ਹਰ ਨੌਜਵਾਨ ਵਿੱਚ ਸ਼ਹੀਦਾਂ ਵਰਗੀ ਦੇਸ਼ ਭਗਤੀ ਦੀ ਭਾਵਨਾ ਹੋਣੀ ਚਾਹੀਦੀ ਹੈ: ਸਰਬਜੀਤ ਮੱਕੜ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਭਾਜਪਾ ਆਗੂਆਂ ਵਲੋਂ ਸ਼ਹੀਦ ਸ਼੍ਰੋਮਣੀ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਆਯੋਜਿਤ ਸਮਾਗਮ ਵਿੱਚ ਸਾਬਕਾ ਵਿਧਾਇਕ ਤੇ ਸੀਨੀਅਰ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਦੇਸ਼ ਦੇ ਹਰ ਨੌਜਵਾਨ ਵਿੱਚ ਸ਼ਹੀਦਾਂ ਵਾਂਗ ਦੇਸ਼ ਭਗਤੀ ਦਾ ਜਜ਼ਬਾ ਹੋਣਾ ਚਾਹੀਦਾ ਹੈ,ਇਸ ਨਾਲ ਦੇਸ਼ ਹੋਰ ਮਜ਼ਬੂਤ ​​ਹੋਵੇਗਾ,ਉਨ੍ਹਾਂ ਕਿਹਾ ਕਿ ਅਸੀਂ ਸ਼ਹੀਦ ਊਧਮ ਸਿੰਘ ਅਤੇ ਅਣਗਿਣਤ ਸ਼ਹੀਦਾਂ ਦੀ ਬਦੌਲਤ ਹੀ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਹੇ ਹਾਂ।ਸ਼ਹੀਦਾਂ ਨੇ ਦੇਸ਼ ਦੇ ਇਤਿਹਾਸ ਨੂੰ ਆਪਣੇ ਖੂਨ ਨਾਲ ਲਿਖਿਆ ਹੈ।ਇਸ ਲਈ ਉਨ੍ਹਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਇਸ ਮੌਕੇ ਭਾਜਪਾ ਆਗੂਆਂ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ।

Advertisements

ਸ਼ਹੀਦ ਸ਼੍ਰੋਮਣੀ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਬੋਲਦਿਆਂ ਮੱਕੜ ਨੇ ਕਿਹਾ ਕਿ ਸ਼ਹੀਦਾਂ ਦੀਆਂ ਚਿਤਾਵਾਂ ਤੇ ਲੱਗਣਗੇ ਹਰ ਸਾਲ ਮੇਲੇ।,ਵਤਨ ਤੇ ਮਰ ਮਿਟਣ ਵਾਲਿਆਂ ਦਾ ਬਾਕੀ ਨਿਸ਼ਾ ਹੋਗਾ।ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਜਿਨ੍ਹਾਂ ਦਾ ਬਚਪਨ ਦਾ ਨਾਮ ਸ਼ੇਰ ਸਿੰਘ ਸੀ,ਦਾ ਜਨਮ 26 ਦਸੰਬਰ 1899 ਨੂੰ ਸੁਨਾਮ ਵਿਖੇ ਮਾਤਾ ਹਰਨਾਮ ਕੌਰ ਅਤੇ ਪਿਤਾ ਸਰਦਾਰ ਟਹਿਲ ਸਿੰਘ ਦੇ ਘਰ ਹੋਇਆ।ਛੋਟੀ ਉਮਰ ਵਿੱਚ ਹੀ ਉਨ੍ਹਾਂ ਦੇ ਮਾਤਾ ਪਿਤਾ ਦੀ ਮੌਤ ਹੋ ਗਈ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਯਤੀਮਖਾਨੇ ਵਿੱਚ ਰਹਿ ਕੇ ਆਪਣੀ ਪੜ੍ਹਾਈ ਪੂਰੀ ਕਰਨੀ ਪਈ।ਉਨ੍ਹਾਂ ਕਿਹਾ ਕਿ 13 ਅਪ੍ਰੈਲ 1919 ਨੂੰ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿਖੇ ਹੋਈ ਆਯੋਜਿਤ ਸੰਮੇਲਨ ਦੌਰਾਨ ਅੰਗਰੇਜ਼ ਜਨਰਲ ਡਾਇਰ ਵਲੋਂ ਬੇਕਸੂਰ ਭਾਰਤੀਆਂ ਤੇ ਗੋਲੀਆਂ ਚਲਾ ਦਿੱਤੀਆਂ ਸਨ,ਜਿਸ ਵਿਚ 3 ਹਜ਼ਾਰ ਦੇ ਕਰੀਬ ਲੋਕ ਮਾਰੇ ਗਏ ਸਨ।ਉਸ ਸਮੇਂ ਮਹਾਨ ਸ਼ਹੀਦ ਊਧਮ ਸਿੰਘ ਪਾਣੀ ਪਿਲਾਉਣ ਦੀ  ਡਿਊਟੀ ਸੀ।

ਇਸ ਕਤਲ ਕਾਂਡ ਤੋਂ ਊਧਮ ਸਿੰਘ ਬਹੁਤ ਦੁਖੀ ਹੋਏ ਅਤੇ ਉਨ੍ਹਾਂਨੇ ਸਹੁੰ ਖਾਧੀ ਕਿ ਉਹ ਇਸ ਕਤਲੇਆਮ ਦਾ ਬਦਲਾ ਲੈਣਗੇ ਉਨ੍ਹਾਂਨੇ 21 ਸਾਲਾਂ ਬਾਅਦ 13 ਮਾਰਚ 1940 ਨੂੰ ਇੰਗਲੈਂਡ ਵਿੱਚ ਜਨਰਲ ਡਾਇਰ ਨੂੰ ਗੋਲੀ ਮਾਰ ਕੇ ਬਦਲਾ ਲਿਆ ਅਤੇ 31 ਜੁਲਾਈ 1940 ਨੂੰ ਇੰਗਲੈਂਡ ਵਿੱਚ ਹੀ ਫਾਂਸੀ ਦੇ ਦਿੱਤੀ ਗਈ। ਅਜਿਹੇ ਬਹਾਦਰ ਸ਼ਹੀਦ ਨੂੰ ਸਦਾ ਸਿਰ ਝੁਕਾ ਕੇ ਪ੍ਰਣਾਮ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅੱਜ ਅਸੀਂ ਉਨ੍ਹਾਂ ਮਹਾਨ ਆਤਮਾਵਾਂ ਨੂੰ ਯਾਦ ਕਰਕੇ ਸ਼ਹੀਦੀ ਦਿਹਾੜਾ ਮਨਾ ਰਹੇ ਹਾਂ।ਅੱਜ ਦੀ ਨੌਜਵਾਨ ਸ਼ਕਤੀ ਵੱਧਚੜ ਦੇਸ਼ ਦੀ ਸੇਵਾ ਵਿੱਚ ਲੱਗੀ ਹੋਈ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸਾਰਿਆਂ ਨੂੰ ਕਦਮ ਚੁੱਕਣੇ ਚਾਹੀਦੇ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਦੀ ਸੇਵਾ ਲਈ ਹਮੇਸ਼ਾ ਤਿਆਰ ਰਹੋ ਅਤੇ ਮਹਾਨ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖੋ।

LEAVE A REPLY

Please enter your comment!
Please enter your name here