ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰ ਸੂਚੀ ਵਿੱਚ ਰਜਿਸਟ੍ਰੇਸ਼ਨ ਸਬੰਧੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਫਿਰੋਜ਼ਪੁਰ ( ਦ ਸਟੈਲਰ ਨਿਊਜ਼)। ਵੋਟਰ ਸੂਚੀ ਵਿੱਚ ਰਜਿਸਟ੍ਰੇਸ਼ਨ ਦੇ ਮੌਕੇ ਵਧਾਉਣ ਅਤੇ ਨਵੇਂ ਸੁਖਾਲੇ ਵੋਟਰ ਰਜਿਸਟ੍ਰੇਸ਼ਨ ਫਾਰਮ ਵਰਗੇ ਪਹਿਲੂਆਂ ਤੇ ਵਿਚਾਰ ਚਰਚਾ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਅਮ੍ਰਿਤ ਸਿੰਘ ਆਈ.ਏ.ਐੱਸ. ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ।

Advertisements

          ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਹੁਣ ਵੋਟਰ ਸੂਚੀ ਵਿੱਚ ਰਜਿਸਟ੍ਰੇਸ਼ਨ ਲਈ ਵੋਟਰਾਂ ਨੂੰ ਸਾਲ ਵਿੱਚ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਵਿੱਚ ਚਾਰ ਮੌਕੇ ਪ੍ਰਾਪਤ ਹੋਣਗੇ। ਉਨ੍ਹਾਂ ਦੱਸਿਆ ਕਿ 1 ਅਗਸਤ 2022 ਤੋਂ ਨਵੇਂ ਸੁਖਾਲੇ ਵੋਟਰ ਰਜਿਸਟ੍ਰੇਸ਼ਨ ਫਾਰਮ ਲਾਗੂ ਕੀਤੇ ਗਏ ਹਨ। ਹੁਣ ਫਾਰਮ 6 ਨਵਾਂ ਵੋਟਰ ਬਣਨ ਲਈ, ਫਾਰਮ 7 ਨਾਮ ਕਟਵਾਉਣ ਲਈ ਅਤੇ ਫਾਰਮ 8 ਆਪਣੇ ਵੋਟਰ ਵੇਰਵਿਆਂ ਵਿੱਚ ਸੋਧ ਕਰਵਾਉਣ ਲਈ ਭਾਰਤ ਚੋਣ ਕਮਿਸਨ ਵੱਲੋਂ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ 1 ਅਗਸਤ 2022 ਤੋਂ ਸਵੈ ਇੱਛਾ ਅਨੁਸਾਰ ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੇ ਪ੍ਰੋਗਰਾਮ ਦੀ ਵੀ ਸ਼ੁਰੂਆਤ ਕੀਤੀ ਗਈ ਹੈ, ਇਸ ਤਹਿਤ ਫਾਰਮ 6 ਬੀ ਰਾਹੀਂ ਆਧਾਰ ਨਾਲ ਆਪਣਾ ਵੋਟਰ ਕਾਰਡ ਲਿੰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਆਨਲਾਈਨ ਫਾਰਮ ਭਰਨ ਲਈ www.nvsp.in ਜਾਂ ਆਪਣੇ Android Phone ਤੇ Voter Helpline App download  ਕਰਕੇ ਜਾਂ ਆਪਣੇ ਹਲਕੇ ਦੇ ਈ.ਆਰ.ਓ ਦਫਤਰ ਜਾਂ ਬੂਥ ਲੈਵਲ ਅਫਸਰ ਦੀ ਸਹਾਇਤਾ ਲੈ ਸਕਦਾ ਹੈ।

          ਉਨ੍ਹਾਂ ਅੱਗੇ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 9 ਨਵੰਬਰ 2022 ਨੂੰ ਹੋਵੇਗੀ। ਦਾਅਵੇ/ਇਤਰਾਜ ਪ੍ਰਾਪਤ ਕਰਨ ਦਾ ਸਮਾਂ 9 ਨਵੰਬਰ ਤੋਂ 8 ਦਸੰਬਰ 2022 ਤੱਕ ਹੋਵੇਗਾ। ਦਾਅਵੇ/ਇਤਰਾਜ ਦੇ ਨਿਪਟਾਰੇ ਦੀ ਅੰਤਿਮ ਮਿਤੀ 26 ਦਸੰਬਰ 2022 ਹੋਵੇਗੀ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ 2023 ਹੋਵੇਗੀ। ਇਸ ਤੋਂ ਇਲਾਵਾ ਇਸ ਦੌਰਾਨ ਸਪੈਸ਼ਨ ਕੈਂਪ ਵੀ ਲਗਾਏ ਜਾਣਗੇ। 

LEAVE A REPLY

Please enter your comment!
Please enter your name here