ਸਨਅਤ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਕੋਰਸ ਕਰਵਾਏ ਜਾਣ: ਏਡੀਸੀ


ਪਟਿਆਲਾ ( ਦ ਸਟੈਲਰ ਨਿਊਜ਼): ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹੇ ‘ਚ ਸਨਅਤ ਦੀ ਮੰਗ ਦੇ ਹਿਸਾਬ ਨਾਲ ਸਕਿੱਲ ਕੋਰਸ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਤੋਂ ਵਿਚਾਰ ਲਏ ਗਏ, ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਹੋ ਸਕਣ।  ਨੌਜਵਾਨਾਂ ਨੂੰ ਵੱਖ ਵੱਖ ਕੋਰਸਾਂ ਰਾਹੀਂ ਹੁਨਰਮੰਦ ਬਣਾਉਣ ਦੇ ਮੁੱਦੇ ‘ਤੇ ਮੀਟਿੰਗ ‘ਚ ਹਾਜ਼ਰ ਸਨਅਤੀ ਪ੍ਰਤੀਨਿਧਾਂ ਅਤੇ ਜ਼ਿਲ੍ਹਾ ਸਕਿੱਲ ਕਮੇਟੀ ਦੇ ਮੈਂਬਰਾਂ ਵੱਲੋਂ ਜ਼ਿਲ੍ਹੇ ‘ਚ ਵੱਖ-ਵੱਖ ਤਰੀਕਿਆਂ ਦੇ ਜੌਬ ਰੋਲਸ ਦੀ ਡਿਮਾਂਡ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।

Advertisements


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਘਲ ਨੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਅਦਾਰਿਆਂ ਤੇ ਇੰਡਸਟਰੀ ਦੀ ਮੰਗ ਅਨੁਸਾਰ ਹੀ ਸਕਿੱਲ ਕੋਰਸ ਚਲਾਏ ਜਾਣ ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਬਿਹਤਰ ਸੇਧ ਦਿੱਤੀ ਜਾ ਸਕੇ।

LEAVE A REPLY

Please enter your comment!
Please enter your name here