ਪੈਨਸ਼ਨ, ਕੱਚਾ ਮਕਾਨ, ਮਗਨਰੇਗਾ ਲੇਬਰ ਨਾਲ ਸਬੰਧਿਤ ਸਮੱਸਿਆਵਾਂ ਤੁਰੰਤ ਅਤੇ ਨਿਸਚਿਤ ਸਮੇਂ ਵਿੱਚ ਹੱਲ ਕਰਨ ਵਿਭਾਗੀ ਅਧਿਕਾਰੀ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ ( ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਆਈ.ਏ.ਐੱਸ. ਵੱਲੋਂ ਜ਼ਿਲ੍ਹੇ ਦੇ ਪਿੰਡ ਭਖੜਾ, ਝੁੱਗੇ ਹਜ਼ਾਰਾ ਸਿੰਘ, ਗੱਟੀ ਰਾਜੋ ਕੇ, ਨਵੀਂ ਗੱਟੀ ਰਾਜੋ ਕੇ ਅਤੇ ਗੱਟੀ ਰਹੀਮੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣ ਕੁਮਾਰ ਅਤੇ ਐੱਸ.ਡੀ.ਐੱਮ. ਫਿਰੋਜ਼ਪੁਰ ਰਣਜੀਤ ਸਿੰਘ ਭੁੱਲਰ ਮੌਜੂਦ ਸਨ।

Advertisements

ਮਨਰੇਗਾ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਮਨਰੇਗਾ ਤਹਿਤ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਮੌਕੇ ‘ਤੇ ਹੀ ਪ੍ਰਵਾਨਗੀ ਦਿੱਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਦੀ ਪੰਚਾਇਤਾਂ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਪੈਨਸ਼ਨ, ਕੱਚਾ ਮਕਾਨ, ਮਗਨਰੇਗਾ ਲੇਬਰ ਨਾਲ ਸਬੰਧਿਤ ਲੋਕਾਂ ਦੀਆਂ ਸੁਣੀਆਂ ਗਈਆਂ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਸਮੱਸਿਆ ਦੇ ਤੁਰੰਤ ਅਤੇ ਨਿਸਚਿਤ ਸਮੇਂ ਵਿੱਚ ਹੱਲ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ‘ਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕਿਤੇ ਵੀ ਵਿਕਾਸ ਦੇ ਕੰਮਾਂ ‘ਚ ਤਰੁਟੀ ਪਾਈ ਗਈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here