ਪੀ.ਸੀ.ਐਸ. ਆਫਿਸਰਸ ਐਸੋਸੀਏਸ਼ਨ ਵਲੋਂ ਮੁੱਖ ਸਕੱਤਰ,ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਾਲ ਮੁਲਾਕਾਤ

ਜਲੰਧਰ(ਦ ਸਟੈਲਰ ਨਿਊਜ਼)। ਪੰਜਾਬ ਸਿਵਲ ਸਰਵਿਸ ਆਫਿਸਰ ਐਸੋਸੀਏਸ਼ਨ ਵਲੋਂ ਮੁੱਖ ਸਕੱਤਰ ਵੀ.ਕੇ.ਜੰਜੂਆ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਨੂੰ ਪ੍ਰਸਾਦ ਨਾਲ ਮੁਲਾਕਾਤ ਕੀਤੀ ਗਈ ਅਤੇ ਵਚਨਬੱਧਤਾ ਦੁਹਰਾਈ ਗਈ ਕਿ ਪ੍ਰਸ਼ਾਸਨਿਕ ਟੀਚਿਆਂ ਨੂੰ ਸਮਾਂਬੱਧ ਢੰਗ ਨਾਲ ਪ੍ਰਾਪਤੀ ਹਮੇਸ਼ਾਂ ਉਨ੍ਹਾਂ ਦੀ ਤਰਜੀਹ ਰਹੀ ਹੈ ਜੋ ਕਿ ਭਵਿੱਖ ਵਿੱਚ ਵੀ ਬਰਕਰਾਰ ਰਹੇਗੀ। ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਅਤੇ ਜਲੰਧਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਅਤੇ ਜਨਰਲ ਸਕੱਤਰ ਡਾ.ਅੰਕੁਰ ਮਹਿੰਦਰੂ ਨੇ ਬਾਕੀ ਮੈਂਬਰਾਂ ਸਮੇਤ ਮੁੱਖ ਸਕੱਤਰ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ। ਐਸੋਸੀਏਸ਼ਨ ਨੇ ਦੱਸਿਆ ਕਿ ਸੂਬੇ ਭਰ ਵਿੱਚ ਪੀ.ਸੀ.ਐਸ. ਅਧਿਕਾਰੀਆਂ ਵਲੋਂ ਪੂਰੀ ਸੁਹਿਰਦਤਾ, ਸ਼ਿੱਦਤ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਆਪਣੀਆਂ ਡਿਊਟੀਆਂ ਨਿਭਾਈਆਂ ਜਾ ਰਹੀਆਂ ਹਨ ਤਾਂ ਜੋ ਜਨਤਕ ਹਿੱਤਾਂ ਵਿੱਚ ਬਿਨ੍ਹਾਂ ਕਿਸੇ ਦੇਰੀ ਵੱਧ ਤੋਂ ਵੱਧ ਕੰਮ ਕੀਤੇ ਜਾ ਸਕਣ।
ਮੇਜਰ ਅਮਿਤ ਸਰੀਨ ਨੇ ਕਿਹਾ ਕਿ ਐਸੋਸੀਏਸ਼ਨ ਵਲੋਂ ਮੁੱਖ ਸਕੱਤਰ ਦਾ ਸਵਾਗਤ ਕਰਦਿਆਂ ਜਾਣੂੰ ਕਰਵਾਇਆ ਗਿਆ ਕਿ ਲੋਕਾਂ ਦੇ ਰੋਜਮਰ੍ਹਾ ਦੇ ਕੰਮਾਂ ਨੂੰ ਪੂਰੀ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਸੁਖਾਵੇਂ ਮਾਹੌਲ ਵਿੱਚ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਵਲੋਂ ਐਸੋਸੀਏਸ਼ਨ ਨੂੰ ਜਨਤਕ ਹਿੱਤਾਂ ਨਾਲ ਸਬੰਧਿਤ ਕਾਰਜਾਂ ਅਤੇ ਟੀਚਿਆਂ ਦੀ ਪ੍ਰਾਪਤੀ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ । ਇਸੇ ਦੌਰਾਨ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਨੂੰ ਪ੍ਰਸਾਦ ਨਾਲ ਵੀ ਮੁਲਾਕਾਤ ਕੀਤੀ ਗਈ ਜਿਥੇ ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਦੇ ਕੰਮ-ਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜੇਸ਼ ਤ੍ਰਿਪਾਠੀ, ਤਰਸੇਮ ਚੰਦ, ਕੇਸ਼ਵ ਗੋਇਲ, ਦੀਪਕ ਰੁਹੇਲਾ, ਅਰਵਿੰਦ ਕੁਮਾਰ, ਸੰਦੀਪ ਗਾੜ੍ਹਾ, ਕਮਲ ਗਰਗ ਅਤੇ ਸੁਖਜੀਤਪਾਲ ਸਿੰਘ ਆਦਿ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here