ਬੀਡੀਪੀਓਜ ਚੱਲ ਰਹੇ ਵਿਕਾਸ ਕਾਰਜਾਂ ਦੀ ਮੌਕੇ ‘ਤੇ ਜਾ ਕੇ ਖੁਦ ਨਿਗਰਾਨੀ ਕਰਨ: ਸਾਕਸ਼ੀ ਸਾਹਨੀ

ਪਟਿਆਲਾ,(ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜਿਆਂ ਜਾਵੇ ਅਤੇ ਬੀ.ਡੀ.ਪੀ.ਓਜ ਕੰਮਾਂ ਦੀ ਖੁਦ ਨਿਗਰਾਨੀ ਕਰਨਾ ਯਕੀਨੀ ਬਣਾਉਣ ਤਾਂ ਜੋ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਸਮੇਂ ਸਮੇਂ ‘ਤੇ ਪਤਾ ਲੱਗੇ ਸਕੇ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਵੀ ਮੌਜੂਦ ਸਨ।

Advertisements

ਸਾਕਸ਼ੀ ਸਾਹਨੀ ਨੇ ਸਮਾਰਟ ਵਿਲੇਜ਼ ਕੰਪੇਨ ਦੀ ਪ੍ਰਗਤੀ ਰਿਪੋਰਟ ਵਾਚਦਿਆਂ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਇਸ ਦੇ ਵਰਤੋਂ ਸਰਟੀਫਿਕੇਟ ਜਮਾਂ ਕਰਵਾਉਣ ਦੀ ਹਦਾਇਤ ਕੀਤੀ ਅਤੇ ਨਾਲ ਹੀ ਪਿੰਡਾਂ ‘ਚ ਬਣਾਏ ਜਾ ਰਹੇ ਖੇਡ ਸਟੇਡੀਅਮ ਦੇ ਕੰਮ ਦੀ ਸਮੀਖਿਆ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਘਲ ਨੇ ਦੱਸਿਆ ਕਿ ਜ਼ਿਲ੍ਹੇ ਦੇ 52 ਪਿੰਡਾਂ ‘ਚ ਖੇਡ ਸਟੇਡੀਅਮਾਂ ਬਣ ਚੁੱਕੇ ਹਨ ਤੇ 62 ਪਿੰਡਾਂ ‘ਚ ਖੇਡ ਸਟੇਡੀਅਮਾਂ ਦਾ ਕੰਮ ਚੱਲ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਪੰਜਾਬ ਨਿਰਮਾਣ ਪ੍ਰੋਗਰਾਮ, ਐਮ.ਪੀ. ਲੈਡ ਸਕੀਮ, ਅਨ-ਟਾਈਡ ਫੰਡ, ਮਹਾਤਮਾ ਗਾਂਧੀ ਨਰੇਗਾ ਸਕੀਮ, ਪੇਂਡੂ ਖੇਡ ਸਟੇਡੀਅਮ, ਜਨ ਸੁਵਿਧਾ ਕੈਂਪ, ਅੰਮ੍ਰਿਤ ਸਰੋਵਰ ਸਮੇਤ ਪਿੰਡਾਂ ‘ਚ ਚੱਲ ਰਹੇ ਵੱਖ ਵੱਖ ਕੰਮਾਂ ਦੀ ਸਮੀਖਿਆ ਕਰਦਿਆ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਜਾਰੀ ਹਦਾਇਤਾਂ ‘ਤੇ ਕੀਤੀ ਗਈ ਕਾਰਵਾਈ ਸਬੰਧੀ ਅਗਲੀ ਮਹੀਨਾਵਾਰ ਮੀਟਿੰਗ ‘ਚ ਰਿਪੋਰਟ ਦਿੱਤੀ ਜਾਵੇ ਤਾਂ ਜੋ ਇਕ ਮਹੀਨੇ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਮੀਟਿੰਗ ‘ਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਸਮੇਤ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।

LEAVE A REPLY

Please enter your comment!
Please enter your name here