ਦੀ ਕਲਾਸ ਫੋਰਥ ਗੋਰਮਿੰਟ ਇਪਲਾਈਜ਼ ਯੂਨੀਅਨ ਵੱਲੋ ਡਿਪਟੀ ਕਮਿਸ਼ਨਰ ਦਫਤਰ ਦੇ ਦਰਜਾ ਚਾਰ ਕਰਮਚਾਰੀਆਂ ਨਾਲ ਮੀਟਿੰਗ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਦੀ ਕਲਾਸ ਫੋਰਥ ਗੋਰਮਿੰਟ ਇਪਲਾਈਜ਼ ਯੂਨੀਅਨ ਵੱਲੋ ਡਿਪਟੀ ਕਮਿਸ਼ਨਰ ਦਫਤਰ ਦੇ ਦਰਜਾ ਚਾਰ ਕਰਮਚਾਰੀਆਂ ਨਾਲ ਡੀਸੀ ਦਫਤਰ ਵਿਖੇ ਜਿਲ੍ਹਾਂ ਪ੍ਰਧਾਨ ਰਾਮ ਪ੍ਰਸ਼ਾਦ, ਜਨਰਲ ਸਕੱਤਰ ਪਰਵੀਨ ਕੁਮਾਰ, ਡੀਸੀ ਦਫਤਰ ਦੇ ਪ੍ਰਧਾਨ ਵਿਲਸਨ ਅਤੇ ਕੇਵਲ ਕ੍ਰਿਸ਼ਨ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ । ਉਨ੍ਹਾਂ ਡੀਸੀ ਦਫਤਰ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਸੁਝਾਅ ਪੇਸ਼ ਕੀਤੇ। ਉਨ੍ਹਾਂ ਕਿਹਾ ਦਰਜਾ ਚਾਰ ਕਰਮਚਾਰੀਆਂ ਦੀਆਂ ਪ੍ਰਮੋਸ਼ਨਾਂ ਡਿਊ ਹਨ ਉਨ੍ਹਾਂ ਨੂੰ ਜਲਦੀ ਪ੍ਰਮੋਸ਼ਨਾ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿਚ ਵੀ ਦਰਜਾ ਚਾਰ ਕਰਮਚਾਰੀਆਂ ਦੀਆਂ ਬਦਲੀਆਂ ਦੂਰ ਦਰਾਡੇ ਕੀਤੀਆਂ ਗਈਆਂ ਹਨ ਉਨ੍ਹਾਂ ਦੀਆਂ ਬਦਲੀਆਂ ਜਲਦੀ ਰੱਦ ਕੀਤੀਆਂ ਜਾਣ।

Advertisements

  ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਜਲਦੀ ਹੀ ਪੱਕਾ ਕੀਤਾ ਜਾਵੇ, ਪੰਜਾਬ ਮੁਲਾਜ਼ਮਾਂ ਤੇ 200 ਰੁਪਏ ਦਾ ਵਿਕਾਸ ਟੈਕਸ ਦਾ ਫ਼ੈਸਲਾ ਵਾਪਸ ਲਵੇ , ਡੀ.ਏ ਦਾ ਏਰੀਅਰ  ਦਿੱਤਾ ਜਾਵੇ ਅਤੇ ਪੇ-ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ। 

Attachments area

LEAVE A REPLY

Please enter your comment!
Please enter your name here