ਨਸ਼ਿਆਂ ਕਾਰਨ ਕਈ ਲੋਕਾਂ ਦੇ ਘਰ ਬਰਬਾਦ ਹੋ ਚੁਕੇ ਹਨ: ਅਵੀ ਰਾਜਪੂਤ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਕਪੂਰਥਲਾ ਹਲਕੇ ਦੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਕਾਰਜ ਕਰਨ ਵਾਲੇ ਆਗੂਆਂ ਦਾ ਇੱਕ ਵਿਸ਼ੇਸ਼ ਪ੍ਰਤੀਨਿਧੀ ਮੰਡਲ ਕਪੂਰਥਲਾ ਹਲਕੇ ਦੇ ਸੇਵਾਦਾਰ ਅਵੀ ਰਾਜਪੂਤ ਦੀ ਅਗਵਾਈ ਵਿੱਚ ਸੋਮਵਾਰ ਨੂੰ ਐਸਐਸਪੀ ਨਵਨੀਤ ਸਿੰਘ ਬੈਂਸ ਨੂੰ ਮਿਲਿਆ।ਇਸ ਮੌਕੇ ਸਮਾਜ ਸੇਵਕ ਅਤੇ ਕਪੂਰਥਲਾ ਹਲਕੇ ਦੇ ਸੇਵਾਦਾਰ ਅਵੀ ਰਾਜਪੂਤ ਨੇ ਐਸਐਸਪੀ ਨੂੰ ਸ਼ਹੀਦ ਭਗਤ ਸਿੰਘ ਦੀ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਤੋਂ ਇਲਾਵਾ ਅਵੀ ਰਾਜਪੂਤ ਨੇ ਐਸਐਸਪੀ ਨਾਲ ਸ਼ਹਿਰ ਦੇ ਕਈ ਮੁੱਦਿਆਂ ਵਿਸ਼ੇਸ਼ ਕਰ ਨਸ਼ੇ ਦੇ ਵਧਦੇ ਕਾਰੋਬਾਰ ਤੇ ਰੋਕ ਲਗਾਉਣ ਲਈ ਵਿਚਾਰ ਵਟਾਂਦਰਾ ਕੀਤਾ।ਹਲਕੇ ਦੇ ਸੇਵਾਦਾਰ ਅਵੀ ਰਾਜਪੂਤ ਨੇ ਐਸਐਸਪੀ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਕੀਤੇ ਜਾਣ ਵਾਲੇ ਹਰ ਕੰਮ ਵਿੱਚ ਉਹ ਹਰ ਸੰਭਵ ਸਹਿਯੋਗ ਦੇਣ।ਅਵੀ ਰਾਜਪੂਤ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਮਾਜ ਨੂੰ ਗੁੰਡਾਗਰਦੀ ਤੋਂ ਮੁਕਤ ਕਰਨ ਲਈ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ।

Advertisements

ਐਸਐਸਪੀ ਨੇ ਅਵੀ ਰਾਜਪੂਤ ਨੂੰ ਸਾਫ ਸੁਥਰਾ ਸ਼ਾਸ਼ਨ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਵਿਰਾਸਤੀ ਜ਼ਿਲ੍ਹੇ ਦੇ ਲੋਕਾ ਨੂੰ ਇਨਸਾਫ਼ ਲਈ ਭਟਕਣਾ ਨਹੀਂ ਪਵੇਗਾ।ਜ਼ਿਲ੍ਹਾ ਪੁਲਿਸ ਹਰ ਨਾਗਰਿਕ ਦੀ ਮਦਦ ਲਈ 24 ਘੰਟੇ ਤਿਆਰ ਹੈ।ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ​​ਕਰਨਾ ਉਨ੍ਹਾਂ ਦੀ ਪਹਿਲ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਔਰਤਾਂ,ਬੱਚਿਆਂ ਅਤੇ ਬਜ਼ੁਰਗਾਂਦੇ ਨਾਲ ਨਾਲ  ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੀ ਪੂਰੀ ਸੁਰੱਖਿਆ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਜਬਰਦਸਤ ਮੁਹਿੰਮ ਚਲਾਈ ਗਈ ਹੈ ਅਤੇ ਸ਼ਹਿਰ ‘ਚ ਚੱਲ ਰਹੇ ਗੈਰ-ਕਾਨੂੰਨੀ ਧੰਦੇ ਅਤੇ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ।ਐੱਸਐੱਸਪੀ ਨਵਨੀਤ ਸਿੰਘ ਬੈਂਸ ਨੇ ਕਿਹਾ ਕਿ ਕਪੂਰਥਲਾ ਗੁਰੂਆਂ-ਪੀਰਾਂ ਦੀ ਧਰਤੀ ਹੈ,ਜਿੱਥੇ ਲੋਕ ਇੱਕ ਦੂਜੇ ਦੇ ਧਰਮ ਦਾ ਸਤਿਕਾਰ ਕਰਦੇ ਹਨ।ਕਪੂਰਥਲਾ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੇ ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਪੇਸ਼ ਕਰਦੇ ਹਨ।ਇਸ ਮੌਕੇ ਅਵੀ ਰਾਜਪੂਤ ਨੇ ਕਿਹਾ ਕਿ ਨਸ਼ਿਆਂ ਖਿਲਾਫ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।

