ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ 15 ਅਗਸਤ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ

ਫਿਰੋਜ਼ਪੁਰ ( ਦ ਸਟੈਲਰ ਨਿਊਜ਼): 15 ਅਗਸਤ ਨੂੰ ਆਯੋਜਿਤ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਨੂੰ ਰਵਾਇਤੀ ਸਾਨੋ ਸ਼ੌਕ ਤੇ ਉਤਸ਼ਾਹ ਨਾਲ ਮਨਾਉਣ ਦੇ ਉਦੇਸ਼ ਨੂੰ ਲੈ ਕੇ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਵਾਰ 15 ਅਗਸਤ ਦਾ ਜ਼ਿਲ੍ਹਾ ਪੱਧਰੀ ਸਮਾਗਮ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਫ਼ਰੀਦਕੋਟ ਰੋਡ ਵਿਖੇ ਮਨਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਮਾਲ ਅਫਸਰ ਅਰਵਿੰਦ ਪ੍ਰਕਾਸ਼ ਵਰਮਾ ਅਤੇ ਐਸਡੀਐਮ ਰਣਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ।

Advertisements

ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਇਹ ਸੁਤੰਤਰਤਾ ਦਿਵਸ ਸਮਾਗਮ ਦੇਸ਼ ਭਗਤੀ ਅਤੇ ਸਮਾਜਿਕ ਸੰਸਕ੍ਰਿਤਿਕ ਵਿਰਾਸਤ ਦਾ ਮੇਲ ਹੋਣਾ ਚਾਹੀਦਾ ਹੈ ਅਤੇ ਇਸ  ਸਮਾਗਮ ਨੂੰ ਵਧੀਆ ਤਰੀਕੇ ਨਾਲ ਕਰਨ ਦੇ ਲਈ ਸਮੂਹ ਵਿਭਾਗਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚੋਂ ਨਗਰ ਕੌਂਸਲ,ਸਿੱਖਿਆ ਵਿਭਾਗ,ਸਿਹਤ ਵਿਭਾਗ,ਪੀ.ਡਬਲਯੂ.ਡੀ. ਵਿਭਾਗ,ਪੁਲਿਸ ਵਿਭਾਗ,ਜੰਗਲਾਤ ਵਿਭਾਗ,ਬਾਗ਼ਬਾਨੀ ਵਿਭਾਗ,ਡੇਅਰੀ ਵਿਭਾਗ, ਖੇਡ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਡੀਡੀਪੀਓ,ਯੁਵਕ ਸੇਵਾਵਾਂ ਵਿਭਾਗ ਅਤੇ ਖ਼ੁਰਾਕ ਸਪਲਾਈ ਵਿਭਾਗ ਆਦਿ ਸ਼ਾਮਲ ਹਨ, ਦੇ ਪ੍ਰਮੁੱਖ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ ਕਰਨ ਦੇ ਲਈ ਕਿਹਾ।

ਉਨ੍ਹਾਂ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਵੀ.ਆਈ.ਪੀ. ਸਟੇਜ਼ ਅਤੇ ਗਰਾਊਂਡ ਦੀ ਸਫਾਈ, ਵਾਹਨਾਂ ਦੀ ਪਾਰਕਿੰਗ, ਸਲਾਮੀ ਵਾਲੀ ਥਾਂ ਤੇ ਸਲੂਟਿੰਗ ਬੇਸ ਤਿਆਰ ਕਰਨ ਅਤੇ ਕੌਮੀ ਝੰਡੇ ਦਾ ਪ੍ਰਬੰਧ ਕਰਨ, ਸ਼ਹੀਦਾਂ ਦੀ ਸਮਾਧ ਨੂੰ ਸੁੰਦਰ ਬਣਾਉਣ, ਸੜਕਾਂ ਦੇ ਦੋਵੇਂ ਪਾਸੇ ਝੰਡੇ ਲਗਾਉਣ, ਚੌਂਕਾਂ ਦੀ ਸਜਾਵਟ ਕਰਨ, ਟਰਾਂਸਪੋਰਟ, ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ, ਡਾਕਟਰੀ ਸਹਾਇਤਾ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡਾਂ ਆਦਿ ਦੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਇਸ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਨੂੰ ਵਧੀਆ ਤਰੀਕੇ ਨਾਲ ਆਯੋਜਿਤ ਕਰਨ ਦੇ ਲਈ ਕੰਮ ਸੌਂਪਿਆ ਗਿਆ ਹੈ ਅਤੇ ਇਸ ਕੰਮ ਵਿੱਚ ਕਿਸੀ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ  ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here