ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵਿਖੇ ਲਗਾਇਆ ਗਿਆ ਗਾਈਡੈਂਸ ਕੈਂਪ

ਫਿਰੋਜ਼ਪੁਰ, (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਗਾਈਡੈਂਸ ਕੈਂਪ ਲਗਾਇਆ ਗਿਆ। ਇਸ ਗਾਈਡੈਂਸ ਕੈਂਪ ਵਿੱਚ ਕੁੱਲ 44 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਦੌਰਾਨ ਗੁਰਜੰਟ ਸਿੰਘ, ਪਲੇਸਮੈਂਟ ਅਫਸਰ, ਫਿਰੋਜਪੁਰ ਵੱਲੋਂ ਇਸ ਕੈਂਪ ਵਿੱਚ ਹਾਜ਼ਰ ਹੋਏ ਪ੍ਰਾਰਥੀਆਂ ਦੀ ਕਾਊਂਸਲਿੰਗ ਕੀਤੀ ਗਈ, ਜਿਸ ਵਿੱਚ ਉਹਨਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਮੁਤਾਬਿਕ ਸਹੀ ਕਿੱਤਾ ਚੁੰਨਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ  www.pgrkam.com  ਅਤੇ  www.ncs.gov.in  ਤੇ ਰਜਿਸਟਰਡ ਹੋਣ ਬਾਰੇ ਕਿਹਾ ਗਿਆ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਮੁਫਤ ਟ੍ਰੇਨਿੰਗਾਂ, ਅਤੇ  ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਫਿਰੋਜਪੁਰ  ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

Advertisements

ਇਸ ਤੋਂ ਇਲਾਵਾ

ਮਨਜੀਤ ਕੌਰ ਮੈਨੇਜਰ, ਪੀ.ਐਸ.ਡੀ.ਐਮ. ਨੇ ਪ੍ਰਾਰਥੀਆਂ ਨੂੰ ਸਕਿੱਲ ਕੋਰਸਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ Agile Herbal  ਕੰਪਨੀ ਵੱਲੋਂ ਆਏ ਹੋਏ ਪ੍ਰਾਰਥੀਆਂ ਵਿਚੋਂ 38 ਪ੍ਰਾਰਥੀਆਂ ਨੂੰ ਨੌਕਰੀ ਲਈ ਸ਼ਾਰਟਲਿਸਟ ਕੀਤਾ ਗਿਆ

LEAVE A REPLY

Please enter your comment!
Please enter your name here