ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਕਰਵਾਈ ਇਕ ਰੋਜ਼ਾ ਟੇ੍ਰਨਿੰਗ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਭਾਰਤ ਚੋਣ ਕਮਿਸ਼ਨ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ 41-ਉੜਮੁੜ ਅਧੀਨ ਸਮੂਹ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਇਕ ਰੋਜ਼ਾ ਟਰੇਨਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਉੜਮੁੜ ਸ੍ਰੀ ਦਰਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਬੀ.ਆਰ.ਜੀ.ਐਫ. ਹਾਲ ਵਿਚ ਕਰਵਾਈ ਗਈ ਇਸ ਟ੍ਰੇਨਿੰਗ ਦੌਰਾਨ ਉਨ੍ਹਾਂ 1 ਅਗਸਤ 2022 ਤੋਂ ਸ਼ੁਰੂ ਹੋ ਰਹੇ ਪ੍ਰੋਗਰਾਮ ਅਨੁਸਾਰ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲੰਕ ਕਰਨ ਅਤੇ ਨਵੇਂ ਆਏ ਹੋਏ ਫਾਰਮਾਂ ਨੂੰ ਨੰ: 6,7 ਅਤੇ 8 ਬਾਰੇ ਸਮੂਹ ਸੁਪਰਵਾਈਜ਼ਰ ਅਤੇ ਬੀ.ਐਲ.ਓਜ਼ ਨੂੰ ਦੱਸਿਆ।

Advertisements

ਇਸ ਤੋਂ ਇਲਾਵਾ ਪ੍ਰੋਗਰਾਮਰ ਪ੍ਰਦੀਪ ਕੁਮਾਰ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਵਲੋਂ ਨਵੇਂ ਆਏ ਗਰੁੜਾ ਐਪ ਦੀ ਟਰੇਨਿੰਗ ਵੀ ਦਿੱਤੀ ਗਈ ਅਤੇ ਬੀ.ਐਲ.ਓਜ਼ ਨੂੰ ਆ ਰਹੀਆਂ ਸਮੱਸਿਆਵਾਂ ਦਾ ਮੌਕੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਮਿਸ ਮੇਘਾ ਮਹਿਤਾ, ਭੂਸ਼ਨ ਕੁਮਾਰ, ਹਰਪ੍ਰੀਤ ਸਿੰਘ, ਰਮਨਦੀਪ, ਦਕਸ਼ ਸੋਹਲ, ਕੁਲਦੀਪ ਸਿੰਘ, ਮਿਸ ਫਿਰੋਜੀ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here