ਦੁੱਧ ਚੁਆਈ ਮਸ਼ੀਨਾਂ ਤੇ ਸਬਸਿਡੀ ਲੈਣ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਨਾਲ ਸੰਪਰਕ ਕਰੋ

ਪਠਾਨਕੋਟ( ਦ ਸਟੈਲਰ ਨਿਊਜ਼): ਮਾਨਯੋਗ ਮੰਤਰੀ ਟਰਾਂਸਪੋਰਟ ਪਸੂ ਪਾਲਣ ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਪੰਜਾਬ ਲਾਲਜੀਤ ਸਿੰਘ ਭੁੱਲਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਦੁੱਧ ਚੁਆਈ ਮਸੀਨ ਤੇ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਸ. ਹਰਵਿੰਦਰ ਸਿੰਘ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਸਾਫ ਦੁੱਧ ਦੀ ਪੈਦਾਵਾਰ ਨੂੰ ਉਤਸਾਹਿਤ ਕਰਨ ਲਈ, ਲੇਬਰ ਦੀ ਖਰਚਾ ਘਟਾਉਣ ਲਈ ਅਤੇ ਡੇਅਰੀ ਫਾਰਮਿੰਗ ਦਾ ਮਸੀਨੀਕਰਨ ਕਰਨ ਲਈ ਦੁੱਧ ਚੁਆਈ ਮਸੀਨਾਂ ਤੇ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਡੇਅਰੀ ਫਾਰਮਰ ਕੋਲ ਘੱਟ ਤੋਂ ਘੱਟ 20 ਦੁਧਾਰੂ ਪਸੂ ਹੋਣ, ਉਸ ਨੇ ਆਪਣਾ ਡੇਅਰੀ ਯੂਨਿਟ ਮਿਤੀ 01/04/2021 ਤੋਂ ਬਾਅਦ ਸਥਾਪਿਤ ਕੀਤਾ ਹੋਵੇ ਅਤੇ ਉਸ ਦੁਆਰਾ ਘੱਟੋ ਘੱਟ ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਚਲਾਏ ਜਾਣ ਵਾਲੇ 2 ਹਫਤੇ ਡੇਅਰੀ ਸਿਖਲਾਈ ਕੋਰਸ ਕੀਤਾ ਹੋਵੇ। ਇਹਨਾਂ ਸਾਰੀਆਂ ਯੋਗਤਾਵਾਂ ਨੂੰ ਪੂਰਾ ਕਰਨ ਵਾਲਾ ਉਮੀਦਵਾਰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਕਮਰਾ ਨੇ 345 ਏ ਦੂਸਰੀ ਮੰਜਿਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ, ਪਠਾਨਕੋਟ ਵਿਖੇ ਸੰਪਰਕ ਕਰ ਸਕਦਾ ਹੈ। ਵਧੇਰੇ ਜਾਣਕਾਰੀ ਲਈ ਸ੍ਰੀ ਦਵਿੰਦਰ ਕੁਮਾਰ ਮੋ ਨੰ: 98882-52112 ਤੇ ਵੀ ਸੰਪਰਕ ਕਰ ਸਕਦਾ ਹੋ।

Advertisements

LEAVE A REPLY

Please enter your comment!
Please enter your name here