਣ ਮੰਤਰੀ ਲਾਲ ਚੰਦ ਕਟਾਰੂਚੱਕ ਮੋਗਾ ਵਿਖੇ, ਪ੍ਰਸ਼ਾਸਕੀ ਸੁਧਾਰ, ਛਪਾਈ ਅਤੇ ਸ਼ਟੇਸ਼ਨਰੀ, ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ, ਖੇਡਾਂ ਅਤੇ ਯੁਵਕ ਸੇਵਾਵਾਂ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ  ਤਰਨਤਾਰਨ ਵਿਖੇ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਪਰਵਾਸੀ ਭਾਰਤੀ ਮਾਮਲੇ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ ਵਿਖੇ, ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਸੰਗਰੂਰ ਵਿਖੇ, ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ, ਐਸ.ਏ.ਐਸ. ਨਗਰ ਵਿਖੇ, ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹੁਸ਼ਿਆਰਪੁਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਨਿਭਾਉਣਗੇ।

ਇਸੇ ਤਰਾਂ ਫਤਹਿਗੜ ਸਾਹਿਬ ਵਿਖੇ ਸੂਚਨਾ ਤੇ ਲੋਕ ਸੰਪਰਕ, ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ, ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਤੇ ਜਲ ਸੰਭਾਲ, ਪ੍ਰਸ਼ਾਸਕੀ ਸੁਧਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਜਲੰਧਰ ਵਿਖੇ, ਆਜਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਫਰੀਦਕੋਟ ਵਿਖੇ, ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਬਰਨਾਲਾ ਵਿਖੇ ਅਤੇ  ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ, ਨਿਵੇਸ਼ ਪ੍ਰੋਸਤਾਹਨ ਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ  ਐਸ.ਬੀ.ਐਸ. ਨਗਰ (ਨਵਾਂਸ਼ਹਿਰ) ਵਿਖੇ  ਮੁੱਖ ਮਹਿਮਾਨ ਹੋਣਗੇ।   

LEAVE A REPLY

Please enter your comment!
Please enter your name here