ਸਿਹਤ ਵਿਭਾਗ ਨੇ 2030 ਤੱਕ ਹੈਪੇਟਾਈਟਸ-ਸੀ ਨੂੰ ਖਤਮ ਕਰਨ ਦਾ ਮਿਥਿਆ ਟੀਚਾ

ਹੁਸ਼ਿਆਰਪੁਰ  (ਦ ਸਟੈਲਰ ਨਿਊਜ਼): “ਹੈਪੇਟਾਈਟਸ” ਦੇ ਖਾਤਮੇ ਸੰਬਧੀ ਅੱਜ ਸਿਵਲ ਸਰਜਨ ਡਾ.ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਵ ਸਿਹਤ ਸੰਗਠਨ ਵਲੋ ਦਿੱਤੇ ਗਏ ਥੀਮ “ਹੈਪੇਟਾਈਟਸ ਦੇ ਇਲਾਜ ਨੂੰ ਤੁਹਾਡੇ ਨੇੜੇ ਲਿਆਉਣਾ” ਅਧੀਨ ਜਾਗਰੂਕਤਾ ਸੈਮੀਨਾਰ  ਸਰਕਾਰੀ ਸੀਨੀਆਰ ਸਕੈਂਡਰੀ ਸਕੂਲ ਪਿਪਲਾਵਾਲਾਂ ਵਿਖੇ ਆਯੋਜਨ ਕੀਤਾ ਗਿਆ । ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਪਵਨ ਕੁਮਾਰ, ਨੋਡਲ ਅਫਸਰ (ਐਨ.ਵੀ.ਐਚ.ਸੀ.ਪੀ) ਡਾ.ਸ਼ਲੇਸ਼ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਤ੍ਰਿਪਤਾ ਦੇਵੀ, ਰਮਨਦੀਪ ਕੌਰ, ਬੀ.ਸੀ ਸੀ ਕੋਆਡੀਨੇਟਰ ਅਮਨਦੀਪ ਸਿੰਘ, ਐਚ.ਆਈ ਜਸਵਿੰਦਰ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਹਰਜਿੰਦਰ ਕੌਰ ਤੇ ਸਕੂਲ ਦੇ ਵਿਦਿਆਰਥੀ  ਹਾਜ਼ਰ ਸਨ ।

