ਹੁਣ ਹਫ਼ਤੇ ਦੇ ਸਾਰੇ ਦਿਨ ਸੇਵਾਵਾਂ ਦੇਣਗੇ ਸੇਵਾ ਕੇਂਦਰ: ਡਿਪਟੀ ਕਮਿਸ਼ਨਰ

ਪਟਿਆਲਾ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਲਈ ਹੁਣ ਸੇਵਾ ਕੇਂਦਰ ਹਫ਼ਤੇ ਦੇ ਸਾਰੇ ਦਿਨ ਖੁੱਲੇ ਰਹਿਣਗੇ। ਉਨ੍ਹਾਂ ਦੱਸਿਆ ਕਿ ਹੁਣ ਸੇਵਾ ਕੇਂਦਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਸ਼ਨੀਵਾਰ ਤੇ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲੇ ਰਹਿਣਗੇ।

Advertisements

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੁਣ ਕੰਮ-ਕਾਜ ਦੇ ਦਿਨਾਂ ਤੋਂ ਇਲਾਵਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ।

LEAVE A REPLY

Please enter your comment!
Please enter your name here