ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਮੀਤ ਹੇਅਰ ਨੂੰ ਦਿੱਤਾ ਮੰਗ ਪੱਤਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਕਚਹਿਰੀ ਕੰਪਲੈਕਸ ਵਿੱਚ ਇਕੱਤਰ ਹੋਣ ਉਪਰੰਤ ਸ਼ਹਿਰ ਵਿੱਚ ਮਾਰਚ ਕਰਨ ਕਰਕੇ ਸਬ-ਕਮੇਟੀ ਮੈਂਬਰ-ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਰਾਜੇਸ਼ ਕੁਮਾਰ,ਵੀਰਪਾਲ ਕੌਰ,ਗੁਰਪ੍ਰੀਤ ਸਿੰਘ,ਸੁਖਮਿੰਦਰ ਸਿੰਘ,ਖੁਸ਼ਦੀਪ ਸਿੰਘ ਅਤੇ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ,ਇਨਲਿਸਟਮੈਂਟ,ਠੇਕੇਦਾਰਾਂ,ਕੰਪਨੀਆਂ,ਸੁਸਾਇਟੀਆਂ ਆਦਿ ਕੈਟਾਗਿਰੀਆਂ ਰਾਹੀਂ ਵਿਭਾਗਾਂ ਵਿੱਚ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਨੇ ਅਨੇਕਾਂ ਵਾਰ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ, ਪਰ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲੈਕੇ ਠੇਕਾ ਮੁਲਾਜ਼ਮਾਂ ਨਾਲ਼ ਵਿਤਕਰੇਬਾਜ਼ੀ ਕਰ ਰਹੀ ਹੈ, ਇਸ ਵਿਤਕਰੇਬਾਜ਼ੀ ਨੂੰ ਦੂਰ ਕਰਨ ਲਈ ਅੱਜ ਪੰਜਾਬ ਸਰਕਾਰ ਦੀ ਸਬ-ਕਮੇਟੀ ਮੈਂਬਰ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਥਾਵਾਂ ਤੇ ਮੰਗ ਪੱਤਰ ਦਿੱਤੇ ਜਾ ਰਹੇ ਹਨ।

Advertisements

ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਉਪਰੋਕਤ ਠੇਕਾ ਮੁਲਾਜ਼ਮਾਂ ਨੇ ਰੈਗੂਲਰ ਹੋਣ ਦੇ ਹੱਕ ਦੀ ਪ੍ਰਾਪਤੀ ਲਈ ਮੋਰਚੇ ਦੇ ਬੈਨਰ ਹੇਠ ਚਾਰ ਵਾਰ ਮੰਗ ਪੱਤਰ ਗੱਲਬਾਤ ਕਰਨ ਦੀ ਮੰਗ ਕੀਤੀ ਜਾ ਚੁੱਕੀ ਹੈ ਪਰ ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮ ਆਗੂਆਂ ਨਾਲ ਗੱਲਬਾਤ ਦੋ ਵਾਰ ਮੌਕਾ ਮੁਹਈਆ ਕੀਤਾ ਗਿਆ ਪਰ ਆਗੂਆਂ ਨਾਲ ਗੱਲਬਾਤ ਕਰਨਾ ਮੁਨਾਸਿਬ ਨਹੀਂ ਸਮਝਿਆ ਗਿਆ,ਆਗੂਆਂ ਕਿਹਾ ਕਿ ਮਜ਼ੂਦਾ ਸਰਕਾਰ ਨੇ ਚੋਣਾਂ ਮੌਕੇ ਦਾਅਵਾ ਕੀਤਾ ਸੀ ਕਿ ਅਸੀਂ ਪਿਛਲੀਆਂ ਸਰਕਾਰਾਂ ਨਾਲੋਂ ਤਬਦੀਲੀ/ਬਦਲਾਅ ਕਰਾਂਗੇ, ਪਿਛਲੀਆਂ ਸਰਕਾਰਾਂ ਵੱਲੋੰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਾਏ ਕਾਨੂੰਨ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਹੱਕ ਪ੍ਰਦਾਨ ਨਹੀਂ ਕਰਦੇ ਸੀ ਪਰ ਠੇਕਾ ਮੁਲਾਜ਼ਮਾਂ ਦਾ ਭਰੋਸ਼ਾ ਸੀ ਕਿ ਸ਼ਾਇਦ ਇਹ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰ ਦੇਵੇਗੀ ਪਰ ਮਜ਼ੂਦਾ ਸਰਕਾਰ ਨੇ ਠੇਕਾ ਮੁਲਾਜ਼ਮਾਂ ਦੇ ਮੰਗੇ ਡਾਟੇ ਵਿੱਚ ਮੋਟੇ ਅੱਖਰਾਂ ਵਿੱਚ ਲਿਖਿਆ ਗਿਆ ਹੈ ਕਿ ਆਊਟਸੋਰਸ਼ਡ-ਪਾਰਟਟਾਈਮ ਅਤੇ ਬਿਨਾਂ ਇਸ਼ਤਿਹਾਰ ਤੋਂ ਭਰਤੀ ਹੋਏ ਠੇਕਾ ਮੁਲਾਜ਼ਮਾਂ ਦਾ ਡਾਟਾ ਇਸ ਡਾਟੇ ਵਿੱਚ ਸ਼ਾਮਿਲ ਨਾ ਕੀਤਾ ਜਾਵੇ। ਅਜਿਹਾ ਕਰਕੇ ਸਰਕਾਰ ਨੇ ਠੇਕਾ ਮੁਲਾਜ਼ਮਾਂ ਨਾਲ਼ ਵਿਤਕਰੇਬਾਜ਼ੀ ਕੀਤੀ ਹੈ ਇਹ ਪਿਛਲੀਆਂ ਸਰਕਾਰਾਂ ਨਾਲੋਂ ਕੋਈ ਵੱਖਰੀ ਗੱਲ ਨਹੀਂ ਹੈ।

