Tuesday, October 27, 2026
Home Punjab ਯੂਐਨ ਐਂਟਰਟੇਨਮੈਂਟ ਅਤੇ ਵਿਰਸਾ ਵਿਹਾਰ: 8 ਦਿਨਾਂ ਸੁਰ ਉਤਸਵ ਦਾ ਤੀਜਾ ਦਿਨ...

ਯੂਐਨ ਐਂਟਰਟੇਨਮੈਂਟ ਅਤੇ ਵਿਰਸਾ ਵਿਹਾਰ: 8 ਦਿਨਾਂ ਸੁਰ ਉਤਸਵ ਦਾ ਤੀਜਾ ਦਿਨ ਭਜਨ ਸਮਰਾਟ ਗਾਇਕ ਨਰਿੰਦਰ ਚੰਚਲ ਸਾਹਿਬ ਨੂੰ ਸਮਰਪਿਤ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਯੂ. ਐਨ. ਐਂਟਰਟੇਨਮੈਂਟ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਤੋਂ 31 ਜੁਲਾਈ ਤੱਕ ਚੱਲਣ ਵਾਲੇ 8 ਦਿਨਾਂ ਸੁਰ ਉਤਸਵ ਦੇ ਤੀਜੇ ਦਿਨ ਹੋਲੀ ਹਾਰਟ ਪੈਜ਼ੀਡੈਂਸੀ ਸਕੂਲ ਦੇ ਡਾਇਰੈਕਟਰ ਮੁੱਖ ਮਹਿਮਾਨ ਅੰਜਨਾ ਸੇਠ ਨੇ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਪਿਤ ਮੁਹਮੰਦ ਰਫ਼ੀ ਸਾਹਿਬ ਦੇ ਬੁੱਤ ਤੇ ਫੁੱਲਾ ਦੇ ਹਾਰ ਪਾਉਣ ਤੋਂ ਬਾਅਦ ਸ਼ਮਾ ਰੋਸ਼ਨ ਪ੍ਰੋਗਰਾਮ ਦਾ ਆਗਾਜ਼ ਕੀਤਾ। 8 ਦਿਨਾਂ ਸੁਰ ਉਤਸਵ ਦੇ ਤੀਜੇ ਦਿਨ ਭਜਨ ਸਮਰਾਟ ਅਤੇ ਬਾਲੀਵੂਡ ਦੇ ਮਸ਼ਹੂਰ ਗਾਇਕ ਨਰਿੰਦਰ ਚੰਚਲ ਸਾਹਿਬ ਨੂੰ ਸਮਰਪਿਤ ਕੀਤਾ ਤੇ ਉਨ੍ਹਾਂ ਤੇ ਗਾਏ ਹੋਏ ਗੀਤਾਂ ਨੂੰ ਅੰਮ੍ਰਿਤਸਰ ਦੇ ਕਲਾਕਾਰਾਂ ਨੇ ਗਾ ਕੇ ਉਨ੍ਹਾਂ ਦੀ ਯਾਦ ਨੂੰ ਤਾਜ਼ਾ ਕੀਤਾ। ਨਰਿੰਦਰ ਚੰਚਲ ਦੇ ਗਾਏ ਹੋਏ ਭਗਤੀ ਅਤੇ ਫਿਲਮੀ ਗੀਤਾਂ ਨੂੰ ਗਾਉਣ ਵਾਲੇ ਰਮਨ ਨਾਜ਼ ਨੇ ਖ਼ੂਬਸੂਰਤ ਗੀਤ ਗਾਏ।

Advertisements

ਸੁਰ ਉਤਸਵ ਪ੍ਰੋਗਰਾਮ ਦੇ ਡਾਇਰੈਕਟਰ ਪ੍ਰਸਿੱਧ ਗਾਇਕ–ਸੰਗੀਤਕਾਰ ਹਰਿੰਦਰ ਸੋਹਲ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਨੂੰ ਕਿਹਾ ਤੇ ਅੰਮ੍ਰਿਤਸਰ ਦੇ ਜੰਮਪਲ ਭਜ਼ਨ ਸਮਰਾਟ ਮਰਹੂਮ ਨਰਿੰਦਰ ਚੰਚਲ ਜੀ ਦੀ ਜੀਵਨੀ ਬਾਰੇ ਅਤੇ ਸੰਘਰਸ਼ਾਂ ਬਾਰੇ ਦੱਸਿਆ। ਸਮਾਗਮ ਦੇ ਅੰਤ ਵਿੱਚ ਪੰਜਾਬ ਨਾਟਸ਼ਾਲਾ ਦੇ ਮੁੱਖੀ ਅਤੇ ਰੰਗਮੰਚ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਜਤਿੰਦਰ ਬਰਾੜ ਨੂੰ ਪੰਜਾਬ ਰਫ਼ੀ ਰਤਨ ਐਵਾਰਡ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਰਸਾ ਵਿਹਾਰ ਦੇ ਪ੍ਰਧਾਨ ਕੇਵਲ ਧਾਲੀਵਾਲ, ਸਕੱਤਰ ਰਮੇਸ਼ ਯਾਦਵ, ਦਲਜੀਤ ਅਰੋੜਾ, ਸ਼ਮਸ਼ੇਰ ਸਿੰਘ ਢਿਲੋਂ, ਰਾਣਾ ਪ੍ਰਤਾਪ ਸ਼ਰਮਾ, ਗੁਰਤੇਜ ਸ਼ਰਮਾ, ਸਾਹਿਲ ਸ਼ਰਮਾ, ਹਰਪ੍ਰੀਤ ਸਿੰਘ,ਜਗਦੀਪ ਹੀਰ , ਉਪਾਸਨਾ ਭਾਰਦਵਾਜ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here