ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ‘ਚ ਪਲੇਸਮੈਂਟ ਕੈਂਪ 26 ਤੇ 27 ਜੁਲਾਈ ਨੂੰ

ਪਟਿਆਲਾ (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮਿਤੀ 26 ਅਤੇ 27 ਜੁਲਾਈ 2022 ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਪਲੇਸਮੈਂਟ ਕੈਂਪ ‘ਚ ਲਾਰਜ ਲਾਜਿਕ ਲਾਜਿਸਟਿਕ ਪਾ. ਲਿ. ਕੰਪਨੀ ਵੱਲੋਂ 50 ਯੋਗ ਉਮੀਦਵਾਰਾਂ ਨੂੰ ਫਲਿਪਕਾਰਟ ਡਿਲਿਵਰੀ ਬੁਆਏ ਲਈ ਭਰਤੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਦਸਵੀਂ, ਬਾਰ੍ਹਵੀਂ, ਗ੍ਰੈਜੂਏਸ਼ਨ ਪਾਸ ਨੌਜਵਾਨਾਂ ਲਈ ਪਾਰਸਲ ਡਿਲਿਵਰੀ ਬੁਆਏ ਲਈ ਚੋਣ ਕੀਤੀ ਜਾਵੇਗੀ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 18 ਤੋਂ ਵੱਧ ਹੋਵੇ, ਦੋ ਪਹੀਆ ਵਾਹਨ ਅਤੇ ਸਮਾਰਟ ਫ਼ੋਨ ਹੋਵੇ ਇਸ ਕੈਂਪ ਵਿੱਚ ਭਾਗ ਲੈ ਸਕਣਗੇ। ਚਾਹਵਾਨ ਉਮੀਦਵਾਰ ਆਪਣੀ ਯੋਗਤਾ ਦੇ ਜ਼ਰੂਰੀ ਦਸਤਾਵੇਜ਼ ਜਿਵੇਂ ਕਿ ਡਰਾਈਵਿੰਗ ਲਾਇਸੰਸ, ਪੈਨ ਕਾਰਡ,ਆਧਾਰ ਕਾਰਡ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ ਵਿਖੇ ਸਵੇਰੇ 10 ਵਜੇ ਪਹੁੰਚਣ।

Advertisements


ਇਸ ਮੌਕੇ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਵੀ ਬਿਊਰੋ ਵਧੀਆ ਕੰਪਨੀਆਂ/ਬੈਂਕ/ਅਦਾਰੇ ਬੁਲਾ ਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਢੁਕਵੇਂ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏਗੀ। ਇਸ ਦੇ ਨਾਲ ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਮ www.pgrkam.com ‘ਤੇ ਰਜਿਸਟਰ ਕਰਨ ਤਾਂ ਜੋ ਸਮੇਂ ਸਿਰ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਸਹਾਇਤਾ ਮਿਲ ਸਕੇ।

LEAVE A REPLY

Please enter your comment!
Please enter your name here