ਇਸ ਸਰਕਾਰ ਨੇ ਠੇਕਾ ਮੁਲਾਜ਼ਮਾਂ ਨਾਲ ਵਧੀਕੀ ਕੀਤੀ ਹੈ ਠੇਕਾ ਮੁਲਾਜ਼ਮ ਸਪੱਸ਼ਟ ਕਰਦੇ ਹਨ ਸਰਕਾਰ ਨੇ ਲੋੜ ਮੁਤਾਬਿਕ ਠੇਕਾ ਮੁਲਾਜ਼ਮਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀ ਕੀਤਾ ਗਿਆ ਹੈ ਅਤੇ ਠੇਕਾ ਮੁਲਾਜ਼ਮ ਸਰਕਾਰੀ ਮੁਲਾਜ਼ਮਾਂ ਦੀ ਦੇਖ-ਰੇਖ ਵਿੱਚ ਸਰਕਾਰੀ ਕੰਮ ਕਰਦੇ ਹਨ ਅਸੀਂ ਸਰਕਾਰ ਅਤੇ ਸਬ-ਕਮੇਟੀ ਨੂੰ ਅਪੀਲ ਕਰਦੇ ਹਾਂ ਕਿ ਇਹ ਭਰਤੀ ਆਊਟਸੋਰਸ਼ਡ ਕੀਤੀ ਜਾਂ ਸਿੱਧੀ ਭਰਤੀ ਕੀਤੀ ਇਹ ਠੇਕਾ ਮੁਲਾਜ਼ਮਾਂ ਦਾ ਕਸੂਰ ਨਹੀਂ,ਇਹ ਤਾਂ ਸਰਕਾਰ ਨੇ ਠੇਕਾ ਪ੍ਰਣਾਲੀ ਸਿਸਟਮ ਲਿਆਂਦਾ ਹੈ ਅਤੇ ਕੰਪਨੀਆਂ ਦੇ ਰਾਹੀਂ ਭਰਤੀ ਨੀਤੀ ਸਰਕਾਰ ਨੇ ਲਿਆਂਦੀ ਹੈ ਇਸਦੀ ਜਿੰਮੇਵਾਰ ਸਰਕਾਰ ਹੈ ਨਾ ਕਿ ਠੇਕਾ ਮੁਲਾਜ਼ਮ ਫਿਰ ਇਸਦੀ ਸਜ਼ਾ ਠੇਕਾ ਮੁਲਾਜ਼ਮਾਂ ਨੂੰ ਕਿਉਂ ਦਿੱਤੀ ਜਾ ਰਹੀ ਹੈ,ਇਸ ਕਰਕੇ ਠੇਕਾ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਅਤੇ ਸਬ-ਕਮੇਟੀ ਤੋਂ ਮੰਗ ਹੈ ਕਿ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਘੇਰੇ ਵਿੱਚ ਲਿਆਂਦਾ ਜਾਵੇ ਠੇਕਾ ਮੁਲਾਜ਼ਮਾਂ ਨਾਲ਼ ਕੀਤੀ ਜਾ ਰਹੀ।

ਵਿਤਕਰੇਬਾਜ਼ੀ ਨੂੰ ਬੰਦ ਕੀਤੀ ਜਾਵੇ ਅਤੇ ਠੇਕੇਦਾਰਾਂ,ਕੰਪਨੀਆਂ, ਸੁਸਾਇਟੀਆਂ ਨੂੰ ਵਿਭਾਗਾਂ ਵਿੱਚੋਂ ਬਾਹਰ ਕਰਕੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ,ਜੇਕਰ ਉਪਰੋਕਤ ਠੇਕਾ ਮੁਲਾਜ਼ਮਾਂ ਨਾਲ ਕੀਤੀ ਜਾ ਰਹੀ ਵਿਤਕਰੇਬਾਜ਼ੀ ਬੰਦ ਨਾ ਕੀਤੀ ਅਤੇ ਠੇਕਾ ਮੁਲਾਜ਼ਮਾਂ ਜਲਦ ਰੈਗੂਲਰ ਨਾ ਕੀਤਾ ਤਾਂ ਠੇਕਾ ਮੁਲਾਜ਼ਮ ਆਉਣ ਵਾਲੇ ਦਿਨਾਂ ਵਿੱਚ ਤਿੱਖੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।

LEAVE A REPLY

Please enter your comment!
Please enter your name here