ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਰੀਵਿਊ ਮੀਟਿੰਗ

ਫ਼ਿਰੋਜ਼ਪੁਰ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਅਤੇ ਵਿਕਾਸ ਕਾਰਜਾਂ ਨੂੰ ਛੇਤੀ ਮੁਕੰਮਲ ਕਰਨ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮਹੀਨਾਵਾਰ ਮੀਟਿੰਗ ਕੀਤੀ ਗਈ। ਇਸ ਵਿੱਚ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਮਾਂਬੱਧ ਸੇਵਾਵਾਂ ਦਾ ਰੀਵਿਊ ਕੀਤਾ ਅਤੇ ਅਧਿਕਾਰੀਆਂ ਨੂੰ ਵਿਭਾਗ ਨਾਲ ਸਬੰਧਿਤ ਪੈਡਿੰਗ ਪਏ ਕੇਸਾਂ ਨੂੰ ਵੀ ਤੁਰੰਤ ਨਿਪਟਾਉਣ ਸਬੰਧੀ ਨਿਰਦੇਸ਼ ਦਿੱਤੇ।

Advertisements

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜਿੱਥੇ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ, ਉੱਥੇ ਉਨ੍ਹਾਂ ਕੋਲੋਂ ਕੀਮਤੀ ਸੁਝਾਅ ਵੀ ਲਏ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਮੁਕੰਮਲ ਹੋਏ/ ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ।  ਉਨ੍ਹਾਂ ਵਿਕਾਸ ਦੇ ਕੰਮਾਂ ਜਿਵੇਂ ਕਿ ਸੜਕਾਂ ਦੀ ਉਸਾਰੀ/ਮੁਰੰਮਤ, ਲਿੰਕ ਰੋਡਜ਼, ਓਵਰ ਬ੍ਰਿਜ, ਸੀਵਰੇਜ, ਪਖਾਨਿਆਂ, ਪੈਨਸ਼ਨਾਂ, ਆਸ਼ੀਰਵਾਦ ਸਕੀਮ ਅਤੇ ਰੂਰਲ ਸੈਨੀਟੇਸ਼ਨ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਅਤੇ ਪੂਰੇ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਵੀ ਜਲਦੀ ਜਮਾਂ ਕਰਾਉਣ ਲਈ ਹਦਾਇਤ ਕੀਤੀ।

ਉਨ੍ਹਾਂ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਰੀਵਿਊ ਕਰਦਿਆਂ ਸਬੰਧਿਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਦੀਆਂ ਸਕੀਮਾਂ ਦਾ ਬਣਦਾ ਲਾਭ ਸਾਰੇ ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਉਚਿਤ ਸਮੇਂ ਤੇ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਸਕੂਲਾਂ ਵਿਚ ਚੱਲ ਰਹੇ ਪ੍ਰਾਜੈਕਟ ਅਤੇ ਕੰਸਟਰੱਕਸ਼ਨ ਵਰਕ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਲਈ ਆਖਿਆ। ਇਸੇ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਸਿਹਤ ਸੋਸਾਇਟੀ, ਸੇਵਾ ਕੇਂਦਰਾਂ ਸਮੇਤ ਹੋਰਾਂ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਰੁਣ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here