ਭਾਜਪਾ ਆਗੂ ਸ਼ਾਮ ਸੁੰਦਰ ਅਗਰਵਾਲ ਨੇ ਡੀਐਸਪੀ ਮਨਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਕਪੂਰਥਲਾ (ਦ ਸਟੈਲਰ ਨਿਊਜ਼) (ਗੌਰਵ  ਮੜੀਆ)। ਐਂਟੀ ਕਰੱਪਸ਼ਨ ਫਾਊਂਡੇਸ਼ਨ ਆਫ ਇੰਡੀਆ ਦੇ ਸੂਬਾ ਪ੍ਰਧਾਨ ਅਤੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸ਼ਾਮ ਸੁੰਦਰ ਅਗਰਵਾਲ ਨੇ ਡੀਐਸਪੀ ਮਨਿੰਦਰ ਸਿੰਘ ਨੂੰ ਫੁੱਲਾਂ ਦਾ ਬੁੱਗਾ ਦੇ ਕੇ ਸਨਮਾਨਿਤ ਕੀਤਾ।ਸ਼ਾਮ ਸੁੰਦਰ ਅਗਰਵਾਲ ਨੇ ਦੱਸਿਆ ਕਿ ਡੀਐਸਪੀ ਮਨਿੰਦਰ ਸਿੰਘ ਇਸ ਤੋਂ ਪਹਿਲਾਂ ਵੀ ਕਈ ਜਿਲ੍ਹਿਆਂ ਦੇ ਵੱਖ-ਵੱਖ ਥਾਣਿਆਂ ਵਿੱਚ ਸ਼ਾਨਦਾਰ ਸੇਵਾਵਾਂ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾ ਚੁੱਕੇ ਹਨ।ਅਗਰਵਾਲ ਨੇ ਕਿਹਾ ਸਾਡਾ ਹਰ ਵਰਕਰ ਪੁਲਿਸ ਪ੍ਰਸ਼ਾਸਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈਜਾਨ ਵਾਲੀ ਮੁਹਿੰਮ ਵਿੱਚ ਵੱਧਚੜ ਕੇ ਸਹਿਯੋਗ ਕਰੇਗਾ।ਡੀਐਸਪੀ ਨੇ ਕਿਹਾ ਕਿ ਜੇਕਰ ਸਾਡੇ ਆਸ-ਪਾਸ ਕੋਈ ਵੀ ਵਿਅਕਤੀ ਨਸ਼ੇ ਦਾ ਆਦੀ ਹੈ ਤਾਂ ਅਸੀਂ ਇਨਸਾਨ ਹੋਣ ਦੇ ਨਾਤੇ ਉਸ ਦਾ ਨਸ਼ਾ ਛੁਡਾਊ ਕੇਂਦਰ ਤੋਂ ਇਲਾਜ ਕਰਵਾ ਸਕਦੇ ਹਾਂ।ਜੇਕਰ ਕੋਈ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਜਾਂ ਵੇਚਦਾ ਹੈ।ਉਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।ਨਸ਼ਾ ਅੱਤਵਾਦ ਤੋਂ ਵੀ ਖਤਰਨਾਕ ਚੀਜ਼ ਹੈ।ਇਸ ਲਈ ਸਾਨੂੰ ਸਾਰਿਆਂ ਨੂੰ ਆਪਸੀ ਸਹਿਯੋਗ ਨਾਲ ਇਸ ਬੁਰਾਈ ਨੂੰ ਖਤਮ ਕਰਨਾ ਹੋਵੇਗਾ।

Advertisements

ਅਗਰਵਾਲ ਨੇ ਕਿਹਾ ਕਿ ਨਸ਼ਾ ਨੌਜਵਾਨ ਪੀੜ੍ਹੀ ਨੂੰ ਬਰਬਾਦੀ ਵੱਲ ਧੱਕ ਰਿਹਾ ਹੈ।ਨੌਜਵਾਨਾਂ ਨੂੰ ਚੰਗੀ ਜ਼ਿੰਦਗੀ ਜਿਊਣ ਲਈ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ।ਸਕੂਲਾਂ-ਕਾਲਜਾਂ ਵਿੱਚ ਨੌਜਵਾਨਾਂ ਵਿੱਚ ਵੱਧ ਰਿਹਾ ਨਸ਼ਾ ਬਹੁਤ ਹੀ ਗੰਭੀਰ ਰੂਪ ਧਾਰਨ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੀ ਆਦਤ ਅੰਦਰੋਂ ਅੰਦਰਿ ਖੋਖਲਾ ਕਰ ਦਿੱਤਾ ਹੈ।ਇਸ ਲਈ ਮਾਪਿਆਂ ਅਤੇ ਅਧਿਆਪਕਾਂ ਨੂੰ ਨੌਜਵਾਨਾਂ ਨੂੰ ਨਸ਼ੇ ਤੋਂ ਛੁਟਕਾਰਾ ਦਿਵਾਉਣ ਲਈ ਠੋਸ ਕਦਮ ਚੁੱਕਣੇ ਪੈਣਗੇ।ਨੌਜਵਾਨ ਛੋਟੀ ਉਮਰ ਵਿੱਚ ਹੀ ਰਸਤੇ ਤੋਂ ਭਟਕ ਜਾਂਦੇ ਹਨ ਅਤੇ ਗਲਤ ਸੰਗਤ ਦਾ ਅਸਰ ਉਨ੍ਹਾਂ ਦੇ ਜੀਵਨ ਨੂੰ ਬਰਬਾਦੀ ਦੇ ਵੱਲ ਲੈ ਜਾਂਦਾ ਹੈ ਜਿਸ ਕਾਰਨ ਉਹ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ।ਛੋਟੀ ਉਮਰ ਵਿੱਚ ਹੀ ਉਹ ਬੀੜੀ,ਗੁਟਕਾ,ਤੰਬਾਕੂ, ਸ਼ਰਾਬ ਆਦਿ ਦੇ ਆਦੀ ਹੋ ਕੇ ਆਪਣਾ ਭਵਿੱਖ ਤਬਾਹ ਕਰ ਲੈਂਦੇ ਹਨ।ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਆਦਤ ਸਮਾਜ ਵਿੱਚ ਨੌਜਵਾਨਾਂ ਅਤੇ ਉਨ੍ਹਾਂਦੇ ਪਰਿਵਾਰ ਦੇ ਭਵਿੱਖ ਤੇ ਮਾੜਾ ਅਸਰ ਪੈਂਦਾ ਹੈ।ਨਸ਼ੇ ਦੀ ਆਦਤ ਸਦਭਾਵ,ਸਿਹਤ,ਆਰਥਿਕਤਾ,ਆਉਣ ਵਾਲੀਆਂ ਪੀੜ੍ਹੀਆਂ ਦੀ ਜ਼ਿੰਦਗੀ ਦੇ ਲਈ ਨੁਕਸਾਨਦਾਇਕ ਹੈ।ਸੂਬੇ ਦੇ ਨੌਜਵਾਨ ਨਸ਼ੀਲੀਆਂ ਦਵਾਈਆਂ ਅਤੇ ਨਸ਼ਿਆਂ ਦੇ ਕੋਹੜ ਵਿਰੁੱਧ ਲੜਨ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਹੋਵੇਗਾ।

LEAVE A REPLY

Please enter your comment!
Please enter your name here