ਸਿਮਰਨਜੀਤ ਮਾਨ ਖਿਲਾਫ ਪਰਚਾ ਦਰਜ ਨਹੀਂ ਕੀਤਾ ਗਿਆ ਤਾਂ ਯੂਥ ਅਕਾਲੀ ਦਲ ਕਰੇਗਾ ਪੁਤਲਾ ਫੂਕ ਪ੍ਰਦਰਸ਼ਨ:ਅਵੀ ਰਾਜਪੂਤ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਯੂਥ ਅਕਾਲੀ ਦਲ ਦੇ ਆਗੂਆਂ ਦਾ ਇਕ ਪ੍ਰਤੀਨਿਧੀ ਮੰਡਲ ਕੌਮੀ ਮੀਤ ਪ੍ਰਧਾਨ ਅਵੀ ਰਾਜਪੂਤ ਦੀ ਅਗਵਾਈ ਵਿੱਚ ਐਸਪੀ ਡੀ ਹਰਵਿੰਦਰ ਸਿੰਘ ਡੱਲੀ ਨੂੰ ਮਿਲਿਆ। ਇਸ ਦੌਰਾਨ ਅਵੀ ਰਾਜਪੂਤ ਨੇ ਸੰਸਦ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਨੂੰ ਅੱਤਵਾਦੀ ਕਹਿਣ ਤੇ ਮਾਨ ਖਿਲਾਫ ਪਰਚਾ ਦਰਜ ਕਰਨ ਲਈ ਇਕ ਮੰਗ ਪੱਤਰ ਐੱਸ.ਪੀ ਡੀ ਹਰਵਿੰਦਰ ਸਿੰਘ ਡੱਲੀ ਨੂੰ ਦਿੱਤਾ।ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਵੀ ਰਾਜਪੂਤ ਨੇ ਕਿਹਾ ਕਿ ਦੇਸ਼ ਲਈ ਸ਼ਹੀਦੀ ਦੇਣ ਵਾਲੇ ਸ਼ਹੀਦਾਂ ਨੂੰ ਅੱਤਵਾਦੀ ਕਹਿਣ ਵਾਲਿਆਂ ਤੇ ਤੁਰੰਤ ਕਾਰਵਾਈ ਕੀਤੀ ਜਾਵੇ।ਅਵੀ ਰਾਜਪੂਤ ਨੇ ਕਿਹਾ ਕਿ ਮਾਨ ਤੇ ਪਰਚਾ ਦਰਜ ਕਰਕੇ ਜੇਲ੍ਹ ਭੇਜਿਆ ਜਾਵੇ।ਉਨ੍ਹਾਂ ਕਿਹਾ ਕਿ ਇਸ ਬੰਦੇ ਨੇ ਪਿਛਲੇ ਸਮੇਂ ਵਿੱਚ ਵੀ ਪੰਜਾਬ ਦਾ ਮਾਹੌਲ ਖਰਾਬ ਕੀਤਾ ਹੈ।

Advertisements

ਅਵੀ ਰਾਜਪੂਤ ਨੇ ਕਿਹਾ ਕਿ ਭਗਤ ਸਿਰਫ ਭਾਰਤ ਹੀ ਨਹੀਂ ਬਲਕਿ ਪੂਰੀ ਦੁਨੀਆਂ ਵਿਚ ਨੌਜਵਾਨਾਂ ਦੇ ਰੋਲ ਮਾਡਲ ਹਨ ਅਤੇ ਨੌਜਵਾਨ ਪੀੜੀ ਉਨ੍ਹਾਂਨੂੰ ਆਪਣਾ ਆਦਰਸ਼ ਮੰਨਦੀ ਹੈ,ਪਰ ਖਾਲਿਸਤਾਨੀ ਸਮਰਥਕ ਸਿਮਰਨਜੀਤ ਸਿੰਘ ਮਾਨ ਵੱਲੋਂ ਬਲੀਦਾਨੀ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੇ ਪੂਰੀ ਦੁਨੀਆਂ ਦੇ ਨੌਜਵਾਨਾਂ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ।ਇਸ ਲਈ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।ਅਵੀ ਰਾਜਪੂਤ ਨੇ ਕਿਹਾ ਕਿ ਵੈਸੇ ਤਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਭਗਤ ਸਿੰਘ ਨੂੰ ਆਪਣਾ ਆਦਰਸ਼ ਦੱਸਦੇ ਹਨ ਪਰ ਹੁਣ ਇੱਕ ਸੰਸਦ ਮੈਂਬਰ ਦੇ ਵਲੋਂ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੇ ਇਸ ਮੁੱਦੇ ‘ਤੇ ਹੁਣ ਤੱਕ ਨਾ ਤਾਂ ਇਸ ਮੁੱਦੇ ਤੇ ਕੋਈ ਟਿੱਪਣੀ ਕੀਤੀ ਹੈ ਅਤੇ ਨਾ ਹੀ ਸਿਮਰਨਜੀਤ ਸਿੰਘ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਕੀਤੀ ਗਈ ਹੈ,ਇਸ ਤੋਂ ਸਾਬਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੇ ਕਹਿਣ ਅਤੇ ਕਰਨ ਵਿਚ ਬਹੁਤ ਅੰਤਰ ਹੈ।ਅਵੀ ਰਾਜਪੂਤ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੇ ਸਾਡੇ ਮਹਾਨ ਕ੍ਰਾਂਤੀਕਾਰੀ ਅਜ਼ਾਦੀ ਘੁਲਾਟੀਏ ਭਗਤ ਸਿੰਘ,ਦੇ ਪ੍ਰਤੀ ਬਿਆਨਾਂ ਤੋਂ ਅਸੀਂ ਬਹੁਤ ਦੁਖੀ ਹਾਂ,ਜਿਨ੍ਹਾਂ ਨੇ ਸਾਡੇ ਦੇਸ਼ ਲਈ ਛੋਟੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।ਸਾਡੇ ਆਜ਼ਾਦੀ ਘੁਲਾਟੀਏ ਬਾਰੇ ਉਨ੍ਹਾਂ ਦਾ ਬਿਆਨ ਦੇਸ਼ ਵਿਰੋਧੀ ਕੰਮ ਹੈ ਅਤੇ ਹਰ ਵਿਅਕਤੀ ਨੂੰ ਪ੍ਰਭਾਵਿਤ ਕਰਦਾ ਹੈ।

ਅਵੀ ਰਾਜਪੂਤ ਨੇ ਕਿਹਾ ਕਿ ਜੇਕਰ ਜਲਦੀ ਹੀ ਸਿਮਰਨਜੀਤ ਸਿੰਘ ਮਾਨ ਖਿਲਾਫ ਪਰਚਾ ਦਰਜ ਨਾ ਕੀਤਾ ਗਿਆ ਤਾਂ ਯੂਥ ਅਕਾਲੀ ਦਲ ਵੱਲੋਂ ਸਿਮਰਨਜੀਤ ਸਿੰਘ ਮਾਨ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਜਾਵੇਗਾ।ਇਸ ਮੌਕੇ ਅਸ਼ੋਕ ਸ਼ਰਮਾ,ਮਨਜੀਤ ਸਿੰਘ ਕਾਲਾ,ਸੁਮਿਤ ਕਪੂਰ, ਬਲਰਾਜ,ਲਖਬੀਰ,ਅਮਿਤ ਅਰੋੜਾ,ਰੋਹਿਤ ਗਾਂਧੀ,ਰਾਜਾ,ਲਖਬੀਰ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here