ਟਾਂਡਾ ਵਿਖੇ ਪਿਸਤੌਲ ਦੀ ਨੋਕ ਤੇ ਹੋਈ 20 ਹਜ਼ਾਰ ਦੀ ਲੁੱਟ, ਵਾਰਦਾਤ ਸੀਸੀਟੀਵੀ ਕੈਮਰੇ ‘ਚ ਹੋਈ ਕੈਦ

ਹੁਸ਼ਿਆਰਪੁਰ/ਟਾਂਡਾ ਉੜਮੁੜ (ਦ ਸਟੈਲਰ ਨਿਊਜ਼)ਰਿਪੋਰਟ- ਗੁਰਜੀਤ ਸੋਨੂੰ। ਟਾਂਡਾ ਉੜਮੁੜ ਖੇਤਰ ਵਿਚ ਨਿਰੰਤਰ ਲੁੱਟਖੋਹ ਦੀਆਂ ਵਾਰਦਾਤਾਂ ਕਾਰਨ ਆਮ ਲੋਕਾਂ ਅਤੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਜਿੱਥੇ ਕਿ ਬੀਤੇ ਦਿਨੀ ਅੱਡਾ ਸਰਾਂ ਵਿਖੇ ਇਕ ਦੁਕਾਨ ਤੇ ਪਿਸਤੌਲ ਦੀ ਨੋਕ ਤੇ ਵਾਰਦਾਤ ਕਰਨ ਵਿੱਚ ਲੁਟੇਰੇ ਦੀ ਕੋਸ਼ਿਸ਼ ਨਾਕਾਮ ਸਾਬਤ ਹੋਈ ਸੀ, ਉਥੇ ਫਿਰ ਦੂਸਰੇ ਦਿਨ ਤੇ ਹਾਈਵੇ ‘ਤੇ ਅੱਡਾ ਖੁੱਡਾ ਵਿਖੇ ਦੋ ਲੁਟੇਰਿਆਂ ਵੱਲੋਂ ਦੁਕਾਨਦਾਰ ਨੂੰ ਪਿਸਤੌਲ ਦੀ ਨੋਕ ‘ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਵਾਰਦਾਤ ਦੋ ਮੋਟਰਸਾਈਕਲ ਸਵਾਰ ਦੋ ਲੁਟੇਰੇ ਰੋਹਿਤ ਬੁੱਕ ਡੀਪੂ ਵਿਚ ਦਾਖ਼ਲ ਹੋਏ ਅਤੇ ਦੁਕਾਨਦਾਰ ਰੋਹਿਤ ਕੁਮਾਰ ਪੁੱਤਰ ਨਰਿੰਦਰ ਕੁਮਾਰ ਵਾਸੀ ਖੁੱਡਾ ‘ਤੇ ਪਿਸਤੌਲ ਤਾਣਦੇ ਹੋਏ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

Advertisements

ਪਿਸਤੌਲ ਦੀ ਨੋਕ ‘ਤੇ ਲੁਟੇਰੇ ਦੁਕਾਨਦਾਰ ਤੋਂ ਲਗਭਗ 20 ਹਜ਼ਾਰ ਰੁਪਏ ਲੁੱਟ ਕੇ ਮੋਟਰਸਾਈਕਲ ‘ਤੇ ਫਰਾਰ ਹੋ ਗਏ। ਜਾਂਦੇ ਸਮੇਂ ਲੁਟੇਰਿਆਂ ਨੇ ਦੁਕਾਨ ‘ਤੇ ਪਈ ਕੈਂਚੀ ਰੋਹਿਤ ਦੀ ਬਾਂਹ ‘ਤੇ ਵੀ ਮਾਰੀ। ਸੂਚਨਾ ਮਿਲਣ ‘ਤੇ ਪੁਲਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸੀ. ਸੀ. ਟੀ. ਵੀ. ਫੁੱਟੇਜ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਲੋਕਾਂ ਦਾ ਕਹਿਣਾ ਹੈ ਕਿ ਅੱਡਾ ਸਰਾਂ ਅਤੇ ਅੱਡਾ-ਖੱਡਾ ਦੇ ਕਸਬਿਆਂ ਤੇ ਅਨੇਕਾਂ ਵਾਰਦਾਤਾਂ ਹੁੰਦੀਆਂ ਹਨ ਪਰ ਪ੍ਰਸਾਸ਼ਨ ਲੁੱਟ ਖੋਹ ਦੀਆ ਇਹਨਾਂ ਵਾਰਦਾਤਾ ਨੂੰ ਰੋਕਣ ਵਿੱਚ ਅਸਫਲ ਰਿਹਾ ਹੈ।

LEAVE A REPLY

Please enter your comment!
Please enter your name here