ਪੂਰਵਾਂਚਲ ਐਕਸਪ੍ਰੈਸ ਵੇਅ ਤੇ ਦੋ ਡਬਲ ਡੈਕਰ ਬੱਸਾਂ ਦੀ ਹੋਈ ਜ਼ਬਰਦਸਤ ਟੱਕਰ, 6 ਯਾਤਰੀਆਂ ਦੀ ਮੌਤ, 35 ਤੋਂ ਵੱਧ ਜ਼ਖਮੀ

ਬਾਰਾਬੰਕੀ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਯੂਪੀ ਦੇ ਬਾਰਾਬੰਕੀ ਜ਼ਿਲ੍ਹੇ ਵਿੱਚੋਂ ਲੰਘਦੇ ਪੂਰਵਾਂਚਲ ਐਕਸਪ੍ਰੈਸ ਵੇਅ ਉੱਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਲੋਨਿਕਤਰਾ ਥਾਣਾ ਖੇਤਰ ਦੇ ਨਰੇਂਦਰਪੁਰ ਮਦਰਾਹਾ ਪਿੰਡ ਦੇ ਕੋਲ ਇੱਕ ਤੇਜ਼ ਰਫਤਾਰ ਡਬਲ ਡੈਕਰ ਬੱਸ ਨੇ ਖੜ੍ਹੀ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 6 ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 2 ਯਾਤਰੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ। 35 ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਦਾ ਹੈਦਰਗੜ੍ਹ ਸੀਐਚਸੀ ਵਿਖੇ ਇਲਾਜ ਚੱਲ ਰਿਹਾ ਹੈ।

Advertisements

ਕੁਝ ਯਾਤਰੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਲਖਨਊ ਟਰਾਮਾ ਸੈਂਟਰ ਰੈਫਰ ਕਰ ਦਿੱਤਾ ਗਿਆ ਹੈ।ਮਿਲੀ ਜਾਣਕਾਰੀ ਦੇ ਅਨੁਸਾਰ, ਇਹ ਦੋਵੇਂ ਬੱਸਾਂ ਬਿਹਾਰ ਦੇ ਸੀਤਾਮੜੀ ਅਤੇ ਸੁਪੌਲ ਤੋਂ ਦਿੱਲੀ ਜਾ ਰਹੀਆਂ ਸਨ ਤਾਂ ਇਸ ਦੋਰਾਨ ਇੱਕ ਬੱਸ ਨੇ ਖੜੀ ਬੱਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਵੀ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਜ਼ਿਲ੍ਹਾ ਬਾਰਾਬੰਕੀ ਵਿੱਚ ਪੂਰਵਾਂਚਲ ਐਕਸਪ੍ਰੈਸਵੇਅ ’ਤੇ ਵਾਹਨਾਂ ਦੀ ਟੱਕਰ ਕਾਰਨ 8 ਲੋਕਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਛੜੀਆਂ ਰੂਹਾਂ ਦੀ ਸ਼ਾਂਤੀ ਦੀ ਕਾਮਨਾ ਕਰਦੇ ਹੋਏ ਮੁੱਖ ਮੰਤਰੀ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਦਾ ਢੁੱਕਵਾਂ ਇਲਾਜ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।

LEAVE A REPLY

Please enter your comment!
Please enter your name here