ਜ਼ਿਲ੍ਹਾ ਮੈਜਿਸਟਰੇਟ ਵੱਲੋਂ ਡਰੋਨ ਦੀ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼):  ਜ਼ਿਲ੍ਹਾ ਮੈਜਿਸਟ੍ਰੇਟ ਅਮ੍ਰਿਤ ਸਿੰਘ ਆਈ.ਏ.ਐੱਸ. ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ਵਿੱਚ ਵੱਖ-ਵੱਖ ਸਥਾਨਾਂ ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੇਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

Advertisements

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਡਰੋਨ ਦੀ ਵਰਤੋਂ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਡਰੋਨ ਦੀ ਵਰਤੋਂ ਕਰਨ ਸਬੰਧੀ ਕਿਸੇ ਵਿਭਾਗ/ਆਮ ਵਿਅਕਤੀ ਵੱਲੋਂ ਯੋਗ ਪ੍ਰਣਾਲੀ ਰਾਹੀਂ ਮਨਜੂਰੀ ਪ੍ਰਾਪਤ ਕੀਤੀ ਜਾਵੇਗੀ। ਇਹ ਹੁਕਮ 20 ਸਤੰਬਰ 2022 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here