‘ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸਿ਼ਆਰਪੁਰ ਕੈਂਪਸ ’ ਵਿਖੇ ਬੀ.ਐਸ.ਸੀ.(ਆਈ.ਟੀ.), ਪੀ.ਜੀ.ਡੀ.ਸੀ.ਏ ਅਤੇ ਐਮ.ਐਸ.ਸੀ. (ਆਈ.ਟੀ.) ਦੇ ਦਾਖਲੇ ਸ਼ੁਰੂ

ਹੁਸ਼ਿਆਰਪੁਰ( ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋ ਜਿ਼ਲਾ ਰੱਖਿਆ ਸੇਵਾਵਾਂ ਭਲਾਈ ਦਫਤਰ, ਹੁਸਿ਼ਆਰਪੁਰ ਵਿਖੇ ਚਲਾਏ ਜਾ ਰਹੇ ਸਰਕਾਰੀ ਕਾਲਜ, ‘ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ’ ਜੋ ਆਈ.ਕੇ .ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ, ਵਿੱਚ ਸਾਬਕਾ ਸੈਨਿਕਾਂ/ਪੈਰਾਮਿਲਟਰੀਫੋਰਸ/ਐੱਸ.ਸੀ. ਅਤੇ ਗਰੀਬ ਵਰਗ ਦੇ ਬੱਚਿਆਂ ਲਈ ਰੈਗੂਲਰ ਕੰਪਿਊਟਰ ਕੋਰਸ ਜਿਵੇ ਕਿ ਬੀ.ਐਸ.ਸੀ.(ਆਈ.ਟੀ) (ਤਿੰਨ ਸਾਲਾ ਡਿਗਰੀ ਕੋਰਸ),ਪੀ.ਜੀ.ਡੀ.ਸੀ.ਏ. (ਇਕ ਸਾਲਾ ਡਿਪਲੋਮਾ ਕੋਰਸ) ਤੇ ਐਮ.ਐਸ.ਸੀ. (ਆਈ.ਟੀ.) (ਦੋ ਸਾਲਾ ਡਿਗਰੀ ਕੋਰਸ) ਸੈਸ਼ਨ 2022—2023 ਦੇ ਦਾਖਲੇ ਸ਼ੁਰੂ ਹੋ ਗਏ ਹਨ।ਇਹਨਾਂ ਕੋਰਸਾ ਦੀਆਂ ਸੀਟਾਂ ਲਿਮਟਿਡ ਹਨ।

Advertisements

ਚਾਹਵਾਨ ਵਿਦਿਆਰਥੀ ਇਹਨਾਂ ਕੋਰਸਾ ਵਿਚ ਦਾਖਲੇ ਲਈ ਸੀਟਾਂ ਖਤਮ ਹੋਣ ਤੋ ਪਹਿਲਾ-ਪਹਿਲਾ ਆਪਣੇ ਅਸਲ ਦਸਤਾਵੇਜਾਂ ਸਮੇਤ ਛੁੱਟੀ ਵਾਲੇ ਦਿਨਾਂ ਤੋ ਇਲਾਵਾ(ਸੋਮਵਾਰ ਤੋ ਸ਼ੁੱਕਰਵਾਰ) ਸਵੇਰੇ 10 ਵਜੇ ਤੋ 4 ਵਜੇ ਤੱਕ ਆ ਕੇ ਦਾਖਲਾ ਲੈ ਸਕਦੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਲੈਫ ਕਰਨਲ ਪਰਮਿੰਦਰ ਸਿੰਘ ਬਾਜਵਾ (ਰਿਟਾ:) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਬੀ.ਐਸ.ਸੀ. (ਆਈ.ਟੀ) ਕੋਰਸ ਲਈ ਘੱਟ ਤੋਂ ਘੱਟ ਵਿਦਿਅਕ ਯੋਗਤਾ 12 ਵੀ ਹੈ, ਪੀ.ਜੀ.ਡੀ.ਸੀ.ਏ. ਕੋਰਸ ਲਈ ਯੋਗਤਾ ਗਰੈਜੂਏਸ਼ਨ ਅਤੇ ਐਮ.ਐਸ.ਸੀ. (ਆਈ.ਟੀ.) ਲਈ ਯੋਗਤਾ ਪੀ.ਜੀ.ਡੀ.ਸੀ.ਏ./ਗਰੈਜੂਏਸ਼ਨ ਰੱਖੀ ਗਈ ਹੈ। ਕਾਲਜ ਪ੍ਰਿੰਸੀਪਲ, ਡਾ. ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਇਹ ਸਾਰੇ ਕੋਰਸ ਯੂਨੀਵਰਸਿਟੀ ਦੇ ਸਿਲੇਬਸ ਅਨੁਸਾਰ ਕਰਵਾਏ ਜਾਂਦੇ ਹਨ।

ਇਸ ਤੋਂ ਇਲਾਵਾ ਇੱਥੇ ਵਿਦਿਆਰਥੀਆਂ ਦੀ ਬਹੁਪੱਖੀ ਸ਼ਖਸੀਅਤ ਦੇ ਨਿਰਮਾਣ ਲਈ ਵੱਖ—ਵੱਖ ਗਤੀਵਿਧੀਆਂ ਵੀ ਕਰਵਾਈਆ ਜਾਂਦੀਆ ਹਨ।ਜਿਸ ਲਈ ਸੰਸਥਾ ਪਾਸ ਬਹੁਤ ਹੀ ਯੋਗ ਸਟਾਫ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 98157-05178, 94786-18790 ਅਤੇ 01882-246812 ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਹਨ੍ਹਾਂ ਦੱਸਿਆ ਕਿ ਇੰਸਟੀਚਿਊਟ ਵਿੱਚ ਸੀਟਾਂ ਸੀਮਤ ਹਨ,ਇਸ ਲਈ ਇੱਥੇ ਦਾਖਲਾ ਪਹਿਲ ਤੇ ਅਧਾਰ ਤੇ ਹੀ ਹੋਵੇਗਾ।

LEAVE A REPLY

Please enter your comment!
Please enter your name here