ਕੁਲਤਾਰ ਸੰਧਵਾਂ ਨੇ ਖੁਦ ਨੂੰ ਇਕਾਂਤਵਾਸ ਵਿੱਚ ਕੀਤਾ

ਚੰਡੀਗੜ੍ਹ, (ਦ ਸਟੈਲਰ ਨਿਊਜ਼)।  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਬੀਤੇ ਦਿਨੀਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕਰੋਨਾ ਹੋ ਜਾਣ ਤੋਂ ਬਾਅਦ ਸੰਧਵਾਂ ਨੇ ਇਹ ਫੈਸਲਾ ਲਿਆ ਹੈ। ਸੰਧਵਾਂ, ਬੈਂਸ ਦੇ ਸੰਪਰਕ ਵਿਚ ਆਏ ਸਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। 

Advertisements

ਇਕ ਬੁਲਾਰੇ ਅਨੁਸਾਰ ਸੰਧਵਾਂ ਕੋਵਿਡ ਨਿਯਮਾਂ ਅਤੇ ਹਦਾਇਤਾਂ ਦੀ ਪੂਰੀ ਪਾਲਣਾ ਕਰ ਰਹੇ ਹਨ। ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਉਹ ਘਰੋਂ ਹੀ ਕੰਮਕਾਰ ਕਰਨਗੇ। ਉਨ੍ਹਾਂ ਅਪੀਲ ਕੀਤੀ ਕਿ ਕਰੋਨਾ ਹਾਲੇ ਪੂਰੀ ਤਰ੍ਹਾਂ ਗਿਆ ਨਹੀਂ ਇਸ ਲਈ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here