ਪਿੰਡ ਧੀਣਾ ਵਿੱਚ ਨਿੱਜੀ ਸਕੂਲ ਬੱਸ ਪਲਟੀ, ਕਈ ਬੱਚੇ ਜ਼ਖਮੀ, ਪੁਲਿਸ ਤੇ ਅਧਿਕਾਰੀ ਮੌਕੇ ਤੇ ਪਹੁੰਚੇ

ਜਲੰਧਰ ( ਦ ਸਟੈਲਰ ਨਿਊਜ਼)। ਜ਼ਿਲੇ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾ, ਥਾਣਾ ਸਦਰ ਅਧੀਨ ਪੈਂਦੇ ਪਿੰਡ ਧੀਣਾ ਵਿੱਚ ਮੁੜ ਤੋਂ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸ ਦਈਏ ਕਿ ਇੱਕ ਨਿੱਜੀ ਸਕੂਲ ਦੀ ਬੱਸ ਦਾ ਖੇਤਾਂ ਵਿੱਚ ਪਲਟਣ ਦਾ ਸਮਾਚਾਰ ਮਿਲਿਆਂ ਹੈ।

Advertisements

ਮਿਲੀ ਜਾਣਕਾਰੀ ਦੇ ਅਨੁਸਾਰ, ਬੱਸ ਵਿੱਚ 12 ਦੇ ਕਰੀਬ ਬੱਚੇ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸਦੇ ਨਾਲ ਹੀ ਹਾਦਸੇ ‘ਚ ਜ਼ਖਮੀ ਹੋਏ ਬੱਚਿਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਦੱਸ ਦੇਈਏ ਕਿ ਪਿਛਲੇ ਇੱਕ ਮਹੀਨੇ ਵਿੱਚ ਸਕੂਲ ਬੱਸ ਹਾਦਸੇ ਦੇ 4 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ।

1 COMMENT

LEAVE A REPLY

Please enter your comment!
Please enter your name here