ਡੇਂਗੂ ਮਲੇਰੀਆ ਤੋਂ ਬਚਾਅ ਲਈ ਪਾਣੀ ਨੂੰ ਇਕ ਥਾਂ ਖੜ੍ਹਾ ਨਾ ਰਹਿਣ ਦਿਓ: ਡਾ. ਗੁਰਿੰਦਰਬੀਰ ਕੌਰ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਮਾਨਸੂਨ ਸੀਜ਼ਨ ਦੇ ਚੱਲਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜ਼ਿਲੇ ਕਪੂਰਥਲਾ ਦੇ ਵੱਖ-ਵੱਖ ਬਲਾਕਾਂ ਵਿੱਚ ਮਲੇਰੀਆ,ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ  ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਗਰਮੀਆਂ ਦੇ ਮੌਸਮ ਵਿਚ ਮਾਨਸੂਨ ਸੀਜ਼ਨ ਦੇ ਚੱਲਦਿਆਂ ਮੱਛਰਾਂ ਦੀ ਭਰਮਾਰ ਹੋ ਜਾਦੀ ਹੈ ਤੇ ਇਹ ਮੱਛਰ ਮਲੇਰੀਆ,ਡੇਂਗੂ, ਚਿਕਨਗੁਨੀਆ ਵਰਗੀਆਂ ਬਿਮਾਰੀਆਂ ਦਾ ਕਾਰਨ ਬਣਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਬਿਮਾਰੀਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਕੀਤਾ ਜਾ ਰਿਹਾ ਹੈ।

Advertisements

ਇਸੇ ਲੜੀ ਵਜੋ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ‘ਚ ਵੱਖ-ਵੱਖ ਥਾਵਾਂ ‘ਤੇ ਵਾਟਰ ਕੂਲਰਾਂ ਅਤੇ ਕੂਲਰਾਂ ਨੂੰ ਚੈੱਕ ਕੀਤਾ ਗਿਆ। ਜ਼ਿਲਾ ਐਪੀਡੀਮੋਲੋਜਿਸਟ ਡਾ. ਨੰਦਿਤਾ ਖੁੱਲਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਬਲਾਕਾਂ ‘ਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲੋਕਾਂ ਨੂੰ “ਡਰਾਈ ਡੇ” ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਾਨੂੰ ਕੂਲਰ ਹਰ ਹਫ਼ਤੇ ਸਾਫ ਕਰਕੇ ਅਤੇ ਧੁੱਪ ਵਿਚ ਚੰਗੀ ਤਰ੍ਹਾਂ ਸੁਖਾਕੇ ਫਿਰ ਹੀ ਵਰਤੋ ਵਿੱਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਘਰਾਂ ਦੇ ਆਲੇ ਦੁਆਲੇ ਸਾਫ ਸਫਾਈ ਰੱਖਣੀ ਚਾਹੀਦੀ ਹੈ ਅਤੇ ਪਾਣੀ ਨਹੀਂ ਖੜਾ ਹੋਣ ਦੇਣਾ ਚਾਹੀਦਾ। ਪੂਰੀਆਂ ਬਾਹਾਂ ਦੇ ਕਪੜੇ ਪਾਉਣੇ ਚਾਹੀਦੇ ਹਨ। ਸੌਣ ਲੱਗਿਆਂ ਮੱਛਰਦਾਨੀ ਅਤੇ ਮੱਛਰਾਂ ਨੂੰ ਭਜਾਉਣ ਵਾਲੀਆਂ ਅਗਰਬਤੀ ਆਦਿ ਦੀ ਵਰਤੋ ਕਰੋ। ਉਨ੍ਹਾਂ ਕਿਹਾ ਕਿ ਕਾਂਬੇ ਨਾਲ ਬੁਖਾਰ ਚੜ੍ਹਨ ‘ਤੇ ਖੂਨ ਦੀ ਜਾਂਚ ਕਰਵਾਵੋ। ਮਲੇਰੀਆ ਦੀ ਪੁਸ਼ਟੀ ਹੋਣ‌ ‘ਤੇ ਸਿਵਲ ਹਸਪਤਾਲ ਤੋਂ ਮੁਫ਼ਤ ਇਲਾਜ ਕਰਵਾਵੋ।

LEAVE A REPLY

Please enter your comment!
Please enter your name here