Advertisements

ਸੈਮੀਨਾਰ ਨੂੰ  ਸੰਬੋਧਨ ਕਰਦਿਆਂ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ “ਹੈਪੇਟਾਈਟਸ” ਜਿਗਰ ਦੀ ਬਿਮਾਰੀ ਹੈ, ਜੋ ਕਿ ਵਾਇਰਸ ਰਾਹੀਂ ਫੈਲਦੀ ਹੈ ਅਤੇ ਜੇਕਰ ਇਸ ਦਾ ਸਮੇਂ ਸਿਰ ਰਹਿੰਦਿਆ ਇਲਾਜ ਨਾ ਕੀਤਾ ਜਾਵੇ ਤਾਂ ਇਹ ਮਾਰੂ ਸਿੱਧ  ਹੋ ਸਕਦੀ ਹੈ । ਉਨਾਂ ਕਿਹਾ ਕਿ ਇਹ ਵਾਇਰਸ ਪੰਜ ਪ੍ਰਕਾਰ ਦੇ ਹੁੰਦੇ  ਹਨ, ਜਿਨ੍ਹਾਂ  ਨੂੰ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਕਿਹਾ ਜਾਂਦਾ ਹੈ । ਹੈਪੇਟਾਈਟਸ ਏ ਤੇ ਈ ਦੂਸ਼ਿਤ ਪਾਣੀ ਅਤੇ ਅਨ-ਹਾਈਜੀਨ ਭੋਜਨ ਖਾਣ ਨਾਲ ਹੰਦਾ ਹੈ, ਜਦ ਕਿ ਹੈਪੇਟਾਈਟਸ ਦੀਆਂ ਬਾਕੀ ਕਿਸਮਾਂ ਖੂਨ ਰਾਹੀਂ ਅੱਗੇ ਫੈਲਦੀਆਂ ਹਨ। ਹੈਪੇਟਾਈਟਸ ਬੀ,ਸੀ ਤੇ ਡੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ । ਉਨਾਂ ਕਿਹਾ ਕਿ ਨਸ਼ਿਆਂ ਦੇ ਟੀਕੇ ਵਰਤਣ, ਦੂਸ਼ਿਤ ਸੂਈਆਂ ਦਾ ਇਸਤੇਮਾਲ ਕਰਨ, ਸਰੀਰ ਤੇ ਟੈਟੂ ਬਣਾਉਣ ਸਮੇਂ ਹੋਈ ਦੂਸ਼ਿਤ ਸੂਈ ਦੇ ਕਿਸੇ ਦੂਸਰੇ ਵਿਅਕਤੀ ਤੇ ਇਸਤੇਮਾਲ ਕਰਨ ਨਾਲ ਫੈਲਦਾ ਹੈ । ਕਾਲੇ ਪੀਲੀਆ ਕਾਰਨ ਜਿਗਰ ਖਰਾਬ ਹੋ ਜਾਂਦਾ ਹੈ ਤੇ ਕਈ ਵਾਰ ਜਿਗਰ ਦਾ ਕੈਂਸਰ ਵੀ ਹੋ ਸਕਦਾ ਹੈ । ਹੈਪੇਟਾਈਟਸ ਬੀ ਤੇ ਸੀ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਡਿਸਪੋਜ਼ੇਵਲ ਸਰਿੰਜਾ ਦੀ ਵਰਤੋਂ ਕੀਤੀ ਜਾਵੇ । ਕਿਸੇ ਵੀ ਵਿਅਕਤੀ ਨੂੰ ਦੂਜੇ ਵਿਅਕਤੀ ਦਾ ਖੂਨ ਚੜਾਉਣ ਵੇਲੇ ਸਾਵਧਾਨੀ ਵਰਤੀ ਜਾਵੇ ਅਤੇ ਸਰਕਾਰ ਵਲੋਂ ਮੰਜੂਰਸ਼ੂਦਾ ਬੱਲਡ ਬੈਂਕ ਤੋਂ ਹੀ ਮਰੀਜ਼ ਲਈ ਟੈਸਟ ਕੀਤਾ ਹੋਇਆ ਖੂਨ ਹੀ ਚੜਾਇਆ ਜਾਵੇ । ਹੈਪਾਟਾਈਟਸ ਦੇ ਲੱਛਣਾਂ ਬਾਰੇ ਦੱਸਦਿਆਂ ਉਨਾਂ ਕਿਹਾ ਕਿ ਇਸ ਨਾਲ ਬੁਖਾਰ, ਸਿਰ ਦਰਦ ,ਮਾਸ ਪੇਸ਼ੀਆਂ ਵਿੱਚ ਦਰਦ ਅਤੇ ਹਰ ਸਮੇਂ ਕਮਜ਼ੋਰੀ ਮਹਿਸੂਸ ਹੁੰਦੀ ਹੈ। ਪਿਸ਼ਾਬ ਦਾ ਰੰਗ ਗੁੜਾ ਪੀਲਾ ਹੋ ਜਾਂਦਾ ਹੈ। ਇਸ ਦੇ ਨਾਲ ਨਾਲ ਉਲਟੀਆਂ ਦਾ ਆਉਣਾ ਤੇ ਭੁੱਖ ਨਾ ਲਗੱਣਾ ਵੀ ਇਸ ਦੇ ਮੁੱਖ ਲੱਛਣ ਹਨ। ਇਹ ਲੱਛਣ ਹੋਣ ਤੇ ਤੁਰੰਤ ਮਰੀਜ ਨੂੰ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ ।