ਟੀਮ ਵਰਕ ਨਾਲ ਹੀ ਹਰ ਕੰਮ ਸੰਭਵ ਹੈ।ਨਸ਼ਾ ਕਿਸੇ ਨੂੰ ਨਹੀਂ ਛੱਡਦਾ।ਨਸ਼ੇ ਦੇ ਖਿਲਾਫ ਬੇਸ਼ੱਕ ਸਰਕਾਰ ਗੰਭੀਰ ਹੈ ਪਰ ਸਾਨੂੰ ਸਾਰਿਆਂ ਨੂੰ ਇਹ ਗੰਭੀਰਤਾ ਦਿਖਾਉਣੀ ਪਵੇਗੀ ।ਸਮਾਜ ਵਿੱਚ ਅਜਿਹੀਆਂ ਕਈ ਉਦਾਹਰਣਾਂ ਹਨ ਕਿ ਬੱਚੇ ਵੀ ਨਸ਼ੇ ਦਾ ਸੇਵਨ ਕਰ ਰਹੇ ਹਨ ਜੋ ਸਾਡੇ ਸਮਾਜ ਲਈ ਚੰਗਾ ਸੰਕੇਤ ਨਹੀਂ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਕਈ ਲੋਕਾਂ ਦੇ ਘਰਾਂ ਤੇ ਜਿੰਦਗੀ ਨੂੰ ਤਬਾਹ ਕਰ ਦਿੱਤਾ ਹੈ ਅਤੇ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਲੈ ਲਈਆਂ ਹਨ।ਮੈਂ ਸਮਾਜ ਵਿੱਚ ਅਜਿਹੀਆਂ ਕਈ ਉਦਾਹਰਣਾਂ ਦੇਖੀਆਂ ਹਨ।ਨਸ਼ਿਆਂ ਦੇ ਆਦੀ ਵਿਅਕਤੀ ਪਹਿਲਾਂ ਸਸਤੇ ਨਸ਼ੇ ਤੋਂ ਸ਼ੁਰੂ ਕਰਦੇ ਹਨ।ਉਸ ਤੋਂ ਬਾਅਦ ਉਹ ਮਹਿੰਗੇ ਨਸ਼ੇ ਦਾ ਸੇਵਨ ਕਰਨ ਲੱਗ ਪੈਂਦੇ ਹਨ।ਮਹਿੰਗਾ ਨਸ਼ਾ ਕਰਨ ਲਈ ਉਨ੍ਹਾਂ ਕੋਲ ਪੈਸੇ ਨਹੀਂ ਹੁੰਦੇ ਤਾਂ ਉਹ ਚੋਰੀ ਦਾ ਰਾਹ ਫੜ ਲੈਂਦੇ ਹਨ।ਸਮੈਕ ਦਾ ਸੇਵਨ ਵੀ ਅੱਜ ਕੱਲ ਬਹੁਤ ਹੋਣ ਲੱਗਾ ਹੈ।ਨਸ਼ਾ ਆਪਣੇ ਆਪ ਵਿੱਚ ਇੱਕ ਬਿਮਾਰੀ ਹੈ,ਇਸਨੂੰ ਵੀ ਦਵਾਈ ਦੀ ਲੋੜ ਹੈ।ਨਸ਼ੇ ਦਾ ਆਦੀ ਵਿਅਕਤੀ ਜ਼ਿੰਦਗੀ ਵਿੱਚ ਕਦੇ ਵੀ ਖੁਸ਼ ਨਹੀਂ ਰਹਿ ਸਕਦਾ।ਸਮੇਂ ਦੀ ਮੁੱਖ ਲੋੜ ਹੈ ਕਿ ਪੰਜਾਬ ਵਿੱਚ ਚੰਗੇ ਨਸ਼ਾ ਛੁਡਾਊ ਕੇਂਦਰ ਖੁੱਲਣ।ਸਾਨੂੰ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ ।ਅਤੇ ਪੁਲਿਸ ਦਾ ਸਹਿਯੋਗ ਕਰਨਾ ਹੋਵੇਗਾ।ਇਸ ਮੌਕੇ ਅਸ਼ੋਕ ਸ਼ਰਮਾ,ਮਨਜੀਤ ਸਿੰਘ ਕਾਲਾ,ਸੁਮਿਤ ਕਪੂਰ,ਬਲਰਾਜ,ਲਖਬੀਰ,ਅਮਿਤ ਅਰੋੜਾ,ਰੋਹਿਤ ਗਾਂਧੀ,ਰਾਜਾ,ਲਖਬੀਰ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here