ਭਰਿਸ਼ਟਾਚਾਰ ਤੋਂ ਮੁਕਤ ਸ਼ਾਸਨ ਦੇਣਾ, ਲੋਕਾਂ ਨੂੰ ਆਜਾਦੀ ਦੇਣੀ ਅਤੇ ਭੈਮੁਕਤ ਬਣਾਉਂਣਾ ਸਰਕਾਰ ਦੀ ਪਹਿਲਕਦਮੀ-ਲਾਲ ਚੰਦ ਕਟਾਰੂਚੱਕ

ਪਠਾਨਕੋਟ (ਦ ਸਟੈਲਰ ਨਿਊਜ਼)| ਮਾਨਯੋਗ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਜੋ ਵੀ ਲੋਕ ਭਲਾਈ ਦੀਆਂ ਸਕੀਮਾਂ ਸੁਰੂ ਕੀਤੀਆਂ ਗਈਆਂ ਹਨ ਉਨ੍ਹਾਂ ਤੋਂ ਲੋਕ ਲਾਭ ਲੈ ਰਹੇ ਹਨ, ਵਿਸੇਸ ਤੋਰ ਤੇ ਮਗਨਰੇਗਾ ਸਕੀਮ ਜੋ ਕਿ ਜਿਲ੍ਹਾ ਪਠਾਨਕੋਟ ਅੰਦਰ ਬਹੁਤ ਹੀ ਵਧੀਆ ਚਲ ਰਹੀ ਹੈ ਪੂਰੇ ਪੰਜਾਬ ਅੰਦਰ ਪਹਿਲਾ ਜਿਲ੍ਹਾ ਪਠਾਨਕੋਟ ਮਗਨਰੇਗਾ ਵਿੱਚ 23ਵੇਂ ਸਥਾਨ ਤੇ ਸੀ ਅਤੇ ਹੁਣ ਜਿਲ੍ਹਾ ਪਠਾਨਕੋਟ ਮਗਨਰੇਗਾ ਵਿੱਚ ਪੂਰੇ ਪੰਜਾਬ ਅੰਦਰ ਅਸੀਂ 9ਵੇਂ ਨੰਬਰ ਤੇ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਵੱਖ ਵੱਖ ਵਿਭਾਗਾਂ ਨਾਲ ਲੋਕ ਭਲਾਈ ਕੰਮਾਂ ਤੇ ਕੀਤੀ ਚਰਚਾ ਦੋਰਾਨ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਮੇਜਰ ਡਾ. ਸੁਮਿਤ ਮੁਧ ਸਹਾਇਕ ਕਮਿਸਨਰ ਜਰਨਲ ਅਤੇ ਹੋਰ ਵਿਭਾਗੀ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਕਾਰਜਕਰਤਾ ਵੀ ਹਾਜਰ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਜਿਲਿ੍ਹਆਂ ਅੰਦਰ ਲੋਕ ਭਲਾਈ ਕੰਮਾਂ ਤੇ ਚਰਚਾ ਕਰਕੇ ਜਨ ਭਲਾਈ ਕੰਮਾਂ ਦਾ ਰੀਵਿਓ ਕੀਤਾ ਜਾ ਰਿਹਾ ਹੈ।
ਮੀਟਿੰਗ ਦੋਰਾਨ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵੱਲੋਂ ਜਿਲ੍ਹੇ ਅੰਦਰ ਕਾਰਪੋਰੇਸਨ ਪਠਾਨਕੋਟ ਵੱਲੋਂ ਕੀਤੇ ਕੰਮ, ਜਿਲ੍ਹੇ ਅੰਦਰ ਸੜਕਾਂ ਦੀ ਸਥਿਤੀ ਨੂੰ ਲੈ ਕੇ ਲੋਕ ਨਿਰਮਾਣ ਵਿਭਾਗ ਵੱਲੋਂ ਕੀਤੇ ਕਾਰਜਾਂ, ਪੰਚਾਇਤੀ ਵਿਭਾਗ ਵੱਲੋਂ ਕਰਵਾਏ ਵਿਕਾਸ ਕਾਰਜਾਂ ਅਤੇ ਮਗਨਰੇਗਾ ਆਦਿ ਤੇ ਚਰਚਾ ਕੀਤੀ ਗਈ।
ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਬਰਸਾਤ ਦੇ ਦਿਨ੍ਹਾਂ ਅੰਦਰ ਜਿਲ੍ਹਾ ਪਠਾਨਕੋਟ ਵਿੱਚ ਕਾਫੀ ਖੇਤਰ ਪ੍ਰਭਾਵਿਤ ਹੋਇਆ ਹੈ ਜਿਸ ਦੇ ਚਲਦਿਆਂ ਕੂਝ ਮੁੱਦੇ ਸਾਹਮਣੇ ਆਏ ਹਨ ਜਿਵੈਂ ਸੜਕਾਂ ਦੀ ਹਾਲਤ, ਪੁੱਲਾਂ ਦਾ ਟੁੱਟਣਾ ਅਤੇ ਹਾੜ ਆਦਿ ਨਾਲ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਤੇ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਰਜਾਂ ਦੀ ਗੱਲ ਕਰੀਏ ਤੇ ਮਗਨਰੇਗਾ ਯੋਜਨਾ ਵਿੱਚ ਜਿਲ੍ਹਾ ਪਠਾਨਕੋਟ ਨੇ ਪੂਰੇ ਪੰਜਾਬ ਅੰਦਰ 9ਵਾਂ ਸਥਾਨ ਪ੍ਰਾਪਤ ਕਰਕੇ ਬਹੁਤ ਵੱਡੀ ਉਪਲੱਬਦੀ ਪ੍ਰਾਪਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਵਾਅਦੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਕਰਕੇ ਆਈ ਹੈ ਹੋਲੀ ਹੋਲੀ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵੱਲ ਪੰਜਾਬ ਸਰਕਾਰ ਵੱਧ ਰਹੀ ਹੈ, ਇੱਕ ਇੱਕ ਕਰਕੇ ਸਾਰੇ ਵਾਅਦੇ ਮਾਨਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਜਾਦੀ ਦੇ 75 ਸਾਲਾਂ ਬਾਅਦ ਵੀ ਪੰਜਾਬ ਦੇ ਲੋਕਾਂ ਨੂੰ ਪੂਰਨ ਰੂਪ ਵਿੱਚ ਨਾ ਸਿੱਖਿਆ ਮਿਲੀ ਅਤੇ ਨਾ ਹੀ ਸਿਹਤ ਸੇਵਾਵਾਂ , ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਤ੍ਰਾਸਦੀ ਹੈ, ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇਹ ਵਿਸੇਸ ਪਹਿਲ ਹੈ ਕਿ ਲੋਕਾਂ ਨੂੰ ਫ੍ਰੀ ਸਿੱਖਿਆ ਅਤੇ ਫ੍ਰੀ ਸਿਹਤ ਸੇਵਾਵਾਂ ਉਪਲੱਬਦ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਜਿਸ ਦੇ ਚਲਦਿਆਂ ਸਰਕਾਰ ਵੱਲੋਂ ਆਜਾਦੀ ਦੀ 75ਵੀਂ ਵਰੇ ਗੰਢ ਤੇ 75 ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ਜਿਸ ਵਿੱਚ 98 ਪ੍ਰਕਾਰ ਦੀਆਂ ਦਵਾਈਆਂ ਫ੍ਰੀ ਮਿਲਣਗੀਆਂ ਅਤੇ 40 ਤਰ੍ਹਾਂ ਦੇ ਟੈਸਟ ਵੀ ਫ੍ਰੀ ਕੀਤੇ ਜਾਣਗੇ। ਲੋਕਾਂ ਨਾਲ ਕੀਤਾ ਫ੍ਰੀ ਬਿਜਲੀ ਯੂਨਿਟ ਦਾ ਵਾਅਦਾ ਵੀ ਜੁਲਾਈ ਮਹੀਨੇ ਤੋਂ ਪੂਰਾ ਕਰਨ ਲਈ ਮਨਜੂਰੀ ਦਿੱਤੀ ਜਾ ਚੁੱਕੀ ਹੈ।
ਉਨ੍ਹਾ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਦੇ ਕੰਮਾਂ ਨੂੰ ਲੈ ਕੇ ਨਿਰਧਾਰਤ ਕੀਤੇ ਟੀਚਿਆਂ ਤੇ ਚਲਦਿਆਂ ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਦਾ ਫੈਂਸਲਾ ਹੈ ਕਿ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ, ਲੋਕਾਂ ਨੂੰ ਭਰਿਸਟਾਚਾਰ ਤੋਂ ਮੁਕਤ ਸਾਸਨ ਦੇਣਾ, ਲੋਕਾਂ ਨੂੰ ਆਜਾਦੀ ਦੇਣੀ ਅਤੇ ਭੈਮੁਕਤ ਬਣਾਉਂਣਾ ਆਦਿ । ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਅੰਦਰ ਵੱਖ ਵੱਖ ਵਿਭਾਗਾਂ ਅੰਦਰ ਚਲ ਰਹੇ ਲੋਕ ਭਲਾਈ ਕੰਮਾਂ ਨੂੰ ਹੋਰ ਗਤੀ ਦੇਣ ਦੇ ਲਈ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਨ ਭਲਾਈ ਕੰਮਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇ ਤਾਂ ਜੋ ਲੋਕ ਸਰਕਾਰ ਦੀਆਂ ਯੋਜਨਾਵਾਂ ਤੋਂ ਪੂਰਾ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦਿੰਦਿਆਂ ਫ੍ਰੀ 600 ਯੂਨਿਟ ਲੋਕਾਂ ਨੂੰ ਜੁਲਾਈ ਮਹੀਨੇ ਤੋਂ ਦਿੱਤੇ ਗਏ ਹਨ ਭਵਿੱਖ ਵਿੱਚ ਭਾਰੀ ਸੰਖਿਆ ਵਿੱਚ ਲੋਕ ਇਸ ਦਾ ਲਾਭ ਪ੍ਰਾਪਤ ਕਰਨਗੇ।

Advertisements

LEAVE A REPLY

Please enter your comment!
Please enter your name here