 ਇਸ ਮੌਕੇ ਹਾਜ਼ਰ ਨੋਡਲ ਅਫਸਰ ਡਾ.ਸ਼ਲੇਸ਼ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਸਰਕਾਰ ਵਲੋ ਹੈਪਾਟਾਈਟਸ ਦੀ ਰੋਕਥਾਮ ਲਈ ਮੁੱਖ ਮੰਤਰੀ ਪੰਜਾਬ ਹੈਪੇਟਾਈਟਿਸ-ਸੀ ਰਲੀਫ ਫੰਡ ਸਕੀਮ ਅਧੀਨ ਰਾਜ ਦੇ 23 ਜ਼ਿਲ੍ਹਾ  ਹਸਪਤਾਲਾਂ, 03 ਸਰਕਾਰੀ ਮੈਡੀਕਲ ਕਾਲਜਾਂ, 07 ਏ.ਆਰ.ਟੀ.ਕੇਂਦਰਾਂ, 14 ਓ.ਐਸ.ਟੀ ਕੇਦਰਾਂ ਵਿੱਚ ਹੈਪੇਟਾਈਟਿਸ-ਸੀ ਤੇ ਬੀ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਹੈਪੇਟਾਈਟਸ ਏ ਅਤੇ ਈ ਸੰਬਧੀ ਉਨ੍ਹਾਂ ਦੱਸਿਆ ਕਿ ਇਸ ਤੋਂ ਬਚਾਓ ਲਈ ਜ਼ਰੂਰੀ ਹੈ ਕਿ ਸਾਫ ਸੁਥਰੇ ਭੋਜਨ ਬਨਾਉਣਾ ਲਈ ਸਾਫ ਪਾਣੀ ਦੀ ਵਰਤੋਂ ਕੀਤੀ ਜਾਵੇ।

ਇਸ ਮੌਕੇ ਹਾਜ਼ਰ ਡਿਪਟੀ ਮਾਸ ਮੀਡੀਆ ਅਫਸਰ ਤ੍ਰਿਪਤਾ ਦੇਵੀ ਨੇ ਦੱਸਿਆ ਕਿ “ਹੈਪੇਟਾਈਟਿਸ” ਦਾ  ਟੈਸਟ ਕੋਈ ਵੀ ਸਰਜਰੀ; ਦੰਦਾਂ ਦਾ ਇਲਾਜ ਕਰਨ ਤੋਂ ਪਹਿਲਾ, ਖੂਨਦਾਨ, ਹਾਇਮੋਡਾਇਆਲਸਿਸ, ਗਰਭਵਤੀ ਮਹਿਲਾਵਾਂ ਅਤੇ ਹਾਈਰਿਸਕ ਗਰੁਪਾਂ ਲਈ ਕਰਵਾਉਣਾ ਲਾਜ਼ਮੀ ਹੈ। ਹੈਪੇਟਾਈਟਸ -ਬੀ ਅਤੇ ਸੀ ਦੇ ਇਲਾਜ ਲਈ ਮੈਡੀਕਲ ਸਪੈਸ਼ਲਿਸਟ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਦੇਸ਼ ਨੂੰ ਹੈਪੇਟਾਈਟਿਸ ਮੁਕਤ ਦੇਸ਼ ਬਣਾਉਣ ਲਈ ਜ਼ਰੂਰੀ ਹੈ ਕਿ ਇਸ ਤੋਂ ਬਚਾਅ ਪ੍ਰਤੀ ਜਾਗਰੂਕਤਾ ਦੇ ਸੁਨੇਹਿਆਂ ਨੂੰ ਘਰ ਘਰ ਪਹੁਚਾਉਣ ਤੇ ਸਮੇਂ ਰਹਿੰਦਿਆ ਇਸ ਦਾ ਇਲਾਜ ਕਰਵਾਉਣਾ ਜ਼ਰੂਰੀ ਹੈ ।

LEAVE A REPLY

Please enter your comment!
Please enter your name here