8 ਦਿਨਾਂ ਸੁਰ ਉਤਸਵ ਦਾ ਪੰਜਵਾਂ ਦਿਨ ਬਾਲੀਵੂਡ ਦੇ ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਨੂੰ ਸਮਰਪਿਤ


ਅੰਮ੍ਰਿਤਸਰ (ਦ ਸਟੈਲਰ ਨਿਊਜ਼)।
ਯੂ. ਐਨ. ਐਂਟਰਟੇਨਮੈਂਟ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਤੋਂ 31 ਜੁਲਾਈ ਤੱਕ ਚੱਲਣ ਵਾਲੇ 8 ਦਿਨਾਂ ਸੁਰ ਉਤਸਵ ਦੇ ਪੰਜਵੇਂ ਦਿਨ ਮੁੱਖ ਮਹਿਮਾਨ ਰਜਿੰਦਰ ਸਿੰਘ ਮਰਵਾਹਾ (ਚੇਅਰਮੈਨ ਟ੍ਰੇਡ ਐਂਡ ਇੰਡਸਟਰੀ ਐਸੋਸੀਏਸ਼ਨ ਬਾਰਡਰ ਜ਼ੋਨ) ਨੇ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਪਿਤ ਮੁਹਮੰਦ ਰਫ਼ੀ ਸਾਹਿਬ ਦੇ ਬੁੱਤ ਤੇ ਫੁੱਲਾ ਦੇ ਹਾਰ ਪਾਉਣ ਤੋਂ ਬਾਅਦ ਸ਼ਮਾ ਰੋਸ਼ਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ। 8 ਦਿਨਾਂ ਸੁਰ ਉਤਸਵ ਦਾ ਪੰਜਵਾਂ ਦਿਨ ਬਾਲੀਵੂਡ ਦੇ ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਨੂੰ ਸਮਰਪਿਤ ਉਨ੍ਹਾਂ ਤੇ ਗਾਏ ਹੋਏ ਗੀਤਾਂ ਨੂੰ ਅੰਮ੍ਰਿਤਸਰ ਦੇ ਕਲਾਕਾਰਾਂ ਨੇ ਗਾਏ। ਸੁਖਵਿੰਦਰ ਸਿੰਘ ਦੇ ਗਾਏ ਹੋਏ ਫਿਲਮੀ ਗੀਤਾਂ ਨੂੰ ਗਾਉਣ ਵਾਲੇ ਕੁਸ਼ਾਗਰ ਕਾਲੀਆ, ਅਨਿਲ ਚੀਡਾ, ਲਖਵਿੰਦਰ ਲੱਕੀ, ਅਰਸ਼ਾਨ ਸਿੰਘ, ਅਰਜੁਨ ਆਰਜ਼ੂ, ਰਾਧਿਕਾ ਸ਼ਰਮਾ, ਉਪਾਸਨਾ ਭਾਰਦਵਾਜ, ਮਨੋਜ ਕੁਮਾਰ ਨੇ ਖ਼ੂਬਸੂਰਤ ਗੀਤ ਗਾਏ। ਸੁਰ ਉਤਸਵ ਪ੍ਰੋਗਰਾਮ ਦੇ ਡਾਇਰੈਕਟਰ ਪ੍ਰਸਿੱਧ ਗਾਇਕ–ਸੰਗੀਤਕਾਰ ਹਰਿੰਦਰ ਸੋਹਲ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਨੂੰ ਕਿਹਾ ਤੇ ਅੰਮ੍ਰਿਤਸਰ ਦੇ ਜੰਮਪਲ ਬਾਲੀਵੂਡ ਗਾਇਕ ਸੁਖਵਿੰਦਰ ਸਿੰਘ ਜੀ ਦੀ ਜੀਵਨੀ ਬਾਰੇ ਅਤੇ ਸੰਘਰਸ਼ਾਂ ਬਾਰੇ ਦੱਸਿਆ। ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨ ਸ੍ਰ. ਰਜਿੰਦਰ ਸਿੰਘ ਮਰਵਾਹਾ ਅਤੇ ਵਿਸ਼ੇਸ਼ ਮਹਿਮਾਨ ਸੁਪਨੰਦਨ ਦੀਪ ਕੌਰ (ਅਸਿਸਟੈਂਟ ਕਮਿਸ਼ਨਰ ਸਟੇਟ ਟੈਕਸਿਸ ਅੰਮ੍ਰਿਤਸਰ) ਨੂੰ ਸਨਮਾਨ ਚਿਨ੍ਹ ਦੇ ਕੇ ਸਨਮਾਨਿਤ ਕੀਤਾ।

Advertisements


ਇਸ ਮੌਕੇ ਵਿਰਸਾ ਵਿਹਾਰ ਦੇ ਪ੍ਰਧਾਨ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਕੁਲਬੀਰ ਸਿੰਘ ਸੂਰੀ, ਗੁਰਵਿੰਦਰ ਕੌਰ ਸੂਰੀ, ਦਲਜੀਤ ਅਰੋੜਾ, ਵਿਸ਼ਾਲ ਬਿਆਸ, ਡਾ. ਦਰਸ਼ਨਦੀਪ, ਜਸਪਾਲ ਸਿੰਘ ਪਾਲੀ, ਗੁਰਤੇਜ ਮਾਨ, ਗੋਬਿੰਦ ਕੁਮਾਰ, ਸਾਵਨ ਵੇਰਕਾ, ਬਿਕਰਮ ਸਿੰਘ, ਜਗਦੀਪ ਹੀਰ, ਸਾਹਿਲ ਸ਼ਰਮਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here